ETV Bharat / state

ਸੀ.ਐਲ.ਯੂ. ਮਾਮਲਾ: ਕਿਸੇ ਵਿਰੁੱਧ ਮੁਕੰਮਲ ਪ੍ਰਕਿਰਿਆ ਅਪਣਾਏ ਜਾਣ ਤੋਂ ਮਨਮਾਨੇ ਢੰਗ ਨੂੰ ਕੀਤਾ ਰੱਦ - chandigaRH

ਮੁੱਖ ਮੰਤਰੀ ਨੇ ਲੁਧਿਆਣਾ ਸੀ.ਐਲ.ਯੂ. ਮਾਮਲੇ ਵਿੱਚ ਮੁਕੰਮਲ ਪ੍ਰਕਿਰਿਆ ਤੋਂ ਬਿਨਾਂ ਕਿਸੇ ਵਿਰੁੱਧ ਵੀ ਮਨਮਾਨੀ ਕਾਰਵਾਈ ਨੂੰ ਕੀਤਾ ਰੱਦ। ਕਿਹਾ, ਕਿ ਕਾਨੂੰਨ ਕਰੇਗਾ ਇਸ ਮਾਮਲੇ ਵਿੱਚ ਆਪਣਾ ਕੰਮ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
author img

By

Published : Feb 25, 2019, 11:43 PM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਅੰਦਰ ਵਿਰੋਧੀ ਧਿਰਾਂ ਵੱਲੋਂ ਕੀਤੇ ਹੰਗਾਮੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਸੀ.ਐਲ.ਯੂ. ਮਾਮਲੇ ਵਿਚ ਕਿਸੇ ਵੀ ਵਿਰੁੱਧ ਮੁਕੰਮਲ ਪ੍ਰਕਿਰਿਆ ਅਪਣਾਏ ਜਾਣ ਤੋਂ ਬਿਨਾਂ ਮਨਮਾਨੇ ਢੰਗ ਨਾਲ ਕਾਰਵਾਈ ਕੀਤੇ ਜਾਣ ਨੂੰ ਰੱਦ ਕਰ ਦਿੱਤਾ ਹੈ। ਅੱਜ ਸਿਫ਼ਰ ਕਾਲ ਦੌਰਾਨ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਇਹ ਮਾਮਲਾ ਚੁੱਕੇ ਜਾਣ ਪਿੱਛੋਂ ਬੋਲਦਿਆਂ ਮੁੱਖ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਉਹ ਮੀਡੀਆ ਰਿਪੋਰਟਾਂ ਦੇ ਆਧਾਰ ’ਤੇ ਜਾਂ ਵਿਰੋਧੀ ਧਿਰ ਨੂੰ ਸੰਤੁਸ਼ਟ ਕਰਨ ਦੀ ਖਾਤਰ ਕਿਸੇ ਵਿਰੁੱਧ ਕੋਈ ਕਾਰਵਾਈ ਨਹੀਂ ਕਰਨਗੇ।
ਵਿਰੋਧੀ ਧਿਰਾਂ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮੰਤਰੀ ਮੰਡਲ ਵਿੱਚੋਂ ਬਾਹਰ ਕਰਨ ਦੀ ਮੰਗ ਕਰਨ ’ਤੇ ਵਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਇਸ ਮਾਮਲੇ ਵਿੱਚ ਪਹਿਲਾਂ ਹੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਕਾਰਵਾਈ ਤੋਂ ਪਹਿਲਾਂ ਕਸੂਰਵਾਰਾਂ ਦੀ ਪਛਾਣ ਕਰਨ ਲਈ ਮੁਕੰਮਲ ਪ੍ਰਕਿਰਿਆ ਅਪਣਾਈ ਜਾਵੇਗੀ।
ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ਨੂੰ ਕਿਹਾ ਕਿ ਉਹ ਪੁਖਤਾ ਸਬੂਤਾਂ ਤੋਂ ਬਿਨਾਂ ਹੀ ਸਿੱਟੇ ’ਤੇ ਪਹੁੰਚ ਕੇ ਨਿਆਂ ਪ੍ਰਕਿਰਿਆ ਨੂੰ ਪ੍ਰਭਾਵਤ ਕਰਨ ਦਾ ਯਤਨ ਨਾ ਕਰਨ। ਵਿਰੋਧੀ ਧਿਰਾਂ ਵੱਲੋਂ ਰਾਈ ਦਾ ਪਹਾੜ ਬਣਾਉਣ ਦੇ ਯਤਨਾਂ ਨੂੰ ਕਰਾਰੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਕੋਈ ਲਿਹਾਜ਼ ਨਾ ਵਰਤਣ ਅਤੇ ਪ੍ਰਸ਼ਾਸਕੀ ਮਾਮਲਿਆਂ ਵਿੱਚ ਦਖਲਅੰਦਾਜ਼ੀ ਨਾ ਕਰਨ ਦੀ ਨੀਤੀ ਹੈ ਅਤੇ ਉਹ ਕਿਸੇ ਵੀ ਹਾਲਾਤ ਵਿੱਚ ਇਸ ਨੀਤੀ ਤੋਂ ਪਿੱਛੇ ਨਹੀਂ ਹਟਣਗੇ।

undefined

Intro:Body:

vv

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.