ETV Bharat / state

ਕਰਤਾਰਪੁਰ ਲਾਂਘਾ: ਪਾਕਿ ਸਰਕਾਰ ਨੂੰ ਆਪਣੇ ਵਾਅਦੇ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ: ਕੈਪਟਨ

author img

By

Published : Aug 11, 2019, 2:04 PM IST

ਭਾਜਪਾ ਸਰਕਾਰ ਵੱਲੋਂ ਜੰਮੂ-ਕਸ਼ਮੀਰ ਤੋਂ ਵਿਸ਼ੇਸ਼ ਦਰਜਾ ਵਾਪਸ ਲੈਣ ਦੀ ਪਾਕਿਸਤਾਨ ਸਰਕਾਰ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ। ਪਾਕਿਸਤਾਨ ਨੇ ਭਾਰਤ ਨਾਲ ਕਾਰੋਬਾਰੀ ਰਿਸ਼ਤੇ ਤੋੜ ਲਏ ਅਤੇ ਕਰਤਾਰਪੁਰ ਲਾਂਘੇ 'ਤੇ ਵੀ ਚੁੱਪੀ ਰੱਖੀ ਹੋਈ ਹੈ ਜਿਸ ਕਾਰਨ ਕਰਤਾਰਪੁਰ ਲਾਂਘੇ ਦੀ ਉਸਾਰੀ 'ਚ ਢਿੱਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਪ੍ਰਗਟਾਈ ਹੈ।

ਫ਼ੋਟੋ

ਚੰਡੀਗੜ੍ਹ: 7 ਅਗਸਤ ਨੂੰ ਜੰਮੂ-ਕਸ਼ਮੀਰ ਤੋਂ ਧਾਰਾ 370 ਅਤੇ 35ਏ ਦੇ ਕੁੱਝ ਹਿੱਸੇ ਹਟਣ ਮਗਰੋਂ ਪੂਰੇ ਦੇਸ਼ ਵਿੱਚ ਸਿਆਸੀ ਹਲਚਲ ਮੱਚ ਗਈ ਹੈ। ਭਾਜਪਾ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਭਾਰਤ ਨਾਲ ਸਾਲੇ ਕਾਰੋਬਾਰੀ ਰਿਸ਼ਤੇ ਤੋੜ ਲਏ। ਪਾਕਿਸਤਾਨ ਸਰਕਾਰ ਵੱਲੋਂ ਯੂ.ਐਨ. ਅਤੇ ਅਮਰੀਕਾ ਦਾ ਸਮਥਰਨ ਵੀ ਮੰਗਿਆ ਪਰ ਯੂ.ਐਨ ਅਤੇ ਅਮਰੀਕਾ ਨੇ ਇਸ ਮਾਮਲੇ 'ਤੇ ਚੁੱਪੀ ਨਹੀਂ ਤੋੜੀ।

ਪਾਕਿਸਤਾਨ ਵੱਲੋਂ ਭਾਰਤ ਦੇ ਇਸ ਫੈਸਲੇ 'ਤੇ ਕਾਰਵਾਈ ਕਰਦਿਆਂ ਪਹਿਲਾਂ ਕਾਰੋਬਾਰੀ ਰਿਸ਼ਤੇ ਤੋੜ ਦਿੱਤੇ ਗਏ ਅਤੇ ਸਮਝੌਤਾ ਐਕਸਪ੍ਰੈਸ ਨੂੰ ਵੀ ਰੱਦ ਕਰ ਦਿੱਤਾ ਗਿਆ। ਸਮਝੌਤਾ ਐਕਸਪ੍ਰੈਸ ਦੇ ਰੱਦ ਹੋਣ ਮਗਰੋਂ ਸ਼ਨੀਵਾਰ ਨੂੰ ਅੰਮ੍ਰਿਤਸਰ ਤੋਂ ਨਨਕਾਣਾ ਸਾਹਿਬ ਜਾਣ ਵਾਲੀ ਬੱਸ ਵੀ ਰੱਦ ਕਰ ਦਿੱਤੀ ਗਈ। ਪਾਕਿਸਤਾਨ ਦੇ ਇਸ ਰਵੱਈਏ ਮਗਰੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਉਸਾਰੀ ਨੂੰ ਲੈ ਕੇ ਵੀ ਕਾਫੀ ਵਿਵਾਦ ਛਿੜਿਆ ਹੋਇਆ ਹੈ।

ਟਵੀਟ
ਟਵੀਟ

ਇਸ ਮਸਲੇ 'ਤੇ ਪਾਕਿਸਤਾਨ ਦੀ ਚੁੱਪੀ 'ਤੇ ਕੈਪਟਨ ਨੇ ਟਵੀਟ ਕਰਕੇ ਕਿਹਾ, "ਕਰਤਾਰਪੁਰ ਕੋਰਿਡੋਰ ਦੇ ਵਿਕਾਸ ਨੂੰ ਹੌਲੀ ਕਰਨ ਲਈ ਕੀਤੇ ਗਏ ਹਰ ਕਦਮ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਈ ਸਾਲ ਬਿਤਾਏ ਉਸ ਸਥਾਨ ਦੇ 'ਖੁੱਲੇ ਦਰਸ਼ਨ ਦੀਦਾਰ' ਦਾ ਸਬਰ ਨਾਲ ਇੰਤਜ਼ਾਰ ਕੀਤਾ ਗਿਆ ਸੀ। ਪਾਕਿਸਤਾਨ ਸਰਕਾਰ ਨੂੰ ਇਸ ਪ੍ਰਾਜੈਕਟ ਪ੍ਰਤੀ ਆਪਣੀ ਵਚਨਬੱਧਤਾ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ।"

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਇਸ ਮਾਮਲੇ 'ਤੇ ਦੋਹਾਂ ਮੁਲਕਾਂ ਨੂੰ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਲਾਂਘੇ ਦੀ ਉਸਾਰੀ ਦੇ ਕਾਰਜਾਂ 'ਤੇ ਕੋਈ ਅਸਰ ਨਾ ਪਵੇ।

Intro:Body:

navneet 

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.