ਚੰਡੀਗੜ੍ਹ: ਕੋਰੋਨਾ ਤੋਂ ਪੀੜਤ ਪੰਜਾਬ ਦੇ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਸਿਹਤ ਵਿੱਚ ਸੁਧਾਰ ਹੋਣ ਦੇ ਚੱਲਦਿਆਂ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਹੁਣ ਮੰਤਰੀ ਰਾਜਿੰਦਰ ਬਾਜਵਾ ਨੂੰ ਘਰ ਵਿੱਚ ਹੀ ਕੁਆਰੰਟੀਨ ਕੀਤਾ ਜਾਵੇਗਾ।
ਦੱਸ ਦੇਈਏ ਕਿ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਬੀਤੀ 14 ਜੁਲਾਈ ਨੂੰ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ।
ਇਹ ਵੀ ਪੜੋ: ਤ੍ਰਿਪਤ ਬਾਜਵਾ ਨੂੰ ਹੋਇਆ ਕੋਰੋਨਾ, ਕੈਪਟਨ ਨੇ ਚੰਗੀ ਸਿਹਤ ਲਈ ਕੀਤੀ ਅਰਦਾਸ
ਉੱਥੇ ਹੀ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਰਵੀ ਨੰਦਨ ਅਤੇ ਪਤਨੀ ਰਤਨੇਸ਼ਵਰ ਕੌਰ ਦੀ ਰਿਪੋਰਟ ਵੀ ਕੋਰੋਨਾ ਪੌਜ਼ੀਟਿਵ ਆਈ ਸੀ, ਜਿਨ੍ਹਾਂ ਨੂੰ ਘਰ ਵਿੱਚ ਹੀ ਕੁਆਰੰਟੀਨ ਕੀਤਾ ਗਿਆ ਸੀ। ਹਾਲਾਂਕਿ ਉਨ੍ਹਾਂ ਦੇ ਪੁੱਤਰ ਅਤੇ ਪਤਨੀ ਦੀ ਤਬੀਅਤ ਠੀਕ ਦੱਸੀ ਜਾ ਰਹੀ ਹੈ।