ETV Bharat / state

ਕੈਪਟਨ ਦੇ ਨਵਨਿਯੁਕਤ ਸਲਾਹਕਾਰਾਂ ਨਾਲ ਲਾਇਆ ਅਮਲਾ ਲਿਆ ਵਾਪਸ - political advisers to punjab cm

ਸਿਆਸੀ ਸਲਾਹਕਾਰਾਂ ਦੀ ਨਿਯੁਕਤੀ ਦੌਰਾਨ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਇਨ੍ਹਾਂ ਵਿਧਾਇਕਾਂ ਨੂੰ ਕੈਬਨਿਟ ਰੈਂਕ ਦਿੱਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਨੂੰ ਕੈਬਨਿਟ ਰੈਂਕ ਵਾਲੀਆਂ ਸਹੂਲਤਾਂ ਦਿੱਤੀਆਂ ਜਾਣੀਆਂ ਸੀ ਪਰ ਕਸੂਤੀ ਘਿਰਨ ਮਗਰੋਂ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਲੈ ਲਿਆ ਹੈ।

ਕੈਪਟਨ ਅਮਰਿੰਦਰ ਸਿੰਘ
author img

By

Published : Sep 19, 2019, 5:49 PM IST

ਚੰਡੀਗੜ੍ਹ: ਸੂਬਾ ਸਰਕਾਰ 6 ਵਿਧਾਇਕਾਂ ਨੂੰ ਸਿਆਸੀ ਸਲਾਹਕਾਰ ਬਣਾ ਕੇ ਕਸੂਤੀ ਘਿਰੀ ਹੋਈ ਹਹੈ। ਵੀਰਵਾਰ ਨੂੰ ਸਰਕਾਰ ਨੇ ਯੂ ਟਰਨ ਲੈਂਦਿਆਂ ਨਵੇਂ ਸਿਆਸੀ ਸਲਾਹਕਾਰਾਂ ਨਾਲ ਲਾਇਆ ਅਮਲਾ ਵਾਪਸ ਲੈ ਲਿਆ ਹੈ। ਸਰਕਾਰ ਨੇ ਪਿਛਲੇ ਦਿਨੀਂ ਹੀ ਨੋਟੀਫਿਕੇਸ਼ਨ ਜਾਰੀ ਕਰਕੇ ਨਵੇਂ ਸਿਆਸੀ ਸਲਾਹਕਾਰਾਂ ਨਾਲ ਮੁਲਾਜ਼ਮ ਤਾਇਨਾਤ ਕੀਤੇ ਸੀ।

ਸਰਕਾਰ ਨੇ ਹਾਈ ਕੋਰਟ ਵਿੱਚ ਦਾਅਵਾ ਕੀਤਾ ਸੀ ਕਿ 6 ਸਿਆਸੀ ਸਲਾਹਕਾਰਾਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ। ਸਿਆਸੀ ਸਲਾਹਕਾਰਾਂ ਵਜੋਂ ਨਿਯੁਕਤੀ ਬਾਰੇ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਐਡਵੋਕੇਟ ਜਨਰਲ ਅਤੁੱਲ ਨੰਦਾ ਨੇ ਕਿਹਾ ਸੀ ਕਿ ਸਿਆਸੀ ਸਲਾਹਕਾਰਾਂ ਨੂੰ ਕੋਈ ਵੀ ਫਾਇਦੇ ਨਹੀਂ ਦਿੱਤੇ ਜਾ ਰਹੇ ਤਾਂ ਉਹ ਸਰਕਾਰ 'ਤੇ ਬੋਝ ਨਹੀਂ ਬਣਨਗੇ। ਇਸ ਮਗਰੋਂ ਸਰਕਾਰ ਨੇ ਇਨ੍ਹਾਂ ਸਲਾਹਕਾਰਾਂ ਨਾਲ ਤਾਇਨਾਤ ਕੀਤਾ ਅਮਲਾ ਵੀ ਵਾਪਸ ਲੈ ਲਿਆ ਹੈ।

ਦੱਸਣਯੋਗ ਹੈ ਕਿ ਪਾਰਟੀ ਤੋਂ ਨਾਰਾਜ਼ ਚੱਲ ਰਹੇ ਵਿਧਾਇਕਾਂ ਅਮਰਿੰਦਰ ਸਿੰਘ ਰਾਜਾ ਵੜਿੰਗ, ਕੁਸ਼ਲਦੀਪ ਸਿੰਘ ਢਿੱਲੋਂ, ਤਰਸੇਮ ਸਿੰਘ ਡੀਸੀ, ਇੰਦਰਬੀਰ ਸਿੰਘ ਬੁਲਾਰੀਆ, ਕੁਲਜੀਤ ਨਾਗਰਾ ਤੇ ਸੰਗਤ ਸਿੰਘ ਗਿਲਜੀਆਂ ਨੂੰ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ ਕੈਬਨਿਟ ਰੈਂਕ ਨਾਲ ਵੀ ਨਿਵਾਜਿਆ ਗਿਆ ਹੈ।

Intro:Body:

chd

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.