ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਐਲਾਨ ਕਰਦਿਆਂ ਮਿੰਨੀ ਬੱਸ ਪਰਿਮਟਾਂ ਲਈ ਅਪਲਾਈ ਕਰਨ ਦੀ ਆਖਰੀ ਤਰੀਕ ਵਧਾਉਂਦਿਆਂ 15 ਜੁਲਾਈ ਕਰ ਦਿੱਤੀ ਹੈ। ਇਹ ਯੋਜਨਾ ਜੋ ਮੌਜੂਦਾ ਬੱਸ ਆਪਰੇਟਰਾਂ ਦੀ ਅਜਾਰੇਦਾਰੀ ਨੂੰ ਤੋੜਨ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ 'ਤੇ ਕੇਂਦਰਿਤ ਹੈ, ਇਸ ਤਹਿਤ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖ਼ਰੀ ਤਰੀਕ 30 ਜੂਨ ਸੀ।
-
In response to an unemployed youth’s concern on #AskCaptain, Punjab CM @capt_amarinder announces extension of deadline for applying for mini bus permits till July 15 from June 30. pic.twitter.com/YcXB1bhm1h
— Raveen Thukral (@RT_MediaAdvPbCM) June 27, 2020 " class="align-text-top noRightClick twitterSection" data="
">In response to an unemployed youth’s concern on #AskCaptain, Punjab CM @capt_amarinder announces extension of deadline for applying for mini bus permits till July 15 from June 30. pic.twitter.com/YcXB1bhm1h
— Raveen Thukral (@RT_MediaAdvPbCM) June 27, 2020In response to an unemployed youth’s concern on #AskCaptain, Punjab CM @capt_amarinder announces extension of deadline for applying for mini bus permits till July 15 from June 30. pic.twitter.com/YcXB1bhm1h
— Raveen Thukral (@RT_MediaAdvPbCM) June 27, 2020
ਸੂਬਾ ਸਰਕਾਰ ਵੱਲੋਂ 1400 ਤੋਂ ਵੱਧ ਪੇਂਡੂ ਰੂਟਾਂ ਨੂੰ ਕਵਰ ਕਰਨ ਲਈ ਪਰਮਿਟ ਦੇਣ ਵਾਸਤੇ ਅਰਜ਼ੀਆਂ ਮੰਗੀਆਂ ਗਈਆਂ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਵੱਲੋਂ ਨਵੇਂ ਮਿੰਨੀ ਬੱਸ ਪਰਮਿਟ ਜਾਰੀ ਕਰਨ ਸਬੰਧੀ ਅਰਜ਼ੀਆਂ ਲੈਣ 'ਤੇ ਰੋਕ ਲਗਾਉਣ ਦੀ ਮੌਜੂਦਾ ਮਿੰਨੀ ਬੱਸ ਅਪਰੇਟਰਾਂ ਦੀ ਬੇਨਤੀ ਨੂੰ ਖਾਰਜ ਕਰ ਦਿੱਤਾ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਆਖ਼ਰੀ ਮਿਤੀ ਵਿੱਚ ਵਾਧਾ ਕਰਨ ਦਾ ਐਲਾਨ ਨੂੰ ਕੈਪਟਨ ਨੂੰ ਪੁੱਛੋ' ਫੇਸਬੁੱਕ ਲਾਈਵ ਸੈਸ਼ਨ ਦੌਰਾਨ ਬਠਿੰਡਾ ਦੇ ਇੱਕ ਬੇਰੁਜ਼ਗਾਰ ਨੌਜਵਾਨ ਦੇ ਸਵਾਲ ਦੇ ਜਵਾਬ ਦੌਰਾਨ ਕੀਤਾ। ਜਿਸ ਵਿੱਚ ਨੌਜਵਾਨ ਨੇ ਕਿਹਾ ਕਿ ਉਹ ਮਿੰਨੀ ਬੱਸ ਚਲਾਉਣ ਲਈ ਪਰਮਿਟ ਚਾਹੁੰਦਾ ਹੈ ਜਿਵੇਂ ਕਿ ਮੁੱਖ ਮੰਤਰੀ ਨੇ ਵਾਅਦਾ ਕੀਤਾ ਸੀ।
ਕੈਪਟਨ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ 5000 ਮਿੰਨੀ ਬੱਸ ਪਰਮਿਟ ਜਾਰੀ ਕਰਨ ਦਾ ਐਲਾਨ ਕੀਤਾ ਸੀ। ਜਿਸ ਅਨੁਸਾਰ ਟਰਾਂਸਪੋਰਟ ਵਿਭਾਗ ਨੇ ਇਹ ਪਰਮਿਟ ਦੇਣ ਸਬੰਧੀ ਅਰਜ਼ੀਆਂ ਦੀ ਮੰਗ ਲਈ ਜਨਤਕ ਨੋਟਿਸ ਜਾਰੀ ਕੀਤੇ ਸਨ। ਇਸ ਪ੍ਰਕਿਰਿਆ ਦੀ ਸ਼ੁਰੂਆਤ ਮਾਰਚ 2020 ਦੇ ਸ਼ੁਰੂ ਵਿੱਚ ਇੱਕ ਜਨਤਕ ਮੁਹਿੰਮ ਜ਼ਰੀਏ ਕੀਤੀ ਗਈ ਸੀ।