ETV Bharat / state

550ਵੇਂ ਪ੍ਰਕਾਸ਼ ਪੁਰਬ ਦੇ ਮੁੱਖ ਸਮਾਰੋਹ ਮੌਕੇ ਸਰਕਾਰ ਨੂੰ ਸਮਰਥਨ ਦੇਵੇ ਵਿਰੋਧੀ ਧਿਰ: ਕੈਪਟਨ

ਕੈਪਟਨ ਨੇ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਇਸ ਸਮਾਰੋਹ ਵਾਸਤੇ ਸਮਰਥਨ ਕਰਨਾ ਦੀ ਸਿਆਸੀ ਪਾਰਟੀਆਂ ਨੂੰ ਅਪਿਲ ਕੀਤੀ ਹੈ। ਕੈਪਟਨ ਦਾ ਕਹਿਣਾ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹ ਨੂੰ ਸ਼ਾਨਦਾਰ ਅਤੇ ਯਾਦਗਾਰੀ ਤਰੀਕੇ ਨਾਲ ਮਨਾਇਆ ਜਾਵੇਗਾ। ਇਸ ਵਿੱਚ ਹਰ ਪਾਰਟੀ ਦੇ ਸਮਰਥਨ ਦੀ ਜ਼ਰੂਰਤ ਹੈ।

ਫ਼ੋਟੋ
author img

By

Published : Aug 3, 2019, 11:40 AM IST

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਮੁੱਖ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਸਰਕਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਪਾਰਟੀਆਂ ਦੇ ਸਮਰਥਨ ਲਈ ਅਪੀਲ ਕੀਤੀ ਹੈ। ਕੈਪਟਨ ਨੇ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਦੇ ਵਫਦ ਨਾਲ ਇਕ ਮੀਟਿੰਗ ਦੌਰਾਨ ਇਹ ਮੁੱਦਾ ਚੁੱਕਿਆ। ਮੁੱਖ ਮੰਤਰੀ ਨੇ ਸਾਰਿਆਂ ਪਾਰਟਿਆਂ ਨੂੰ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਇਸ ਸਮਾਰੋਹ ਵਾਸਤੇ ਸਮਰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 550ਵਾਂ ਪ੍ਰਕਾਸ਼ ਪੁਰਬ ਇੱਕ ਇਤਿਹਾਸਕ ਮੌਕਾ ਹੈ ਤੇ ਸਾਰਿਆਂ ਵੱਲੋਂ ਆਪਣੀ ਸਿਆਸੀ ਸਬੰਧਤਤਾ ਤੋਂ ਉੱਪਰ ਉੱਠ ਕੇ ਪਹਿਲੇ ਗੁਰੂ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹ ਨੂੰ ਸ਼ਾਨਦਾਰ ਅਤੇ ਯਾਦਗਾਰੀ ਤਰੀਕੇ ਨਾਲ ਮਨਾਉਣ ਦੀ ਜ਼ਰੂਰਤ ਹੈ।

ਉਥੇ ਹੀ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਸਣੇ ਸਾਰੀਆਂ ਸਿਆਸੀ ਪਾਰਟੀਆਂ ਨੇ ਸਰਕਾਰ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਰਕਾਰ ਵੱਲੋਂ ਸਾਲ ਭਰ ਮਨਾਏ ਜਾ ਰਹੇ ਸਮਾਰੋਹਾਂ ਦੇ ਮੁਕੰਮਲ ਹੋਣ ਮੌਕੇ ਇਹ ਮੁੱਖ ਸਮਾਰੋਹ ਮਨਾਇਆ ਜਾਵੇਗਾ।

  • Responding to an appeal from Chief Minister @capt_amarinder Singh, all political parties in Punjab extended their support to the government for making the main event to mark the 550th celebrations of the birth anniversary of Sri Guru Nanak Dev ji a success. pic.twitter.com/lgSGmy54pM

    — CMO Punjab (@CMOPb) August 2, 2019 " class="align-text-top noRightClick twitterSection" data=" ">

ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਧਾਰਮਿਕ ਸਮਾਰੋਹ ਗੁਰਦੁਆਰਿਆਂ ਵਿਖੇ ਮਨਾਏ ਜਾਣ ਅਤੇ ਇਨ੍ਹਾਂ ਦਾ ਪ੍ਰਬੰਧ ਐੱਸ.ਜੀ.ਪੀ.ਸੀ. ਵੱਲੋਂ ਕੀਤਾ ਜਾਵੇ। ਜਦਕਿ ਹੋਰ ਸਮਾਰੋਹ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਦੇ ਨਾਲ ਸਰਕਾਰ ਵੱਲੋਂ ਮਣਾਏ ਜਾਣਗੇ। ਕੈਪਟਨ ਨੇ ਸੈਰ-ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਮਹਾਨ ਸਮਾਰੋਹ ਨੂੰ ਸਫ਼ਲ ਤੇ ਬਿਨਾਂ ਅੜਚਣ ਯਕੀਨੀ ਬਣਾਉਣ ਲਈ ਰੂਪ-ਰੇਖਾ ਤਿਆਰ ਕਰਨ ਤੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਵਿਚਾਰ ਵਟਾਂਦਰਾ ਕਰਨ।

ਇਸ ਮੌਕੇ ਦੁਨੀਆ ਭਰ ਤੋਂ ਲੱਖਾਂ ਸ਼ਰਧਾਲੂਆਂ ਦੇ ਪੰਜਾਬ ਆਉਣ ਦੀ ਉਮੀਦ ਹੈ ਜਿਸ ਦੇ ਵਾਸਤੇ ਸੂਬਾ ਸਰਕਾਰ ਨੇ ਸ਼ਾਨਦਾਰ ਸਮਾਰੋਹ ਦੀ ਯੋਜਨਾ ਬਣਾਈ ਹੈ। ਵਫਦ ਵਿੱਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ਾਮਲ ਸਨ।

Intro:Body:

depika

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.