ETV Bharat / state

ਕੈਪਟਨ ਦਾ ਸੁਖਬੀਰ ਬਾਦਲ ਨੂੰ ਕਰਾਰਾ ਜਵਾਬ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਵਿਰਾਸਤ ਵਿਚ ਦਿੱਤੇ ਖਾਲੀ ਖਜ਼ਾਨੇ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਨੇ 4700 ਕਰੋੜ ਰੁਪਏ ਦਾ ਖੇਤੀ ਕਰਜ਼ਾ ਮੁਆਫ ਕੀਤਾ ਹੈ ਅਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵੱਖ-ਵੱਖ ਸਕੀਮਾਂ ਚਲਾ ਕੇ 9.28 ਲੱਖ ਲੋਕਾਂ ਨੂੰ ਲਾਭ ਪਹੁੰਚਾਇਆ ਹੈ।

ਕੈਪਟਨ ਅਮਰਿੰਦਰ ਸਿੰਘ
author img

By

Published : Sep 17, 2019, 11:39 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਬੇਬੁਨਿਆਦ ਦੋਸ਼ ਲਾਉਣ ’ਤੇ ਅਕਾਲੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਅਜਿਹੇ ਦੋਸ਼ ਲਾਉਣ ਨਾਲ ਅਕਾਲੀ-ਭਾਜਪਾ ਗਠਜੋੜ ਦੀ ਪਿਛਲੀ ਸਰਕਾਰ ਦੀ ਨਖਿੱਧ ਕਾਰਗੁਜ਼ਾਰੀ ਰਹਿਣ ਕਾਰਨ ਉਨ੍ਹਾਂ ਦੀ ਨਿਰਾਸ਼ਾ ਦਾ ਪ੍ਰਗਟਾਵਾ ਹੁੰਦਾ ਹੈ। ਅਕਾਲੀਆਂ ਦੇ ਦੋਸ਼ਾਂ ਨੂੰ ਤੱਥਾਂ ਤੇ ਅੰਕੜਿਆਂ ਦਾ ਹਵਾਲਾ ਦੇ ਕੇ ਨਕਾਰਦਿਆਂ ਹੋਇਆ ਮੁੱਖ ਮੰਤਰੀ ਨੇ ਅਕਾਲੀ ਲੀਡਰਸ਼ਿਪ ਨੂੰ ਆਪਣੇ 10 ਸਾਲਾਂ ਦੇ ਸ਼ਾਸਨਕਾਲ ਦੌਰਾਨ ਲੋਕਾਂ ਦੀ ਭਲਾਈ ਲਈ ਕੀਤੀ ਇਕ ਵੀ ਪ੍ਰਾਪਤੀ ਦੱਸਣ ਲਈ ਵੰਗਾਰਿਆ।

ਅਕਾਲੀਆਂ ਵੱਲੋਂ ਕੋਰੇ ਝੂਠ ਅਤੇ ਬੇਬੁਨਿਆਦ ਦਾਅਵਿਆਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੇ ਕੋਝੇ ਯਤਨ ਕਰਨ ’ਤੇ ਫਿਟਕਾਰ ਲਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀਆਂ ਨੇ ਤਾਂ ਉਨ੍ਹਾਂ ਦੇ ਪਿਛਲੇ ਸ਼ਾਸਨਕਾਲ ਦੌਰਾਨ ਵਿਕਾਸ ਦੀਆਂ ਪਾਈਆਂ ਪੈੜਾਂ ਨੂੰ ਵੀ ਮਲੀਆਮੇਟ ਕਰਕੇ ਰੱਖ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਅਤੇ ਉਸ ਦੀ ਭਾਈਵਾਲ ਭਾਜਪਾ ਆਪਣੇ 10 ਸਾਲਾਂ ਦੇ ਕੁਸ਼ਾਸਨ ਦੌਰਾਨ ਇੱਕ ਵੀ ਵਾਅਦਾ ਪੁਗਾਉਣ ਵਿੱਚ ਅਸਫ਼ਲ ਰਹੇ ਜਦਕਿ ਇਸ ਦੇ ਉਲਟ ਕਾਂਗਰਸ ਸਰਕਾਰ ਨੇ ਨਾ ਸਿਰਫ ਆਪਣੀ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦਿਆਂ ਵਿੱਚੋਂ ਬਹੁਤਿਆਂ ਨੂੰ ਲਾਗੂ ਕਰ ਦਿੱਤਾ ਹੈ ਸਗੋਂ ਸੂਬੇ ਨੂੰ ਮੁੜ ਪਟੜੀ ’ਤੇ ਲਿਆਂਦਾ ਹੈ ਜਿਸ ਨੂੰ ਪਿਛਲੀ ਸਰਕਾਰ ਨੇ ਲੀਹੋਂ ਲਾਹ ਦਿੱਤਾ ਸੀ।

ਕੈਪਟਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਦਾਅਵਿਆਂ ਅਤੇ ਦੋਸ਼ਾਂ ਨੂੰ ਝੂਠ ਦਾ ਪੁਲੰਦਾ ਦੱਸਦਿਆਂ ਆਖਿਆ ਕਿ ਅਸਲ ਵਿੱਚ ਅਕਾਲੀ ਆਪਣੀਆਂ ਨਾਕਾਮੀਆਂ ’ਤੇ ਪਰਦਾ ਪਾਉਣ ਲਈ ਅਜਿਹੀਆਂ ਚਾਲਾਂ ਚੱਲ ਰਹੇ ਹਨ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਨੇ ਨਾ ਸਿਰਫ ਕੇਂਦਰੀ ਸਕੀਮਾਂ ਨੂੰ ਕਾਰਗਰ ਢੰਗ ਨਾਲ ਅਮਲ ਵਿਚ ਲਿਆਂਦਾ ਹੈ ਸਗੋਂ ਪੰਜਾਬ ਦੇ ਵਿਕਾਸ ਲਈ ਕਈ ਅਹਿਮ ਸਕੀਮਾਂ ਤੇ ਪ੍ਰੋਗਰਾਮ ਵੀ ਲਾਗੂ ਕੀਤੇ ਜਦਕਿ ਪਿਛਲੀ ਸਰਕਾਰ ਦੌਰਾਨ ਵਿਕਾਸ ਦਾ ਪੱਧਰ ਬਹੁਤ ਹੇਠਾਂ ਚਲਾ ਗਿਆ ਸੀ।

ਕੈਪਟਨ ਨੇ ਉਨ੍ਹਾਂ ਦੀ ਸਰਕਾਰ ਦੇ ਦਾਅਵਿਆਂ ਦੀ ਤਸਦੀਕ ਲਈ ਤੱਥਾਂ ਦਾ ਹਵਾਲਾ ਦਿੰਦਿਆਂ ਪਿਛਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਦੀ 10 ਸਾਲਾਂ ਦੀ ਨਖਿੱਧ ਕਾਰਗੁਜ਼ਾਰੀ ਦੇ ਮੁਕਾਬਲੇ ਪਿਛਲੇ 30 ਮਹੀਨਿਆਂ ਵਿੱਚ ਸ਼ੁਰੂ ਕੀਤੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਜ਼ਿਕਰ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਨਸ਼ਿਆਂ ਦੀ ਦਲਦਲ ਵਿਚ ਧੱਕਣ ਲਈ ਅਕਾਲੀ ਜ਼ਿੰਮੇਵਾਰ ਹਨ ਜਦਕਿ ਉਨਾਂ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕੀਤਾ ਜਿਸ ਨਾਲ ਬਹੁਤੇ ਵੱਡੇ ਤਸਕਰ ਮਜਬੂਰ ਹੋ ਕੇ ਸੂਬਾ ਛੱਡ ਕੇ ਭੱਜ ਗਏ। ਇਸੇ ਤਰਾਂ ਸਰਕਾਰ ਦੀ ਸਖ਼ਤੀ ਕਾਰਨ 27,744 ਐਨ.ਡੀ.ਪੀ.ਐਸ ਮਾਮਲੇ ਦਰਜ ਕੀਤੇ ਗਏ ਜਦਕਿ 33,622 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਵੱਡੀ ਮਾਤਰਾ ਵਿਚ ਨਸ਼ੇ ਬਰਾਮਦ ਕੀਤੇ ਗਏ।

Intro:Body:

amrit

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.