ETV Bharat / state

ਫੰਡਾਂ ਦੀ ਕੋਈ ਘਾਟ ਨਹੀਂ, ਨਰੇਗਾ ਕਾਮਿਆਂ ਨੂੰ ਹਰ 15 ਦਿਨਾਂ ਬਾਅਦ ਹੋਵੇਗੀ ਅਦਾਇਗੀ: ਤ੍ਰਿਪਤ ਰਜਿੰਦਰ ਬਾਜਵਾ - ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ

ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਦੱਸਿਆ ਕਿ ਜ਼ਿਲਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਿਤੀਆਂ ਦੇ ਮੁਲਾਜ਼ਮਾਂ ਦੀਆਂ ਪਿਛਲੇ ਸਾਲ ਅਕਤੂਬਰ ਤੋਂ ਇਸ ਸਾਲ ਦੇ ਮਾਰਚ ਮਹੀਨੇ ਤੱਕ ਦੀਆਂ ਤਨਖ਼ਾਹਾਂ ਦੀ ਅਦਾਇਗੀ ਕਰ ਦਿੱਤੀ ਗਈ ਹੈ। ਨਰੇਗਾ ਕਾਮਿਆਂ ਨੂੰ ਵੀ ਤਨਖ਼ਾਹ ਪਾਈ ਜਾਵੇਗੀ।

author img

By

Published : Apr 10, 2020, 3:43 PM IST

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚੱਲਦਿਆਂ ਕਈ ਮਜ਼ਦੂਰਾਂ ਦੇ ਕੰਮ ਠੱਪ ਹੋ ਗਏ ਹਨ ਜਿਸ ਕਾਰਨ ਉਨ੍ਹਾਂ ਦੇ ਘਰ ਚੁੱਲ੍ਹਾ ਵੀ ਨਹੀਂ ਬੱਲ਼ਦਾ। ਹਾਲਾਂਕਿ, ਸਰਕਾਰ ਵਲੋਂ ਉਨ੍ਹਾਂ ਨੂੰ ਖਾਣ-ਪੀਣ ਲਈ ਰਪਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਨਰੇਗਾ ਸਕੀਮ ਤਹਿਤ ਕੰਮ ਕਰਨ ਵਾਲੇ ਸੂਬੇ ਦੇ 1 ਲੱਖ, 36 ਹਜ਼ਾਰ ਕਾਮਿਆਂ ਦੀ 7 ਅਪ੍ਰੈਲ ਤੱਕ ਬਣਦੀ ਸਾਰੀ ਤਮਖ਼ਾਹ ਦੀ 92 ਕਰੋੜ ਰੁਪਏ ਦੀ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾ ਦਿੱਤੀ ਗਈ ਹੈ। ਇਸ ਸੰਕਟ ਦੇ ਦੌਰ ਵਿੱਚ ਉਨ੍ਹਾਂ ਨੂੰ ਆਪਣਾ ਘਰ ਚਲਾਉਣ ਵਿੱਚ ਮਦਦ ਮਿਲ ਸਕੇ।

'ਨਰੇਗਾ ਕਾਮਿਆਂ ਨੂੰ ਹੁਣ ਸਮੇਂ ਸਿਰ ਮਿਲੇਗੀ ਤਨਖ਼ਾਹ'

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵਲੋਂ ਪਿਛਲੇ ਦਿਨੀਂ ਕੀਤੇ ਯਤਨਾਂ ਸਦਕਾ ਕੇਂਦਰ ਸਰਕਾਰ ਕੋਲੋਂ ਇਸ ਸਕੀਮ ਤਹਿਤ 226 ਕਰੋੜ ਰੁਪਏ ਹਾਸਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਰਕਮ ਨੂੰ ਹਾਸਲ ਕਰਨ ਨਾਲ ਵਿਭਾਗ ਪਿਛਲੀਆਂ ਅਦਾਇਗੀਆਂ ਕਰਨ ਦੇ ਨਾਲ ਨਾਲ ਆਉਣ ਵਾਲੇ ਚਾਰ ਮਹੀਨਿਆਂ ਵਿਚ ਨਰੇਗਾ ਸਕੀਮ ਤਹਿਤ ਕੰਮ ਕਰਨ ਵਾਲੇ ਕਾਮਿਆਂ ਨੂੰ ਉਨ੍ਹਾਂ ਦੀ ਤਨਖ਼ਾਹ ਸਮੇਂ ਸਿਰ ਕਰਨ ਦੇ ਸਮਰੱਥ ਹੋ ਗਿਆ ਹੈ।

'15 ਦਿਨਾਂ ਬਾਅਦ ਮਿਲੇਗੀ ਤਨਖ਼ਾਹ'

ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਹਿਦਾਇਤਾਂ ਦਿੱਤੀਆਂ ਹਨ ਕਿ ਨਰੇਗਾ ਸਕੀਮ ਇਸ ਸੰਕਟ ਦੇ ਸਮੇਂ ਵਿਚ ਗਰੀਬ ਵਰਗ ਲਈ ਬੜੀ ਵੱਡੀ ਰਾਹਤ ਦੇ ਸਕਦੀ ਹੈ। ਇਸ ਲਈ ਇਸ ਸਕੀਮ ਤਹਿਤ ਵੱਧ ਤੋਂ ਵੱਧ ਕਾਮਿਆਂ ਨੂੰ ਕੰਮ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਨਰੇਗਾ ਕਾਮਿਆਂ ਨੂੰ ਹਰ 15 ਦਿਨਾਂ ਬਾਅਦ ਬਿਨਾਂ ਦੇਰੀ ਦੇ ਤਨਖ਼ਾਹ ਮਿਲਦੀ ਰਹੇ।

ਜ਼ਿਕਰਯੋਗ ਹੈ ਕਿ ਨਰੇਗਾ ਸਕੀਮ ਤਹਿਤ ਸੂਬੇ ਵਿੱਚ ਕੁਲ 28.23 ਲੱਖ ਕਾਮੇ ਰਜਿਸਟਰਡ ਹਨ, ਜਿਨ੍ਹਾਂ ਨੂੰ ਸਾਲ ਵਿੱਚ 100 ਦਿਨ ਦਾ ਰੁਜ਼ਗਾਰ ਮੁਹੱਈਆ ਕਰਾਇਆ ਜਾ ਸਕਦਾ ਹੈ। ਇਨ੍ਹਾਂ ਵਿਚੋਂ 28.23 ਲੱਖ ਕਾਮੇ ਇਸ ਸਕੀਮ ਵਿੱਚ ਸ਼ਾਮਲ ਹਨ। ਪੰਜਾਬ ਵਿਚ ਨਰੇਗਾ ਕਾਮਿਆਂ ਦੀ ਤਨਖ਼ਾਹ ਇਸ ਅਪ੍ਰੈਲ ਮਹੀਨੇ ਤੋਂ ਵੱਧ ਕੇ 263 ਰੁਪਏ ਹੋ ਗਈ ਹੈ।

ਇਹਵੀ ਪੜ੍ਹੋ: 'ਪੰਜਾਬ ਵਿੱਚ ਹੁਣ ਰੋਜ਼ਾਨਾ ਹੋਣਗੇ ਕੋਰੋਨਾ ਵਾਇਰਸ ਸਬੰਧੀ 800 ਟੈਸਟ'

ETV Bharat Logo

Copyright © 2025 Ushodaya Enterprises Pvt. Ltd., All Rights Reserved.