ਚੰਡੀਗੜ੍ਹ ਡੈਸਕ : ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਸਾਰੇ ਨਿੱਜੀ ਤੇ ਸਰਕਾਰੀ ਸਕੂਲਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ। ਸਰਕਾਰ ਵੱਲੋਂ ਪਹਿਲਾਂ ਇਹ ਹੁਕਮ 13 ਜੁਲਾਈ ਤਕ ਲਾਗੂ ਕੀਤੇ ਗਏ ਸਨ, ਪਰ ਸਥਿਤੀ ਕਾਬੂ ਹੇਠ ਨਾ ਹੁੰਦੀ ਦੇਖ ਛੁੱਟੀਆਂ ਦੀ ਮਿਆਦ ਵਧਾ ਕੇ 16 ਜੁਲਾਈ ਤਕ ਕਰ ਦਿੱਤੀ ਗਈ ਸੀ। ਹੁਣ ਇਨ੍ਹਾਂ ਛੁੱਟੀਆਂ ਨੂੰ ਲੈ ਕੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਕ ਟਵੀਟ ਜਾਰੀ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਪੰਜਾਬ ਦੇ ਸਾਰੇ ਸੂਬਿਆਂ ਵਿੱਚ ਸਕੂਲ ਆਮ ਵਾਂਗ ਖੁੱਲ੍ਹਣਗੇ, ਪਰ ਜਿਹੜੇ ਸਕੂਲ ਇਸ ਕੁਦਰਤੀ ਆਫਤ ਦੀ ਲਪੇਟ ਵਿੱਚ ਆਏ ਹਨ, ਉਹ ਹਾਲੇ ਨਹੀਂ ਖੁੱਲ੍ਹਣਗੇ।
ਕੱਲ ਸੋਮਵਾਰ 17 ਜੁਲਾਈ 2023 ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ। ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਪੰਚਾਇਤ, ਸਿੱਖਿਆ, ਸਥਾਨਕ ਸਰਕਾਰ, ਸਿੰਚਾਈ, ਲੋਕ ਨਿਰਮਾਣ ਤੇ ਜਾਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਬੱਚਿਆਂ ਦੀ ਸੁਰੱਖਿਆ ਪੱਖੋਂ ਖਤਰੇ ਤੋਂ ਰਹਿਤ ਹਨ। ਸਾਰੇ ਸਕੂਲਾਂ ਦੇ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਨੂੰ ਵੀ ਹਦਾਇਤਾਂ ਹਨ ਕਿ ਉਹ ਆਪਣੇ ਪੱਧਰ ਤੇ ਅੱਜ ਹੀ ਇਹ ਯਕੀਨੀ ਬਣਾਉਣ ਕਿ ਸਕੂਲ ਇਮਾਰਤਾਂ ਵਿਦਿਆਰਥੀਆਂ ਵਾਸਤੇ ਸੁਰੱਖਿਆ ਹਨ ਅਤੇ ਉਹ ਹੀ ਵਿਦਿਆਰਥੀਆਂ ਦੀ ਹਰ ਕਿਸਮ ਦੀ ਸੁਰੱਖਿਆ ਬਾਰੇ ਜ਼ਿੰਮੇਵਾਰ ਹੋਣਗੀਆਂ। ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਹਨਾਂ ਹੀ ਸਕੂਲਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਉੱਥੇ ਛੁੱਟੀ ਐਲਾਨਣਗੇ। : ਕੈਬਨਿਟ ਮੰਤਰੀ ਹਰਜੋਤ ਬੈਂਸ
-
ਕੱਲ ਸੋਮਵਾਰ 17 ਜੁਲਾਈ 2023 ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ।
— Harjot Singh Bains (@harjotbains) July 16, 2023 " class="align-text-top noRightClick twitterSection" data="
ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਪੰਚਾਇਤ, ਸਿੱਖਿਆ, ਸਥਾਨਕ ਸਰਕਾਰ, ਸਿੰਚਾਈ, ਲੋਕ ਨਿਰਮਾਣ ਤੇ ਜਾਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ…
">ਕੱਲ ਸੋਮਵਾਰ 17 ਜੁਲਾਈ 2023 ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ।
— Harjot Singh Bains (@harjotbains) July 16, 2023
ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਪੰਚਾਇਤ, ਸਿੱਖਿਆ, ਸਥਾਨਕ ਸਰਕਾਰ, ਸਿੰਚਾਈ, ਲੋਕ ਨਿਰਮਾਣ ਤੇ ਜਾਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ…ਕੱਲ ਸੋਮਵਾਰ 17 ਜੁਲਾਈ 2023 ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ।
— Harjot Singh Bains (@harjotbains) July 16, 2023
ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਪੰਚਾਇਤ, ਸਿੱਖਿਆ, ਸਥਾਨਕ ਸਰਕਾਰ, ਸਿੰਚਾਈ, ਲੋਕ ਨਿਰਮਾਣ ਤੇ ਜਾਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ…
- ਕਾਂਗਰਸੀ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਭਾਜਪਾ ਵਿੱਚ ਸ਼ਾਮਲ, ਪ੍ਰਧਾਨ ਰਾਜਾ ਵੜਿੰਗ ਦੀ ਕਾਰਗੁਜ਼ਾਰੀ ਤੋਂ ਸੀ ਨਾਖੁਸ਼
- ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਝੋਟੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਲੋਕਾਂ ਨੇ ਰਿਹਾਈ ਲਈ ਖੋਲ੍ਹਿਆ ਮੋਰਚਾ
- Punjab Flood Condition: ਹਾਲੇ ਨਹੀਂ ਟਲ਼ਿਆ ਖਤਰਾ, ਮੌਸਮ ਵਿਭਾਗ ਵੱਲੋਂ 15 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ
ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ : ਮੰਤਰੀ ਹਰਜੋਤ ਬੈਂਸ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਹਨ ਕਿ ਜਿਹੜੇ ਇਲਾਕਿਆਂ ਦੇ ਸਕੂਲ ਇਸ ਕੁਦਰਤੀ ਆਫਤ ਦੀ ਲਪੇਟ ਵਿੱਚ ਆ ਕੇ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਸਕੂਲਾਂ ਵਿੱਚ ਪਾਣੀ ਖੜ੍ਹਾ ਹੈ, ਜਿਨ੍ਹਾਂ ਸਕੂਲਾਂ ਦੀਆਂ ਇਮਾਰਤਾ ਨੁਕਸਾਨੀਆਂ ਗਈਆਂ ਹਨ, ਉਹ ਸਕੂਲਾਂ ਵਿੱਚ ਫਿਲਹਾਲ ਛੁੱਟੀਆਂ ਰਹਿਣਗੀਆਂ। ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੰਚਾਇਤ, ਸਥਾਨਕ ਸਰਕਾਰ, ਸਿੱਖਿਆ, ਸਿੰਚਾਈ, ਲੋਕ ਨਿਰਮਾਣ ਜਾਂ ਹੋਰ ਵਿਭਾਗਾਂ ਨਾਲ ਰਾਬਤਾ ਕਾਇਮ ਕਰ ਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਦੀਆਂ ਇਮਾਰਤਾਂ ਬੱਚਿਆਂ ਦੀ ਸੁਰੱਖਿਆ ਪੱਖੋਂ ਖਤਰੇ ਤੋਂ ਰਹਿਤ ਹਨ ਜਾਂ ਨਹੀਂ।