ਚੰਡੀਗੜ੍ਹ: ਸੂਬੇ ਦੀ ਅਰਥਵਿਵਸਥਾ ਨੂੰ ਮੁੜ ਵਿਕਾਸ ਦੀ ਲੀਹ 'ਤੇ ਲਿਆਉਣ ਤੱਕ ਅਰਾਮ ਨਾ ਕਰਨ ਦਾ ਸੰਕਲਪ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਲੋਕਾਂ ਦੀ ਭਲਾਈ ਵਾਲੀਆਂ ਕਈ ਯੋਜਨਾਵਾਂ ਦਾ ਐਲਾਨ ਕੀਤਾ। ਸਰਕਾਰੀ ਖੇਤਰ ਵਿੱਚ ਇੱਕ ਲੱਖ ਨੌਕਰੀਆਂ ਸਣੇ ਕੁੱਲ 6 ਲੱਖ ਨੌਜਵਾਨਾਂ ਨੂੰ ਆਉਂਦੇ ਦੋ ਸਾਲਾਂ ਵਿੱਚ ਨੌਕਰੀਆਂ ਦਿੱਤੀਆਂ ਜਾਣਗੀਆਂ।
ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦਾ ਐਲਾਨ
ਆਜ਼ਾਦੀ ਦਿਹਾੜੇ ਦੇ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 50,000 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਵਿੱਤੀ ਸਾਲ 2021 ਅਤੇ ਹੋਰ 50,000 ਨੌਕਰੀਆਂ ਵਿੱਤੀ ਸਾਲ 2022 ਦੌਰਾਨ ਦਿੱਤੀਆਂ ਜਾਣਗੀਆਂ। ਉਨ੍ਹਾਂ ਪ੍ਰਾਈਵੇਟ ਖੇਤਰ ਵਿੱਚ 50,000 ਨੌਜਵਾਨਾਂ ਦੀ ਪਲੇਸਮੈਂਟ ਦੇ ਟੀਚੇ ਨਾਲ ਅਗਲੇ ਮਹੀਨੇ ਵਰਚੁਅਲ ਮੈਗਾ ਜਾਬ ਮੇਲੇ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਅਹਿਮ ਯੋਜਨਾ 'ਘਰ ਘਰ ਰੁਜ਼ਗਾਰ ਸਕੀਮ' ਤਹਿਤ ਹੁਣ ਤੱਕ 13.60 ਲੱਖ ਨੌਜਵਾਨਾਂ ਨੂੰ ਰੁਜ਼ਗਾਰ/ਸਵੈ-ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕੀਆਂ ਹਨ।
ਉਦਯੋਗਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਪ੍ਰੋਤਸਾਹਨ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਹੁਣ ਤੱਕ 63000 ਕਰੋੜ ਰੁਪਏ ਦਾ ਨਿਵੇਸ਼ ਜ਼ਮੀਨੀ ਪੱਧਰ 'ਤੇ ਹੋ ਚੁੱਕਾ ਹੈ, ਜਿਸ ਨਾਲ ਸੂਬੇ ਵਿੱਚ ਦੋ ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੀ ਸਮਰੱਥਾ ਹੈ।
-
Won’t rest till Punjab’s economy back on track, vows @capt_amarinder on #IndependenceDayIndia. Announces slew of welfare measures including 6 lakh jobs in next 2 years, Rs 520 cr debt relief for landless farmers & workers, Smart Ration Card soon, among others. pic.twitter.com/m0HO242EET
— Raveen Thukral (@RT_MediaAdvPbCM) August 15, 2020 " class="align-text-top noRightClick twitterSection" data="
">Won’t rest till Punjab’s economy back on track, vows @capt_amarinder on #IndependenceDayIndia. Announces slew of welfare measures including 6 lakh jobs in next 2 years, Rs 520 cr debt relief for landless farmers & workers, Smart Ration Card soon, among others. pic.twitter.com/m0HO242EET
— Raveen Thukral (@RT_MediaAdvPbCM) August 15, 2020Won’t rest till Punjab’s economy back on track, vows @capt_amarinder on #IndependenceDayIndia. Announces slew of welfare measures including 6 lakh jobs in next 2 years, Rs 520 cr debt relief for landless farmers & workers, Smart Ration Card soon, among others. pic.twitter.com/m0HO242EET
— Raveen Thukral (@RT_MediaAdvPbCM) August 15, 2020
ਕਰਜ਼ਾ ਮੁਆਫ਼ੀ
ਕੈਪਟਨ ਨੇ ਕਿਹਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਉਨ੍ਹਾਂ ਦੀ ਸਰਕਾਰ ਬੇਜ਼ਮੀਨੇ ਕਿਸਾਨਾਂ ਤੇ ਕਿਰਤੀਆਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਤਹਿਤ ਹੁਣ ਤੱਕ 5.62 ਲੱਖ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮਾਫ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਲਦੀ ਹੀ ਕਿਸਾਨਾਂ ਦੀ ਮਾਲਕੀ ਵਾਲੀ ਜ਼ਮੀਨ ਦੀ ਰੱਖਿਆ ਅਤੇ ਖੇਤੀਬਾੜੀ ਜ਼ਮੀਨ ਉਤੇ ਕਿਰਾਏਦਾਰਾਂ ਦੇ ਅਧਿਕਾਰਾਂ ਸਬੰਧੀ ਨਵਾਂ ਲੈਂਡ ਲੀਜਿੰਗ ਕਾਨੂੰਨ ਲੈ ਕੇ ਆ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਲਦ ਹੀ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਸ਼ੁਰੂ ਹੋ ਜਾਣ ਨਾਲ 1.41 ਕਰੋੜ ਲੋਕਾਂ ਨੂੰ ਫਾਇਦਾ ਮਿਲੇਗਾ ਜੋ ਵਾਜਬ ਕੀਮਤਾਂ ਦੀਆਂ ਦੁਕਾਨਾਂ ਤੋਂ ਰਾਸ਼ਨ ਲੈਣ ਦੇ ਯੋਗ ਹੋਣਗੇ।
ਬੁਨਿਆਦੀ ਢਾਂਚਾ
ਸੂਬੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਅੱਗੇ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਦੋ ਸਾਲਾਂ ਵਿੱਚ 12000 ਕਰੋੜ ਰੁਪਏ ਦੀ ਲਾਗਤ ਨਾਲ 1300 ਕਿਲੋਮੀਟਰ ਦੀਆਂ ਸੂਬਾਈ ਤੇ ਕੌਮੀ ਸੜਕਾਂ ਬਣਾਈਆਂ ਜਾਣਗੀਆਂ। ਇਸ ਦੇ ਨਾਲ ਹੀ ਪਿਛਲੇ ਤਿੰਨ ਸਾਲਾਂ ਵਿੱਚ 3278 ਕਰੋੜ ਰੁਪਏ ਦੀ ਲਾਗਤ ਨਾਲ 28830 ਕਿਲੋਮੀਟਰ ਪੇਂਡੂ ਸੜਕਾਂ ਦਾ ਪਹਿਲਾਂ ਹੀ ਮੁਰੰਮਤ ਹੋ ਚੁੱਕੀ ਹੈ। ਅਗਲੇ ਦੋ ਸਾਲਾਂ ਵਿੱਚ 834 ਕਰੋੜ ਰੁਪਏ ਦੇ ਨਿਵੇਸ਼ ਨਾਲ 6162 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਹੋਵੇਗੀ। ਇਸ ਤੋਂ ਇਲਾਵਾ 82 ਕਰੋੜ ਰੁਪਏ ਦੀ ਲਾਗਤ ਨਾਲ ਹੋਰ 17000 ਕਿਲੋਮੀਟਰ ਲਿੰਕ ਸੜਕਾਂ ਦੀ ਰਿਪੇਅਰ ਕੀਤੀ ਜਾਵੇਗੀ।
ਪੰਜਾਬ ਦੀ ਖੇਡ ਖੇਤਰ ਵਿੱਚ ਗੁਆਚੀ ਹੋਈ ਸ਼ਾਨ ਮੁੜ ਬਹਾਲ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਸੂਬੇ ਭਰ ਵਿੱਚ 750 ਪੇਂਡੂ ਖੇਡ ਸਟੇਡੀਅਮ ਬਣਾਏ ਜਾਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਉਤੇ 1046 ਕਰੋੜ ਰੁਪਏ ਖਰਚੇ ਜਾਣਗੇ ਜਦੋਂ ਕਿ ਸੂਬੇ ਦੇ ਸਾਰੇ ਪੇਂਡੂ ਤੇ ਸ਼ਹਿਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਿਹਤ ਬੀਮਾ ਮੁਹੱਈਆ ਕਰਵਾਉਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਇਆ ਜਾਵੇਗਾ।
ਔਰਤਾਂ ਦੇ ਸਮਾਜਿਕ ਤੇ ਆਰਥਿਕ ਸ਼ਸਕਤੀਕਰਨ ਦੇ ਟੀਚੇ ਨਾਲ ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਤੇ ਮਾਤਾ ਕਸਤੂਰਬਾ ਮਹਿਲਾ ਯੋਜਨਾ ਉਤੇ ਕੰਮ ਚੱਲ ਰਿਹਾ ਹੈ ਜੋ ਕਿ ਜਲਦ ਹੀ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਿਵਿਆਂਗ ਲੋਕਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤੀ ਪ੍ਰਦਾਨ ਕਰਨ ਲਈ ਜਲਦ ਹੀ ਸਕੀਮ ਨੂੰ ਅੰਤਿਮ ਰੂਪ ਦੇ ਰਹੀ ਹੈ।
ਕੋਰੋਨਾ ਮਹਾਂਮਾਰੀ ਤੋਂ ਨਜਿੱਠਣ ਲਈ ਪਹਿਲਕਦਮੀ
ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਰਕੇ ਆਈ ਆਰਥਿਕ ਮੰਦੀ, ਜਿਸ ਦੇ ਚੱਲਦਿਆਂ ਮੌਜੂਦਾ ਸਾਲ ਦੀ ਪਹਿਲੀ ਤਿਮਾਹੀ ਵਿੱਚ 50 ਫੀਸਦੀ ਮਾਲੀਆ ਘਟ ਗਿਆ ਹੈ, ਦੇ ਬਾਵਜੂਦ ਸੂਬਾ ਸਰਕਾਰ ਇਸ ਸੰਕਟ ਨਾਲ ਨਜਿੱਠਣ ਲਈ ਸਫਲਤਾਪੂਰਵਕ ਪਹਿਲਕਦਮੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਨਾਲ ਕਿਸਾਨੀ ਭਾਈਚਾਰੇ ਨੂੰ 26000 ਕਰੋੜ ਰੁਪਏ ਦੀ ਸਹਾਇਤਾ ਪ੍ਰਾਪਤ ਹੋਈ।
ਆਨਲਾਈਨ ਸਿੱਖਿਆ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬਾਰਵੀਂ ਦੇ 1.74 ਲੱਖ ਵਿਦਿਆਰਥੀਆਂ ਨੂੰ ਇਸ ਸਾਲ ਸਮਰਾਟ ਫੋਨ ਦਿੱਤੇ ਜਾ ਰਹੇ ਹਨ ਜੋ ਉਨ੍ਹਾਂ ਲਈ ਸਿੱਖਿਆ ਹਾਸਲ ਕਰਨ ਵਿੱਚ ਸਹਾਈ ਸਿੱਧ ਹੋਣਗੇ।
ਟੈਕਸ ਵਿੱਚ ਰਾਹਤ
ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਾਂ ਨੂੰ ਟੈਕਸ ਵਿੱਚ ਰਾਹਤਾਂ ਤੇ ਛੋਟਾਂ ਦੇਣ ਤੋਂ ਇਲਾਵਾ ਵਿਅਕਤੀਗਤ ਵੱਲੋਂ ਦਿੱਤੀਆਂ ਜਾਣ ਵਾਲੀਆਂ ਫੀਸਾਂ, ਟੈਕਸਾਂ ਤੇ ਕਰਜ਼ਿਆਂ ਦਾ ਕਾਫੀ ਕੁਝ ਮਾਫ ਕੀਤਾ ਗਿਆ ਅਤੇ ਕੁਝ ਨੂੰ ਅੱਗੇ ਪਾਉਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਰੀਬਾਂ ਤੇ ਜ਼ਰੂਰਤਮੰਦਾਂ ਦੀ ਨਗਦ ਸਹਾਇਤਾ ਯਕੀਨੀ ਬਣਾਉਣ ਲਈ ਸਮੇਂ ਸਿਰ ਪੈਨਸ਼ਨ ਦਿੱਤੀ ਜਾ ਰਹੀ ਹੈ।
ਇਸ ਗੱਲ 'ਤੇ ਪੂਰਨ ਭਰੋਸਾ ਕਰਦਿਆਂ ਕਿ ਕੋਵਿਡ ਮਹਾਂਮਾਰੀ 'ਤੇ ਪੰਜਾਬ ਜ਼ਰੂਰ ਫਤਿਹ ਪਾਵੇਗਾ, ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਖਿਲਾਫ ਲੜਾਈ ਵਿੱਚ ਉਨ੍ਹਾਂ ਦੀ ਸਰਕਾਰ ਨੂੰ ਖੁੱਲੇ ਦਿਲ ਨਾਲ ਸਹਿਯੋਗ ਕਰਨ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਬਜ਼ੁਰਗਾਂ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਅਤੇ ਸਾਰੇ ਪ੍ਰੋਟੋਕਾਲ ਦੀ ਪਾਲਣਾ ਕਰਦੇ ਹੋਏ ਵੱਡੇ ਇਕੱਠਾਂ ਤੋਂ ਗੁਰੇਜ ਕੀਤਾ ਜਾਵੇ। ਇਸ ਦੇ ਨਾਲ ਹੀ ਮਾਸਕ ਦੀ ਵਰਤੋਂ ਕੀਤੀ ਜਾਵੇ ਅਤੇ ਨਿਰੰਤਰ ਹੱਥ ਧੋਂਦੇ ਰਹਿਣ।