ETV Bharat / state

ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

author img

By

Published : Sep 27, 2019, 7:44 AM IST

ਕੈਪਟਨ ਅਮਰਿੰਦਰ ਸਿੰਘ ਨੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਲੇਖਿਆਂ ਨੂੁੰ ਜਲਦ ਹਾਸਲ ਕਰਨ ਲਈ ਕਿਹਾ ਤਾਂ ਜੋ ਨਗਦ ਹੱਦ ਕਰਜ਼ਾ ਜਲਦ ਹਾਸਲ ਹੋ ਸਕੇ।

ਫੋਟੋ

ਚੰੜ੍ਹੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੇ ਚੰਗੀ ਖ਼ਰੀਦ ਲਈ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਭਾਰਤ ਸਰਕਾਰ ਤੇ ਐੱਫ਼.ਸੀ.ਆਈ. ਤੋਂ ਪ੍ਰਾਪਤ ਕਰਨ ਯੋਗ ਲੇਖਿਆਂ ਨੂੰ ਜਲਦੀ ਹਾਸਲ ਕਰ ਲਿਆ ਜਾਵੇ ਤਾਂ ਜੋ ਨਗਦ ਹੱਦ ਕਰਜ਼ਾ (ਸੀ.ਸੀ.ਐਲ.) ਸਮੇਂ 'ਤੇ ਹਾਸਲ ਹੋ ਸਕੇ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜੋ ਕਿ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ।

ਬੁਲਾਰੇ ਨੇ ਇਹ ਵੀ ਦੱਸਿਆ ਕਿ ਪੰਜਾਬ ਵਿੱਚ 29.20 ਲੱਖ ਹੈਕਟੇਅਰ ਖੇਤਰ ਝੋਨੇ ਹੇਠਾਂ ਹੈ ਤੇ ਇਸ ਵਾਰ 179 ਲੱਖ ਮੀਟਰਕ ਟਨ ਝੋਨੇ ਦੇ ਖਰੀਦ ਕਰਨ ਦਾ ਟੀਚਾ ਰੱਖਿਆ ਗਿਆ ਹੈ। 2019-20 ਦੇ ਸਾਉਣ ਦੇ ਮੌਸਮ ਲਈ ਕੁੱਲ 34,500 ਕਰੋੜ ਰੁਪਏ ਸੀ.ਸੀ.ਐਲ. ਦੀ ਲੋੜ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਕੇਂਦਰੀ ਅਧਿਕਾਰੀਆਂ ਨਾਲ ਤਾਲਮੇਲ ਰੱਖਣ ਦੇ ਨਿਰਦੇਸ਼ ਦੇਣ ਦੇ ਨਾਲ ਕਿਹਾ ਹੈ ਕਿ ਉਨ੍ਹਾਂ ਦਾ ਵਿਭਾਗ ਜੋ ਖਰੀਦ ਪ੍ਰਬੰਧਾਂ ਲਈ ਨੋਡਲ ਏਜੰਸੀ ਹੈ, ਅਗਲੇ ਹਫ਼ਤੇ ਖਰਾਬ ਮੌਸਮ ਦੇ ਅਨੁਮਾਨ ਦੇ ਮੱਦੇਨਜ਼ਰ ਝੋਨੇ ਦੇ ਭੰਡਾਰਣ ਲਈ ਸਾਰੇ ਪ੍ਰਬੰਧਾਂ ਨੂੰ ਪੂਰਾ ਕਰਨਾ ਹੈ।

ਮੁੱਖ ਮੰਤਰੀ ਨੇ ਕਿਸਾਨਾਂ ਵੱਲੋਂ ਪੈਦੇ ਕੀਤੇ ਝੋਨੇ ਦੇ ਇਕ-ਇਕ ਦਾਣੇ ਨੂੰ ਮੰਡੀ ਵਿੱਚੋਂ ਚੁੱਕਣ ਦੀ ਆਪਣੀ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਉਂਦਿਆਂ ਕਿਹਾ ਕਿ ਝੋਨੇ ਦੀ ਖਰੀਦ ਸਮੇਂ ਸਿਰ ਅਦਾਇਗੀ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਸੁਖਾਲੀ ਢੰਗ ਨਾਲ ਕੀਤੀ ਜਾਵੇਗੀ।

ਸਾਉਣੀ ਖਰੀਦ ਸੀਜ਼ਨ 2019-20 ਦੀ ਝੋਨੇ ਦੀ ਖਰੀਦ ਨੀਤੀ ਦਾ ਹਵਾਲਾ ਦਿੰਦਿਆਂ ਮੀਟਿੰਗ ਵਿੱਚ ਦੱਸਿਆ ਕਿ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਝੋਨੇ ਦੀ ਪ੍ਰਾਸੈਸਿੰਗ ਲਈ ਪਹਿਲਾਂ ਹੀ 'ਦਾ ਪੰਜਾਬ ਕਸਟਮ ਮਿਲਿੰਗ ਪਾਲਿਸੀ ਫਾਰ ਪੈਡੀ (ਸਾਉਣੀ 2019-20) ਜਾਰੀ ਕਰ ਦਿੱਤੀ ਗਈ ਹੈ।

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਝੋਨੇ ਦੇ ਭੰਡਾਰਨ ਲਈ ਲੋੜੀਂਦੀਆਂ ਤਰਪਾਲਾਂ ਦੇ ਪ੍ਰਬੰਧ ਸਮੇਂ ਬੱਧ ਕਰ ਲਏ ਜਾਣਗੇ। ਪੰਜਾਬ ਮੰਡੀ ਬੋਰਡ ਵੱਲੋਂ 1734 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ ਅਤੇ ਸਾਉਣੀ ਦੀ ਖਰੀਦ ਸੀਜ਼ਨ 2019-20 ਦੀ ਸ਼ੁਰੂਆਤ ਤੋਂ ਪਹਿਲਾਂ ਇਨ੍ਹਾਂ ਕੇਂਦਰਾਂ ਦੀ ਖਰੀਦ ਏਜੰਸੀਆਂ ਨੂੰ ਵੰਡ ਕਰ ਦਿੱਤੀ ਜਾਵੇਗੀ। ਐਫ.ਸੀ.ਆਈ. ਬਾਰਦਾਨੇ, ਨਗਦ ਉਧਾਰ, ਸਟਾਕ ਅਤੇ ਸਟੋਰੇਜ਼ ਲਈ ਥਾਂ ਦੇ ਆਪਣੇ ਪ੍ਰਬੰਧ ਕਰਦਾ ਹੈ।

ਭਾਰਤ ਸਰਕਾਰ ਨੇ ਇਸ ਸੀਜ਼ਨ ਦੌਰਾਨ ਗਰੇਡ 'ਏ' ਝੋਨੇ ਲਈ 1835 ਰੁਪਏ ਪ੍ਰਤੀ ਕੁਇੰਟਲ ਅਤੇ ਝੋਨੇ ਦੀਆਂ ਆਮ ਕਿਸਮਾਂ ਲਈ 1815 ਰੁਪਏ ਪ੍ਰਤੀ ਕੁਇੰਟਲ ਘੱਟੋ-ਘੱਟ ਸਮਰਥਨ ਮੁੱਲ ਤੈਅ ਕੀਤਾ ਹੈ। ਐਫ.ਸੀ.ਆਈ. ਤੋਂ ਇਲਾਵਾ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗਰੇਨ, ਮਾਰਕਫੈਡ, ਪਨਸਪ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਭਾਰਤ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਖਰੀਦ ਕਰੇਗਾ।

ਪਿਛਲੇ ਸਾਉਣੀ ਖਰੀਦ ਸੀਜ਼ਨ 2018-19 ਵਿੱਚ ਕੁੱਲ 170.18 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਹੋਈ ਸੀ ਜਿਸ ਵਿੱਚੋਂ 169.10 ਲੱਖ ਮੀਟਰਕ ਟਨ ਝੋਨਾ ਸਰਕਾਰੀ ਏਜੰਸੀਆਂ ਵੱਲੋਂ ਖਰੀਦਿਆ ਗਿਆ ਸੀ। ਜਦੋਂ ਕਿ ਵਪਾਰੀਆਂ ਤੇ ਮਿੱਲ ਮਾਲਕਾਂ ਵੱਲੋਂ 1.08 ਲੱਖ ਮੀਟਰਕ ਟਨ ਖਰੀਦਿਆ ਗਿਆ ਸੀ। ਮੌਜੂਦਾ ਸਾਉਣ ਦੇ ਖਰੀਦ ਸੀਜ਼ਨ ਵਿੱਚ ਸੂਬਾਈ ਏਜੰਸੀਆਂ ਵੱਲੋਂ 161.50 ਲੱਖ ਮੀਟਰਕ ਟਨ ਅਤੇ ਐਫ.ਸੀ.ਆਈ. ਵੱਲੋਂ 8.50 ਲੱਖ ਮੀਟਰਕ ਟਨ ਝੋਨਾ ਖਰੀਦਿਆ ਜਾਵੇਗਾ।

Intro:Body:

cap

Conclusion:

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.