ETV Bharat / state

ਕੈਪਟਨ ਸਰਕਾਰ ਦਾ ਸਟੇਰਿੰਗ ਬਾਦਲਾਂ ਦੇ ਹੱਥ: ਭਗਵੰਤ ਮਾਨ - ਕੋਟਕਪੂਰਾ ਗੋਲੀਕਾਂਡ

ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਿਆ ਚਾਰ ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ, ਪਰ ਉਨ੍ਹਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਸਾਜਿਸ਼ਕਰਤਾ ਤੇ ਸਿੱਖ ਨੌਜਵਾਨਾਂ ਦੇ ਕਾਤਲਾਂ ਨੂੰ ਸਜ਼ਾ ਨਹੀਂ ਦਿਵਾਈ, ਕਿਉਂ ਕਿ ਕੈਪਟਨ ਸਰਕਾਰ ਦਾ ਸਟੇਰਿੰਗ ਬਾਦਲਾਂ ਦੇ ਹੱਥ ਵਿੱਚ ਹੈ।

ਕੈਪਟਨ ਸਰਕਾਰ ਦਾ ਸਟੇਰਿੰਗ ਬਾਦਲਾਂ ਦੇ ਹੱਥ
ਕੈਪਟਨ ਸਰਕਾਰ ਦਾ ਸਟੇਰਿੰਗ ਬਾਦਲਾਂ ਦੇ ਹੱਥ
author img

By

Published : May 9, 2021, 3:07 PM IST

ਚੰਡੀਗੜ੍ਹ: ਬੇਅਦਬੀ ਤੇ ਕੋਟਕਪੂਰਾ ਗੋਲੀਕਾਂਡ ਨੂੰ ਲੈ ਕਿ ਪੰਜਾਬ ਦੀ ਸਿਆਸਤ ਪੂਰੀ ਤਰਾਂ ਭਖੀ ਹੋਈ ਹੈ। ਕੈਪਟਨ ਸਰਕਾਰ ਇਸ ਮੁੱਦੇ ਕਾਰਨ ਆਪਣਿਆਂ ਦੇ ਨਾਲ ਨਾਲ ਵਿਰੋਧੀਆਂ ਦੇ ਨਿਸ਼ਾਨੇ ਉਤੇ ਵੀ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਂਬਰ ਭਗਵੰਤ ਮਾਨ ਨੇ ਇੱਕ ਵਾਰ ਫੇਰ ਕੈਪਟਨ ਸਰਕਾਰ ਦੀ ਕਾਰਗੁਜ਼ਰੀ ਉਤੇ ਸਵਾਲ ਖੜ੍ਹੇ ਕੀਤੇ ਨੇ। ਮਾਨ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਦੋ ਸਿੱਖਾਂ ਦੇ ਕਤਲ ਦੇ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਪੰਜਾਬ ਵਾਸੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਇਨਸਾਫ਼ ਨਹੀਂ ਦੇਣਾ ਚਾਹੁੰਦੀ, ਸਗੋਂ ਇਸ ਮਾਮਲੇ 'ਤੇ ਨਵੀਂ ਵਿਸ਼ੇਸ਼ ਜਾਂਚ ਕਮੇਟੀ (ਸਿੱਟ) ਬਣਾ ਕੇ ਮਾਮਲੇ ਨੂੰ ਲਮਕਾਉਣ ਦੀ ਕੋਸ਼ਿਸ਼ ਦੀ ਹੀ ਕੋਸ਼ਿਸ਼ ਹੈ ਤਾਂ ਜੋ ਮੁੱਖ ਦੋਸ਼ੀਆਂ ਦੇ ਦਾਗ ਧੋਤੇ ਜਾਣ।

ਭਗਵੰਤ ਮਾਨ ਨੇ ਕਿਹਾ ਕਿ ਸਾਲ 2015 'ਚ ਅਕਾਲੀ ਦਲ ਬਾਦਲ ਦੇ ਰਾਜ ਦੌਰਾਨ ਬਰਗਾੜੀ ਵਿਖੇ ਇੱਕ ਸਾਜਿਸ਼ ਦੇ ਤਹਿਤ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ। ਇਸ ਬੇਅਦਬੀ ਦੇ ਖ਼ਿਲਾਫ਼ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ 'ਤੇ ਪੁਲੀਸ ਵੱਲੋਂ ਗੋਲੀਬਾਰੀ ਕੀਤੀ ਗਈ ਸੀ। ਇਸ ਗੋਲੀਬਾਰੀ 'ਚ ਦੋ ਸਿੱਖ ਨੌਜਵਾਨ ਮਾਰੇ ਗਏ ਸਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 'ਚ ਪੰਜਾਬ ਵਿਧਾਨ ਸਭਾ ਦੀਆਂ ਚੋਣਾ ਦੌਰਾਨ ਪੰਜਾਬ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਜੇ ਉਹ (ਅਮਰਿੰਦਰ ਸਿੰਘ) ਮੁੱਖ ਮੰਤਰੀ ਬਣਦੇ ਹਨ ਤਾਂ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਸਾਜਿਸ਼ ਕਰਤਾ ਅਤੇ ਸਿੱਖ ਨੌਜਵਾਨਾਂ ਦੇ ਕਾਤਲਾਂ ਨੂੰ ਸਜ਼ਾ ਜ਼ਰੂਰ ਦਿਵਾਉਣਗੇ।

ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਿਆ ਚਾਰ ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ, ਪਰ ਉਨ੍ਹਾਂ ਗੁਰੂ ਗਰੰਥ ਸਾਹਿਬ ਦੀ ਬੇਪਤੀ ਦੇ ਸਾਜਿਸ਼ ਕਰਤਾ ਤੇ ਸਿੱਖ ਨੌਜਵਾਨਾਂ ਦੇ ਕਾਤਲਾਂ ਨੂੰ ਸਜ਼ਾ ਨਹੀਂ ਦਿਵਾਈ, ਕਿਉਂ ਕਿ ਕੈਪਟਨ ਸਰਕਾਰ ਦਾ ਸਟੇਰਿੰਗ ਬਾਦਲਾਂ ਦੇ ਹੱਥ ਵਿੱਚ ਹੈ। ਉਨ੍ਹਾਂ ਕਿਹਾ ਕਿ 2015 ਤੋਂ ਹੁਣ ਤੱਕ ਸੱਤ ਜਾਚ ਕਮੇਟੀਆਂ ਬਣਾਈਆਂ ਜਾ ਚੁੱਕੀਆਂ ਹਨ, ਜਦੋਂ ਕਿ ਦੋ ਕਮਿਸ਼ਨ, ਤਿੰਨ ਸਿੱਟਾਂ , ਸੀ.ਬੀ.ਆਈ ਦੀ ਵੀ ਇਨਸਾਫ਼ ਦਿਵਾਉਣ ਲਈ ਕੰਮ ਕਰ ਚੁੱਕੀ ਹੈ।
ਇਹ ਵੀ ਪੜੋ: ਭੇਦਭਾਵ ਦਾ ਖਾਤਮਾ, ਸਿੱਖ ਸੰਗਤਾਂ ਨੇ ਮੁਸਲਮਾਨ ਭਰਾਵਾਂ ਦੇ ਗੁਰੂਘਰ ’ਚ ਖੁੱਲ੍ਹਵਾਏ ਰੋਜ਼ੇ

ਉਨ੍ਹਾਂ ਸਵਾਲ ਕੀਤਾ ਕਿ ਕੈਪਟਨ ਸਰਕਾਰ ਸੀ.ਬੀ.ਆਈ. ਤੋਂ ਕੇਸ ਵਾਪਸ ਲੈਣ ਤੋਂ ਬਆਦ ਸੀਨੀਅਰ ਪੁਲੀਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਿੱਚ ਬਣਾਈ ਗਈ ਵਿਸ਼ੇਸ਼ ਜਾਂਚ ਕਮੇਟੀ ਦੀ ਰਿਪੋਰਟ ਤੋਂ ਮੂੰਹ ਕਿਉਂ ਮੋੜ ਰਹੀ ਹੈ। ਹਾਈਕੋਰਟ ਦੇ ਸਿੰਗਲ ਬੈਂਚ ਵੱਲੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਜਾਂਚ ਕਮੇਟੀ ਦੀ ਰਿਪੋਰਟ ਰੱਦ ਕਰਨ ਤੋਂ ਤੁਰੰਤ ਬਾਅਦ ਕੈਪਟਨ ਸਰਕਾਰ ਹਾਈਕੋਰਟ ਦੇ ਡਬਲ ਬੈਂਚ ਕੋਲ ਕਿਉਂ ਨਹੀਂ ਗਈ। ਸਰਕਾਰ ਚੁੱਪ ਕਿਉਂ ਬੈਠੀ ਰਹੀ।

ਮਾਨ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨੇ ਨਵੀਂ ਜਾਂਚ ਕਮੇਟੀ ਬਣਾ ਕੇ ਲੋਕਾਂ ਦੇ ਅੱਖਾਂ 'ਚ ਘੱਟਾ ਪਾਇਆ ਹੈ ਤਾਂ ਜੋ ਦੋਸ਼ੀਆਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਮੁੱੜ ਤੋਂ ਗੁਰੂ ਦੀ ਬੇਅਦਬੀ ਤੇ ਸਿੱਖਾਂ ਦੇ ਕਤਲ ਜਿਹੇ ਮਾਮਲੇ 'ਤੇ ਕੁਰਸੀ ਦੀ ਲੜਾਈ ਲੜ ਰਹੇ ਹਨ, ਜੋ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ। ਜੇ ਕੁਰਸੀ ਦੀ ਲੜਾਈ ਨਾ ਹੁੰਦੀ ਤਾਂ ਇਹ ਆਗੂ ਕਾਂਗਰਸ ਪਾਰਟੀ ਤੇ ਸਰਕਾਰ ਤੋਂ ਅਸਤੀਫ਼ਾ ਦੇ ਕੇ ਗੁਰੂ ਦੇ ਪੱਖ ਵਿੱਚ ਖੜ੍ਹੇ ਹੁੰਦੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.