ETV Bharat / state

ਕੈਪਟਨ ਨੇ ਸੁਖਬੀਰ ਵੱਲੋਂ 'ਫਿਕਸਡ ਮੈਚ' ਦੇ ਲਾਏ ਦੋਸ਼ਾਂ ਦੀ ਉਡਾਈ ਖਿੱਲੀ

ਮੁੱਖ ਮੰਤਰੀ ਕੈਪਟਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ 'ਫਿਕਸਡ ਮੈਚ' ਦੇ ਲਾਏ ਦੋਸ਼ਾਂ ਦੀ ਨਿਖੇਧੀ ਕਰਦਿਆਂ ਇਨ੍ਹਾਂ ਨੂੰ ਬੇਤੁਕਾ ਕਰਾਰ ਦਿੱਤਾ।

ਕੈਪਟਨ ਨੇ ਸੁਖਬੀਰ ਵੱਲੋਂ 'ਫਿਕਸਡ ਮੈਚ' ਦੇ ਲਾਏ ਦੋਸ਼ਾਂ ਦੀ ਖਿੱਲੀ ਉਡਾਈ

author img

By

Published : Oct 8, 2020, 9:41 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 'ਫਿਕਸਡ ਮੈਚ' ਦੇ ਲਾਏ ਦੋਸ਼ਾਂ ਦੀ ਨਿਖੇਧੀ ਕਰਦਿਆਂ ਇਨ੍ਹਾਂ ਨੂੰ ਬੇਤੁਕਾ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਤਬਾਹ ਕਰਨ ਲਈ ਭਾਜਪਾ ਦੀ ਬੋਲੀ ਬੋਲਣ ਕਰਕੇ ਅਕਾਲੀਆਂ ਦੀ ਕਰੜੀ ਆਲੋਚਨਾ ਵੀ ਕੀਤੀ।

ਮੁੱਖ ਮੰਤਰੀ ਨੇ ਪੁੱਛਿਆ, ''ਮੈਂ ਕਿਸ ਨਾਲ ਫਿਕਸਡ ਮੈਚ ਖੇਡ ਰਿਹਾ ਹਾਂ?'' ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨਾਲ ਖੇਤੀ ਕਾਨੂੰਨਾਂ ਦੇ ਮਾਮਲੇ ਵਿੱਚ ਸਾਰੇ 'ਫਿਕਸਡ ਮੈਚ' ਖੇਡਣ ਤੋਂ ਬਾਅਦ ਸੁਖਬੀਰ ਹੁਣ ਇਸ ਕਦਰ ਭਰਮ ਦਾ ਸ਼ਿਕਾਰ ਹੋ ਗਿਆ ਹੈ ਕਿ ਉਹ ਇਹ ਵੀ ਭੁੱਲ ਚੁੱਕਾ ਹੈ ਕਿ ਫਿਕਸਡ ਮੈਚ ਇਕੱਲਿਆ ਕਦੇ ਨਹੀਂ ਖੇਡਿਆ ਜਾ ਸਕਦਾ।

ਕੈਪਟਨ ਨੇ ਕਿਹਾ ਕਿ ਜੇ ਕੋਈ ਫਿਕਸਡ ਮੈਚ ਖੇਡ ਰਿਹਾ ਹੈ ਤਾਂ ਉਹ ਅਕਾਲੀ ਦਲ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਅਕਾਲੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵੱਲੋਂ ਖੇਤੀ ਕਾਨੂੰਨਾਂ ਖਿਲਾਫ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਾਪਸ ਲੈਣ ਦੇ ਫੈਸਲੇ ਨੂੰ ਬਚਾਅ ਕਰਨ ਦੀ ਘਟਨਾ ਇਸ ਗੱਲ ਦੀ ਤਾਜ਼ਾ ਉਦਾਹਰਨ ਹੈ ਕਿ ਅਕਾਲੀ ਦਲ ਲਗਾਤਾਰ ਭਾਜਪਾ ਦੇ ਇਸ਼ਾਰਿਆਂ ਉਤੇ ਨੱਚ ਰਿਹਾ ਹੈ ਅਤੇ ਐਨ.ਡੀ.ਏ. ਛੱਡਣ ਤੋਂ ਬਾਅਦ ਵੀ ਕੇਂਦਰ ਸਰਕਾਰ ਦੇ ਹਿੱਤ ਲਈ ਕੰਮ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਸੁਖਬੀਰ ਦੀ ਉਸ ਟਿੱਪਣੀ ਦੀ ਵੀ ਆਲੋਚਨਾ ਕੀਤੀ। ਜਿਸ ਵਿੱਚ ਕਿਹਾ ਸੀ ਕਿ ਅਕਾਲੀ ਆਪਣੀ ਸਰਕਾਰ ਨੂੰ ਕੁਝ ਵੀ ਕਰਵਾਉਣ ਲਈ ਮਜਬੂਰ ਕਰ ਦੇਣਗੇ। ਇਸ ਤਰ੍ਹਾਂ ਅਕਾਲੀਆਂ ਨੇ ਖੁਦ ਹੀ ਮੰਨ ਲਿਆ ਕਿ ਉਹ ਕੇਂਦਰ ਵਿੱਚ ਕਿਸਾਨ ਵਿਰੋਧੀ ਕਾਨੂੰਨ ਨਾ ਲਿਆਉਣ ਲਈ ਮਨਾਉਣ ਵਿੱਚ ਕੇਂਦਰ ਸਰਕਾਰ ਨੂੰ ਮਨਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਏ।

ਉਨ੍ਹਾਂ ਕਿਹਾ ਕਿ ਬਾਦਲਾਂ ਨੇ ਕਾਲੇ ਖੇਤੀ ਕਾਨੂੰਨਾਂ ਦੇ ਮਾਮਲੇ ਵਿੱਚ ਆਪਣੇ ਬੇਤੁਕੇ ਬਿਆਨਾਂ ਅਤੇ ਝੂਠੇ ਦਾਅਵਿਆਂ ਨਾਲ ਆਪਣਾ ਅਤੇ ਆਪਣੀ ਪਾਰਟੀ ਨੂੰ ਹਾਸੇ ਦਾ ਪਾਤਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪੁਰਾਣੇ ਭਾਈਵਾਲ ਭਾਜਪਾ ਨੇ ਵੀ ਜਨਤਕ ਤੌਰ 'ਤੇ ਐਲਾਨ ਕੀਤਾ ਹੈ ਕਿ ਅਕਾਲੀਆਂ ਨੇ ਪਹਿਲੇ ਦਿਨ ਤੋਂ ਹੀ ਇਨ੍ਹਾਂ ਕਾਨੂੰਨਾਂ ਦੀ ਪੂਰਨ ਹਮਾਇਤ ਕੀਤੀ ਸੀ।

ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕੀਤੀ ਟਿੱਪਣੀ ਕਿ ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਨੂੰ ਅਸਰਹੀਣ ਬਣਾਉਣ ਲਈ ਬਣਾਉਣ ਸੂਬਾਈ ਕਾਨੂੰਨ ਵਾਸਤੇ ਵਿਸ਼ੇਸ਼ ਇਜਲਾਸ ਸੱਦਣ ਲਈ ਉਸ ਦੇ ਸੁਝਾਅ ਨੂੰ ਰੱਦ ਕਰ ਦਿੱਤਾ ਹੈ, 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਹ ਖੁਦ ਹੀ ਸਪੱਸ਼ਟ ਤੌਰ 'ਤੇ ਇਹ ਐਲਾਨ ਚੁੱਕੇ ਹਨ ਕਿ ਉਹ ਰਾਹ ਤਲਾਸ਼ ਰਹੇ ਹਨ ਤਾਂ ਸੁਝਾਅ ਨੂੰ ਪ੍ਰਵਾਨ ਨੂੰ ਰੱਦ ਜਾਂ ਪ੍ਰਵਾਨ ਕਰਨ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.