ETV Bharat / state

ਪੀਪੀਈ ਕਿੱਟਾਂ ਦਾ ਵਾਧੂ ਸਟਾਕ ਐਕਸਪੋਰਟ ਕਰਨ ਦੀ ਮਨਜ਼ੂਰੀ ਲਈ ਪੀਐਮ ਨੂੰ ਅਪੀਲ

ਨਿੱਜੀ ਸੁਰੱਖਿਆ ਉਪਕਰਨ (ਪੀ.ਪੀ.ਈ.) ਬਣਾਉਣ ਲਈ ਪੰਜਾਬ ਦੇ 128 ਯੂਨਿਟਾਂ ਨੂੰ ਪ੍ਰਵਾਨਗੀ ਦੇਣ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਾਸੋਂ ਵਾਧੂ ਕਿੱਟਾਂ ਬਰਾਮਦ ਕਰਨ ਦੀ ਪ੍ਰਵਾਨਗੀ ਮੰਗੀ ਹੈ।

cap amarinder singh
cap amarinder singh
author img

By

Published : Jun 18, 2020, 7:42 PM IST

ਚੰਡੀਗੜ੍ਹ: ਨਿੱਜੀ ਸੁਰੱਖਿਆ ਉਪਕਰਨ (ਪੀ.ਪੀ.ਈ.) ਬਣਾਉਣ ਲਈ ਪੰਜਾਬ ਦੇ 128 ਯੂਨਿਟਾਂ ਨੂੰ ਪ੍ਰਵਾਨਗੀ ਦੇਣ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਾਸੋਂ ਵਾਧੂ ਕਿੱਟਾਂ ਬਰਾਮਦ ਕਰਨ ਦੀ ਪ੍ਰਵਾਨਗੀ ਮੰਗੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੇ ਫੈਲਾਅ ਦੇ ਮੱਦੇਨਜ਼ਰ ਇਨ੍ਹਾਂ ਨਿਰਮਾਤਾਵਾਂ ਨੇ ਕੰਮ ਸ਼ੁਰੂ ਕੀਤਾ ਸੀ ਤਾਂ ਕਿ ਮਹਾਂਮਾਰੀ ਵਿਰੁੱਧ ਫਰੰਟ ਲਾਈਨ 'ਤੇ ਕੰਮ ਕਰਨ ਵਾਲਿਆਂ ਲਈ ਲੋੜੀਂਦੇ ਉਪਕਰਨ ਤਿਆਰ ਕਰਨ ਵਿੱਚ ਪੰਜਾਬ ਨੂੰ ਸਵੈ-ਨਿਰਭਰ ਬਣਾਇਆ ਜਾ ਸਕੇ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਪੂਰੇ ਸ਼ਰੀਰ ਨੂੰ ਕਵਰ ਕਰਨ ਵਾਲੀਆਂ ਪੀ.ਪੀ.ਈ. ਕਿੱਟਾਂ ਨੂੰ ਨਾਲਬਰਾਮਦ ਕਰਨ ਤੁਹਾਡੀ ਅਗਵਾਈ ਵਿੱਚ ਭਾਰਤ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੇ ਆਤਮ ਨਿਰਭਰ ਭਾਰਤ ਅਭਿਆਨ ਨੂੰ ਵੀ ਹੁਲਾਰਾ ਮਿਲੇਗਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਇਸ ਵਾਸਤੇ ਇਜਾਜ਼ਤ ਦੇਣ ਦੀ ਅਪੀਲ ਕੀਤੀ ਹੈ।

ਐਸ.ਆਈ.ਟੀ.ਆਰ.ਏ./ਡੀ.ਆਰ.ਡੀ.ਓ. ਪਾਸੋਂ ਸਰਟੀਫਿਕੇਟ ਹਾਸਲ ਕਰਨ ਉਪਰੰਤ ਇਨ੍ਹਾਂ ਨਿਰਮਾਣ ਯੂਨਿਟਾਂ ਵੱਲੋਂ ਨਿਰਮਿਤ ਉਤਪਾਦਾਂ ਦੇ ਉਤਪਾਦਨ ਅਤੇ ਗੁਣਵੱਤਾ ਦੀ ਵਾਧੂ ਸਮਰੱਥਾ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਸ ਵੇਲੇ ਘਰੇਲੂ ਪੱਧਰ 'ਤੇ ਪੀ.ਪੀ.ਈ. ਕਿੱਟਾਂ ਦੀ ਬਹੁਤ ਮੰਗ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਿਰਮਾਤਾਵਾਂ ਨੂੰ ਐਚ.ਐਲ.ਐਲ. ਪਾਸੋਂ ਆਰਡਰ ਲੈਣ ਵਿੱਚ ਦਿੱਕਤ ਪੇਸ਼ ਆ ਰਹੀ ਹੈ। ਉਨ੍ਹਾਂ ਕਿਹਾ ਕਿ 128 ਮਨਜ਼ੂਰ ਸ਼ੁਦਾ ਨਿਰਮਾਤਾਵਾਂ ਵਿੱਚੋਂ 18 ਯੂਨਿਟਾਂ ਨੂੰ ਹੀ ਭਾਰਤ ਸਰਕਾਰ ਪਾਸੋਂ ਆਰਡਰ ਮਿਲੇ ਹਨ।

ਮੁੱਖ ਮੰਤਰੀ ਨੇ ਚੇਤੇ ਕਰਦਿਆਂ ਕਿਹਾ ਕਿ 21 ਮਈ, 2020 ਨੂੰ ਪੰਜਾਬ ਦੇ ਉਦਯੋਗ 'ਤੇ ਵਪਾਰ ਮੰਤਰੀ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ ਆਪੋ-ਆਪਣੇ ਸਿਹਤ ਵਿਭਾਗਾਂ ਨੂੰ ਐਚ.ਐਲ.ਐਲ. ਰੇਟਾਂ 'ਤੇ ਪੰਜਾਬ ਦੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੀਆਂ ਪੂਰੇ ਸਰੀਰ ਨੂੰ ਕਵਰ ਕਰਨ ਵਾਲੀਆਂ ਪੀ.ਪੀ.ਈ. ਕਿੱਟਾਂ ਦੇ ਆਰਡਰ ਦੇਣ ਦੀਆਂ ਹਦਾਇਤਾਂ ਜਾਰੀ ਕਰਨ ਲਈ ਆਖਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸਿਹਤ ਮੰਤਰੀ ਨੇ ਕੇਂਦਰੀ ਵਣਜ ਤੇ ਉਦਯੋਗ ਮੰਤਰੀਆਂ ਨੂੰ 25 ਮਈ, 2020 ਨੂੰ ਲਿਖੇ ਅਰਧ ਸਰਕਾਰੀ ਪੱਤਰ ਵਿੱਚ ਮੁਲਕ ਤੋਂ ਇਨ੍ਹਾਂ ਉਪਕਰਨਾਂ ਦੀ ਬਰਾਮਦ ਕਰਨ ਦੀ ਮੰਜ਼ੂਰੀ ਦੇਣ ਦੀ ਅਪੀਲ ਕੀਤੀ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.