ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਵਾਅਦਾ ਕੀਤਾ ਕਿ ਇਸ ਕੇਸ ਦੀ ਜਾਂਚ ਨੂੰ ਕਾਨੂੰਨੀ ਸਿੱਟੇ 'ਤੇ ਪਹੁੰਚਾਇਆ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਸਜ਼ਾ ਦਿਵਾਈ ਜਾਵੇਗੀ।
ਪੀੜਤ ਪਰਿਵਾਰਾਂ ਲਈ ਇਨਸਾਫ਼ ਯਕੀਨੀ ਬਣਾਉਣ ਵਾਸਤੇ ਉਨ੍ਹਾਂ ਦੀ ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੀ.ਬੀ.ਆਈ. ਪਾਸੋਂ ਜਾਂਚ ਵਾਪਸ ਲੈ ਕੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ ਅਤੇ ਬੇਕਸੂਰ ਲੋਕਾਂ ਦੀਆਂ ਮੌਤਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦਿਵਾਈ ਜਾਵੇਗੀ।
-
Chief Minister @capt_amarinder Singh met the families of the victims of the #BehbalKalan incident, and promised that investigation into the case would be taken to its logical conclusion and those found guilty would be punished. pic.twitter.com/idcpRoFBax
— CMO Punjab (@CMOPb) February 25, 2020 " class="align-text-top noRightClick twitterSection" data="
">Chief Minister @capt_amarinder Singh met the families of the victims of the #BehbalKalan incident, and promised that investigation into the case would be taken to its logical conclusion and those found guilty would be punished. pic.twitter.com/idcpRoFBax
— CMO Punjab (@CMOPb) February 25, 2020Chief Minister @capt_amarinder Singh met the families of the victims of the #BehbalKalan incident, and promised that investigation into the case would be taken to its logical conclusion and those found guilty would be punished. pic.twitter.com/idcpRoFBax
— CMO Punjab (@CMOPb) February 25, 2020
ਪਰਿਵਾਰਾਂ ਵੱਲੋਂ ਜ਼ਾਹਰ ਕੀਤੀਆਂ ਚਿੰਤਾਵਾਂ ਪ੍ਰਤੀ ਹੁੰਗਾਰਾ ਭਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਐਸ.ਆਈ.ਟੀ. ਦੀ ਜਾਂਚ ਨੂੰ ਸਮਾਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਨੇ ਛੇਤੀ ਹੀ ਬਹਿਬਲ ਕਲਾਂ ਵਿਖੇ ਜਾਣ ਦੀ ਸਹਿਮਤੀ ਪ੍ਰਗਟਾਈ।
ਇਨ੍ਹਾਂ ਪਰਿਵਾਰਕ ਮੈਂਬਰਾਂ ਜਿਨ੍ਹਾਂ ਵਿੱਚ ਸਰਾਵਾਂ ਪਿੰਡ ਦੇ ਸਵਰਗੀ ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ ਅਤੇ ਸਵਰਗੀ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਸ਼ਾਮਲ ਸਨ, ਨੇ ਬਹਿਬਲ ਕਲਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਨੂੰ ਛੇਤੀ ਮੁਕੰਮਲ ਕਰਨ ਦੀ ਮੰਗ ਕੀਤੀ।
ਇਨ੍ਹਾਂ ਵਿਕਾਸ ਕਾਰਜਾਂ ਵਿੱਚ ਚਾਰਦੀਵਾਰੀ ਅਤੇ ਕਮਿਊਨਿਟੀ ਹਾਲ ਦੀ ਫਰਸ਼, ਪਿੰਡ ਸਰਾਵਾਂ ਤੋਂ ਮੱਤਾ ਤੱਕ ਤਿੰਨ ਕਿਲੋਮੀਟਰ ਕੱਚੇ ਰਾਹ ਨੂੰ ਪੱਕਾ ਕਰਨ ਤੋਂ ਇਲਾਵਾ ਸਥਾਨਕ ਦਾਣਾ ਮੰਡੀ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਬਕਾਇਆ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਦਾ ਵਾਅਦਾ ਕੀਤਾ।