ਮੁੱਖ ਮੰਤਰੀ ਨੇ ਇਸ ਹਮਲੇ ਵਿੱਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਪੁਲਵਾਮਾ ਵਿਖੇ ਸੁਰੱਖਿਆ ਫੋਰਸ ’ਤੇ ਹੋਏ ਹਮਲੇ ਵਿੱਚ 40 ਤੋਂ ਵੱਧ ਜਵਾਨ ਸ਼ਹੀਦ ਹੋਏ ਸਨ। ਇਨਾਂ ਵਿੱਚ ਪੰਜਾਬ ਦੇ ਕੁਲਵਿੰਦਰ ਸਿੰਘ ਵਾਸੀ ਜ਼ਿਲ੍ਹਾ ਰੂਪਨਗਰ , ਸੁਖਵਿੰਦਰ ਸਿੰਘ ਵਾਸੀ ਤਰਨਤਾਰਨ, ਜੈਮਲ ਸਿੰਘ ਵਾਸੀ ਮੋਗਾ ਅਤੇ ਮਨਜਿੰਦਰ ਸਿੰਘ ਵਾਸੀ ਦੀਨਾ ਨਗਰ (ਗੁਰਦਾਸਪਰ) ਸ਼ਾਮਲ ਸਨ।
ਇਸ ਦੁੱਖ ਦੀ ਘੜੀ ਵਿੱਚ ਆਪਣੀ ਸਰਕਾਰ ਵੱਲੋਂ ਦੁਖੀ ਪਰਿਵਾਰਾਂ ਨੂੰ ਪੂਰਾ ਸਮਰਥਣ ਦੇਣ ਦਾ ਭਰੋਸਾ ਦਿਵਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਪੂਰੀ ਤਰਾਂ ਇਨਾਂ ਪਰਿਵਾਰਾਂ ਦੇ ਨਾਲ ਹਨ। ਇਸ ਖ਼ਤਰਨਾਕ ਹਮਲੇ ਵਿਰੁੱਧ ਸਖ਼ਤ ਜਵਾਬੀ ਕਾਰਵਾਈ ਕਰਨ ਲਈ ਆਪਣੀ ਮੰਗ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਬਹਾਦਰ ਸਪੂਤਾਂ ਦਾ ਬਲਿਦਾਨ ਅਜਾਈਂ ਨਹੀਂ ਜਾਵੇਗਾ।
ਕੈਪਟਨ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 12-12 ਲੱਖ ਮੁਆਵਜ਼ਾ ਤੇ ਨੌਕਰੀ ਦਾ ਕੀਤਾ ਐਲਾਨ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਸ਼ਹੀਦਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਅਤੇ 12-12 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ ਜਵਾਨਾਂ ਦਾ ਸਸਕਾਰ ਅੱਜ ਪੂਰੇ ਸਰਕਾਰੀ ਸਨਮਾਨ ਨਾਲ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਇਸ ਹਮਲੇ ਵਿੱਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਪੁਲਵਾਮਾ ਵਿਖੇ ਸੁਰੱਖਿਆ ਫੋਰਸ ’ਤੇ ਹੋਏ ਹਮਲੇ ਵਿੱਚ 40 ਤੋਂ ਵੱਧ ਜਵਾਨ ਸ਼ਹੀਦ ਹੋਏ ਸਨ। ਇਨਾਂ ਵਿੱਚ ਪੰਜਾਬ ਦੇ ਕੁਲਵਿੰਦਰ ਸਿੰਘ ਵਾਸੀ ਜ਼ਿਲ੍ਹਾ ਰੂਪਨਗਰ , ਸੁਖਵਿੰਦਰ ਸਿੰਘ ਵਾਸੀ ਤਰਨਤਾਰਨ, ਜੈਮਲ ਸਿੰਘ ਵਾਸੀ ਮੋਗਾ ਅਤੇ ਮਨਜਿੰਦਰ ਸਿੰਘ ਵਾਸੀ ਦੀਨਾ ਨਗਰ (ਗੁਰਦਾਸਪਰ) ਸ਼ਾਮਲ ਸਨ।
ਇਸ ਦੁੱਖ ਦੀ ਘੜੀ ਵਿੱਚ ਆਪਣੀ ਸਰਕਾਰ ਵੱਲੋਂ ਦੁਖੀ ਪਰਿਵਾਰਾਂ ਨੂੰ ਪੂਰਾ ਸਮਰਥਣ ਦੇਣ ਦਾ ਭਰੋਸਾ ਦਿਵਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਪੂਰੀ ਤਰਾਂ ਇਨਾਂ ਪਰਿਵਾਰਾਂ ਦੇ ਨਾਲ ਹਨ। ਇਸ ਖ਼ਤਰਨਾਕ ਹਮਲੇ ਵਿਰੁੱਧ ਸਖ਼ਤ ਜਵਾਬੀ ਕਾਰਵਾਈ ਕਰਨ ਲਈ ਆਪਣੀ ਮੰਗ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਬਹਾਦਰ ਸਪੂਤਾਂ ਦਾ ਬਲਿਦਾਨ ਅਜਾਈਂ ਨਹੀਂ ਜਾਵੇਗਾ।
Rajwinder kaur
Conclusion: