ETV Bharat / state

UNLOCK 3.0: ਪੰਜਾਬ ਸਰਕਾਰ ਨੇ ਸਾਰੇ ਸ਼ਹਿਰਾਂ 'ਚ ਲਗਾਈਆਂ ਪਾਬੰਦੀਆਂ

ਪੰਜਾਬ ਵਿੱਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਅਤੇ ਮੰਤਰੀਆਂ ਨੂੰ ਕੋਰੋਨਾ ਦੀ ਲਾਗ ਨੂੰ ਦੇਖਦੇ ਹੋਏ ਕੈਪਟਨ ਨੇ ਕੁੱਝ ਜ਼ਿਲ੍ਹਿਆਂ ਦੇ ਲਈ ਸਖ਼ਤ ਪਾਬੰਦੀਆਂ ਦਾ ਐਲਾਨ ਕੀਤਾ ਹੈ।

ਅਨਲੌਕ 3.0: ਪੰਜਾਬ ਸਰਕਾਰ ਨੇ ਸਾਰੇ ਸ਼ਹਿਰਾਂ 'ਚ ਲਗਾਈਆਂ ਪਾਬੰਦੀਆਂ

author img

By

Published : Aug 17, 2020, 8:06 PM IST

ਚੰਡੀਗੜ: ਪੰਜਾਬ ਦੇ ਵਿੱਚ ਵੱਧ ਰਹੇ ਕੋਰੋਨਾ ਦਾ ਮਾਮਲਿਆਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ, ਲੁਧਿਆਣਾ ਅਤੇ ਪਟਿਆਲਾ ਦੇ ਵਿੱਚ ਕੁੱਝ ਸਖ਼ਤ ਪਾਬੰਦੀਆਂ ਦਾ ਐਲਾਨ ਕੀਤਾ ਹੈ, ਜੋ ਕਿ 18 ਅਗਸਤ ਅੱਧੀ ਰਾਤ ਤੋਂ ਲਾਗੂ ਹੋਣਗੀਆਂ।

ਨਵੇਂ ਨਿਰਦੇਸ਼ਾਂ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚ ਕੋਵਿਡ-19 ਮਾਮਲਿਆਂ ਵਿੱਚ ਅਚਾਨਕ ਵਾਧਾ ਹੋਣ ਕਾਰਨ ਸੂਬੇ ਦੇ ਸਾਰੇ ਸ਼ਹਿਰਾਂ ਵਿੱਚ ਕੁੱਝ ਗਤੀਵਿਧੀਆਂ 'ਤੇ ਵਾਧੂ ਪਾਬੰਦੀਆਂ ਲਾਉਣਾ ਜ਼ਰੂਰੀ ਸਮਝਿਆ ਗਿਆ ਹੈ।

ਵਾਧੂ ਪਾਬੰਦੀਆਂ ਦਾ ਵੇਰਵਾ:

  • ਗੈਰ-ਜ਼ਰੂਰੀ ਗਤੀਵਿਧੀਆਂ ਲਈ ਪੰਜਾਬ ਦੇ ਸਾਰੇ ਸ਼ਹਿਰਾਂ ਦੀ ਮਿਊਂਸਿਪਲ ਦੇ ਅੰਦਰ ਰਾਤ 9.00 ਵਜੇ ਤੋਂ ਸਵੇਰੇ 5.00 ਵਜੇ ਤੱਕ ਪਾਬੰਦੀ ਰਹੇਗੀ।
  • ਵਿਅਕਤੀਆਂ ਅਤੇ ਜ਼ਰੂਰੀ ਚੀਜ਼ਾਂ ਦੀ ਆਵਾਜਾਈ, ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਤੋਂ ਬਾਅਦ ਵਿਅਕਤੀਆਂ ਨੂੰ ਉਨ੍ਹਾਂ ਦੇ ਸਥਾਨਾਂ `ਤੇ ਪਹੁੰਚਾਉਣ ਲਈ ਲਿਆਉਣ-ਲਿਜਾਣ ਦੀ ਆਗਿਆ ਹੋਵੇਗੀ।
  • ਉਦੋਯਗਾਂ ਵਿੱਚ ਵੀ 2-3 ਸਿਫ਼ਟਾਂ ਵਿੱਚ ਕੰਮ ਜਾਰੀ ਰਹਿਣਗੇ।
  • ਰੈਸਟੋਰੈਂਟ, ਹੋਟਲ ਅਤੇ ਹੋਰ ਪ੍ਰਾਹੁਣਚਾਰੀ ਦੀਆਂ ਇਕਾਈਆਂ ਰਾਤ 8.30 ਵਜੇ ਤੱਕ ਖੁੱਲੀਆਂ ਰਹਿਣਗੀਆਂ।
  • ਦੁਕਾਨਾਂ ਅਤੇ ਸ਼ਾਪਿੰਗ ਮਾਲ ਸ਼ਾਮ 8 ਵਜੇ ਤੱਕ ਖੁੱਲ੍ਹੇ ਰਹਿਣਗੇ।
  • ਸ਼ਾਪਿੰਗ ਮਾਲਾਂ ਵਿੱਚ ਸਥਿਤ ਰੈਸਟੋਰੈਂਟ/ਹੋਟਲ ਅਤੇ ਸ਼ਰਾਬ ਦੇ ਠੇਕੇ ਰਾਤ 8.30 ਵਜੇ ਤੱਕ ਖੁੱਲੇ ਰਹਿਣਗੇ।
  • ਜ਼ਰੂਰੀ ਵਸਤਾਂ ਅਤੇ ਸ਼ਾਪਿੰਗ ਮਾਲ ਦੀਆਂ ਦੁਕਾਨਾਂ 31.07.2020 ਦੀਆਂ ਹਦਾਇਤਾਂ ਮੁਤਾਬਕ ਹੀ ਐਤਵਾਰ ਨੂੰ ਬੰਦ ਰਹਿਣਗੀਆਂ।
  • ਇਸ ਤੋਂ ਬਿਨਾਂ ਲੁਧਿਆਣਾ, ਪਟਿਆਲਾ ਅਤੇ ਜਲੰਧਰ 3 ਸ਼ਹਿਰਾਂ ਵਿੱਚ ਦੁਕਾਨਾਂ ਅਤੇ ਸ਼ਾਪਿੰਗ ਮਾਲ ਵੀ ਅਗਲੇ ਹੁਕਮਾਂ ਤੱਕ ਸ਼ਨਿਚਰਵਾਰ ਨੂੰ ਬੰਦ ਰਹਿਣਗੇ।

ਬੁਲਾਰੇ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਨੀਵਾਰ ਅਤੇ ਐਤਵਾਰ ਨੂੰ ਲੁਧਿਆਣਾ, ਪਟਿਆਲਾ ਅਤੇ ਜਲੰਧਰ ਵੱਡੇ ਸ਼ਹਿਰਾਂ ਵਿਚ ਬੇਲੋੜੀ ਯਾਤਰਾ ਤੋਂ ਗੁਰੇਜ਼ ਕਰਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.