ETV Bharat / state

ਅਸ਼ਵਨੀ ਸ਼ਰਮਾ ’ਤੇ ਹੋਏ ਹਮਲੇ ਬਾਰੇ ਕੂੜ ਪ੍ਰਚਾਰ ਫੈਲਾਉਣ ਲਈ ਕੈਪਟਨ ਵੱਲੋਂ ਭਾਜਪਾ ਦੀ ਸਖ਼ਤ ਨਿਖੇਧੀ - punjab govt

ਭਾਜਪਾ ਦੀਆਂ ਤਾਜ਼ਾ ਸਰਗਰਮੀਆਂ ਦਾ ਮਨੋਰਥ ਸਿਆਸੀ ਹਿੱਤ ਅੱਗੇ ਵਧਾਉਣਾ ਅਤੇ ਪੰਜਾਬ ਦੀ ਅਮਨ-ਕਾਨੂੰਨ ਦੀ ਵਿਵਸਥਾ ਵਿੱਚ ਵਿਘਨ ਪਾਉਣਾ ਹੈ। ਹਮਲੇ ਵਿੱਚ ਸ਼ਮੂਲੀਅਤ ਲਈ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੀ ਸ਼ਨਾਖਤ, ਅਸ਼ਵਨੀ ਸ਼ਰਮਾ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਗਿਆ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸ਼ਵਨੀ ਸ਼ਰਮਾ ’ਤੇ ਹੋਏ ਹਮਲੇ ਬਾਰੇ ਕੂੜ ਪ੍ਰਚਾਰ ਫੈਲਾਉਣ ਲਈ ਭਾਜਪਾ ਦੀ ਸਖ਼ਤ ਨਿਖੇਧੀ

author img

By

Published : Oct 14, 2020, 8:38 PM IST

Updated : Oct 14, 2020, 10:49 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਸ਼ਵਨੀ ਸ਼ਰਮਾ ਦੀ ਗੱਡੀ ’ਤੇ ਹੋਏ ਹਮਲੇ ਦੇ ਮੱਦੇਨਜ਼ਰ ਸੂਬੇ ਦੀ ਅਮਨ ਕਾਨੂੰਨ ਦੀ ਵਿਵਸਥਾ ਵਿੱਚ ਵਿਘਨ ਪਾਉਣ ਦੀ ਮਨਸ਼ਾ ਨਾਲ ਭੜਕਾਊ ਕਾਰਵਾਈਆਂ ਕਰਨ ਲਈ ਭਾਰਤੀ ਜਨਤਾ ਪਾਰਟੀ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨਾਂ ਕਿਹਾ ਕਿ ਪੁਲਿਸ ਪਹਿਲਾਂ ਹੀ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੀ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਜੋਂ ਪਛਾਣ ਕਰ ਚੁੱਕੀ ਹੈ।

ਅਸ਼ਵਨੀ ਸ਼ਰਮਾ ਦੀ ਬੇਤੁਕੀ ਬਿਆਨਬਾਜ਼ੀ ਅਤੇ ਪੰਜਾਬ ਕਾਂਗਰਸ ਖਿਲਾਫ਼ ਨਿਰਆਧਾਰ ਦੋਸ਼ ਲਾਉਣ ’ਤੇ ਕਰੜੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਭਾਜਪਾ ਦੇ ਪੰਜਾਬ ਪ੍ਰਧਾਨ ਆਪਣੀ ਪਾਰਟੀ ਦੇ ਹਿੱਤ ਅੱਗੇ ਵਧਾਉਣ ਲਈ ਕੂੜ ਪ੍ਰਚਾਰ ਫੈਲਾਉਣ ਲਈ ਪੱਬਾਂ ਭਾਰ ਹੋਏ ਫਿਰਦੇ ਹਨ। ਉਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਦਾ ਸਪੱਸ਼ਟ ਮਨੋਰਥ ਖੇਤੀ ਕਾਨੂੰਨਾਂ ਬਾਰੇ ਭਾਜਪਾ ਖਿਲਾਫ਼ ਕਿਸਾਨਾਂ ਵਿੱਚ ਪੈਦਾ ਹੋਏ ਰੋਸ ਤੋਂ ਲੋਕਾਂ ਦਾ ਧਿਆਨ ਹਟਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਗੈਰ-ਜ਼ਿੰਮੇਵਾਰਾਨਾ ਅਤੇ ਤੂਲ ਦੇਣ ਵਾਲੇ ਬਿਆਨਾਂ ਅਤੇ ਕਦਮਾਂ ਨਾਲ ਕਿਸਾਨਾਂ ਸਮੇਤ ਪੰਜਾਬ ਦੇ ਲੋਕ ਗੁੰਮਰਾਹ ਨਹੀਂ ਹੋਣਗੇ। ਉਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਭਾਜਪਾ ਦੀ ਪੰਜਾਬ ਲੀਡਰਸ਼ਿਪ ਨੂੰ ਕੋਵਿਡ ਦੀ ਮਹਾਂਮਾਰੀ ਦੇ ਸੰਭਾਵੀ ਵਾਧੇ ਬਾਰੇ ਵੀ ਕੋਈ ਚਿੰਤਾ ਨਹੀਂ ਹੈ ਜਦਕਿ ਇਹ ਮਹਾਂਮਾਰੀ ਸੂਬੇ ਵਿੱਚ ਸਿਰ ਚੁੱਕ ਸਕਦੀ ਹੈ।

ਉਨ੍ਹਾਂ ਕਿਹਾ ਕਿ ਅਸ਼ਵਨੀ ਸ਼ਰਮਾ ਵੱਲੋਂ ਝੂਠ ਫੈਲਾਉਣ ਦੀਆਂ ਕੋਸ਼ਿਸ਼ਾਂ ਦੇ ਵਿਰੁੱਧ ਸੂਬਾ ਸਰਕਾਰ ਕਿਸਾਨਾਂ ਦੇ ਪ੍ਰਦਰਸ਼ਨਾਂ ਦੌਰਾਨ ਭਾਜਪਾ ਨੇਤਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਬਣਦਾ ਕਦਮ ਚੁੱਕ ਰਹੀ ਹੈ। ਉਨਾਂ ਕਿਹਾ ਕਿ 12 ਅਕਤੂਬਰ ਦੀ ਘਟਨਾ ਤੋਂ ਬਾਅਦ ਅਸ਼ਵਨੀ ਸ਼ਰਮਾ ਦਾ ਸੁਰੱਖਿਆ ਪਹਿਰਾ ਵਧਾ ਦਿੱਤਾ ਗਿਆ ਹੈ ਅਤੇ ਕਮਾਂਡੋਆਂ ਸਮੇਤ ਪੰਜਾਬ ਪੁਲਿਸ ਦੇ ਕੁਲ 16 ਜਵਾਨ ਇਸ ਵੇਲੇ ਭਾਜਪਾ ਆਗੂ ਨਾਲ ਤੈਨਾਤ ਹਨ।

Last Updated : Oct 14, 2020, 10:49 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.