ETV Bharat / state

ਕੈਪਟਨ ਨੇ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ’ਚ ਕੀਤੇ ਮਾਮੂਲੀ ਵਾਧੇ ਨੂੰ ਨਾਕਾਫੀ ਦੱਸਦਿਆਂ ਕੀਤਾ ਰੱਦ - ਝੋਨੇ ਦੀ ਐਮਐਸਪੀ ਵਿੱਚ ਵਾਧਾ

ਕੈਪਟਨ ਨੇ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਪ੍ਰਤੀ ਕੁਇੰਟਲ 53 ਰੁਪਏ ਦੇ ਮਾਮੂਲੀ ਇਜ਼ਾਫੇ ਨੂੰ ਸ਼ਰਮਨਾਕ ਦੱਸਦੇ ਹੋਏ ਅਣਉਚਿਤ ਕਰਾਰ ਦਿੱਤਾ। ਉਨ੍ਹਾਂ ਕੇਂਦਰ ਨੂੰ ਇਸ ਫੈਸਲੇ ਦੀ ਸਮੀਖਿਆ ਕਰਨ ਦੀ ਅਪੀਲ ਕੀਤੀ ਹੈ।

ਝੋਨੇ ਦੇ ਘੱਟੋ ਘੱਟ ਸਮਰਥਨ
ਝੋਨੇ ਦੇ ਘੱਟੋ ਘੱਟ ਸਮਰਥਨ
author img

By

Published : Jun 1, 2020, 10:49 PM IST

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਦੇ ਐਲਾਨੇ ਗਏ ਵਾਧੇ ਨੂੰ ਨਾਕਾਫੀ ਦੱਸਦਿਆਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੋਵਿਡ ਦੇ ਸੰਕਟ ਦਰਮਿਆਨ ਵੀ ਕਿਸਾਨਾਂ ਨੂੰ ਦਰਪੇਸ਼ ਗੰਭੀਰ ਮੁਸ਼ਕਲਾਂ ਦੂਰ ਕਰਨ ਵਿੱਚ ਭਾਰਤ ਸਰਕਾਰ ਪੂਰੀ ਤਰਾਂ ਨਾਕਾਮ ਰਹੀ ਹੈ।

  • Rejecting the paddy MSP hike announced by the central government as totally inadequate, Chief Minister @capt_amarinder Singh said the Government of India had failed to address the extreme distress faced by the farmers even amid the #CovidCrisis.

    — CMO Punjab (@CMOPb) June 1, 2020 " class="align-text-top noRightClick twitterSection" data=" ">

ਕੈਪਟਨ ਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਪ੍ਰਤੀ ਕੁਇੰਟਲ 53 ਰੁਪਏ ਦੇ ਮਾਮੂਲੀ ਇਜ਼ਾਫੇ ਨੂੰ ਸ਼ਰਮਨਾਕ ਦੱਸਦੇ ਹੋਏ ਅਣਉਚਿਤ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕਰਜ਼ੇ ਦੇ ਬੋਝ ਅਤੇ ਦੁੱਖਾਂ-ਤਕਲੀਫਾਂ ਨਾਲ ਜੂਝ ਰਹੀ ਕਿਸਾਨੀ ਇਸ ਅਣਕਿਆਸੇ ਸਮੇਂ ਵਿੱਚ ਉਨ੍ਹਾਂ ਦੀ ਬਾਂਹ ਫੜਨ ਲਈ ਕੇਂਦਰ ਸਰਕਾਰ ਵੱਲ ਦੇਖ ਰਹੀ ਸੀ ਪਰ ਕੇਂਦਰ ਨੇ ਕਿਸਾਨਾਂ ਦੀ ਅਤਿ ਲੋੜੀਂਦੀ ਮਦਦ ਕਰਨ ਤੋਂ ਇੱਕ ਵਾਰ ਫੇਰ ਟਾਲਾ ਵੱਟ ਲਿਆ।

ਕੈਪਟਨ ਨੇ ਕਿਹਾ ਕਿ ਖੇਤੀ ਲਾਗਤਾਂ ਵਧਣ ਖਾਸ ਤੌਰ ’ਤੇ ਮਜ਼ਦੂਰ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਦੇ ਇਵਜ਼ ਵਿੱਚ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਤਾਂ ਦੂਰ ਦੀ ਗੱਲ ਰਹੀ ਸਗੋਂ ਭਾਅ ਵਿੱਚ ਕੀਤਾ ਗਿਆ ਵਾਧਾ ਮਾਰਚ ਤੇ ਅਪ੍ਰੈਲ ਵਿੱਚ ਬੇਮੌਸਮੇ ਮੀਹਾਂ ਨਾਲ ਉਨ੍ਹਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ’ਤੇ ਵੀ ਪੂਰਾ ਨਹੀਂ ਉੱਤਰਦਾ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਲਈ ਕੋਈ ਵੀ ਵਿਸ਼ੇਸ਼ ਪੈਕੇਜ ਲੈ ਕੇ ਨਹੀਂ ਆਈ ਅਤੇ ਨਾ ਹੀ ਇਸ ਨੇ ਮੰਡੀਆਂ ਵਿੱਚ ਪੜਾਅਵਾਰ ਕਣਕ ਲਿਆਉਣ ਲਈ ਰਿਆਇਤ ਦੇਣ ਜਾਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਬਾਰੇ ਸੂਬਾ ਸਰਕਾਰ ਵੱਲੋਂ ਉਠਾਈ ਮੰਗ ਨੂੰ ਪ੍ਰਵਾਨ ਕੀਤਾ।

ਕੈਪਟਨ ਨੇ ਯਾਦ ਕਰਵਾਇਆ ਕਿ ਪਿਛਲੇ ਮਹੀਨੇ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 2902 ਰੁਪਏ ਪ੍ਰਤੀ ਕੁਇੰਟਲ ਤੱਕ ਵਧਾਉਣ ਲਈ ਅਪੀਲ ਕੀਤੀ ਸੀ, ਜਿਸ ਤੋਂ ਉਲਟ ਜਾਂਦਿਆਂ ਕੇਂਦਰ ਸਰਕਾਰ ਵੱਲੋਂ ਮਹਿਜ਼ 1868 ਰੁਪਏ ਪ੍ਰਤੀ ਕੁਇੰਟਲ ਦਾ ਘੱਟੋ-ਘੱਟ ਸਮੱਰਥਨ ਮੁੱਲ ਐਲਾਨਿਆ ਗਿਆ ਹੈ। ਉਨ੍ਹਾਂ ਕੇਂਦਰ ਨੂੰ ਇਸ ਫੈਸਲੇ ਦੀ ਸਮੀਖਿਆ ਕਰਨ ਦੀ ਅਪੀਲ ਕੀਤੀ। ਅਤੇ ਵੱਡੇ ਸਹਾਇਤਾ ਪੈਕੇਜ ਲਿਆਉਣ ਲਈ ਆਖਿਆ ਜਿਸ ਵਿੱਚ ਘੱਟੋ-ਘੱਟ ਸਮੱਰਥਨ ਮੁੱਲ ’ਚ ਵਾਧਾ, ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ ਲਈ ਵਿੱਤੀ ਰਿਆਇਤਾਂ, ਫਸਲੀ ਨੁਕਸਾਨ ਅਤੇ ਟੁੱਟਵੀਂ ਕਣਕ ਖ੍ਰੀਦ ਪ੍ਰਿਆ ਲਈ ਲਈ ਮੁਆਵਜਾ ਸ਼ਾਮਲ ਹੋਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.