ETV Bharat / state

ਕੈਪਟਨ-ਸਿੱਧੂ ਮੁੱਦਿਆਂ 'ਤੇ 'ਸਿੱਧੇ'!

ਕੈਪਟਨ ਤੇ ਸਿੱਧੂ ਦੀ ਇਹ ਮੀਟਿੰਗ ਸਵਾ ਚਾਰ ਘੰਟੇ ਚੱਲੀ। ਚਾਰੋਂ ਵਰਕਿੰਗ ਪ੍ਰੈਸੀਡੈਂਟ ਵੀ ਇਸ ਸਮੇਂ ਨਵਜੋਤ ਸਿੱਧੂ ਨਾਲ ਮੌਜੂਦ ਸੀ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਸਿੱਧੂ ਨੇ ਟਵੀਟ ਕੀਤਾ ਹੈ, ਜਿਸ 'ਚ ਉਨ੍ਹਾਂ ਵਲੋਂ ਕੈਪਟਨ ਨੂੰ ਦਿੱਤੀ ਗਈ ਚਿੱਠੀ ਪੋਸਟ ਕੀਤੀ ਗਈ ।

ਕੈਪਟਨ-ਸਿੱਧੂ ਮੁੱਦਿਆਂ 'ਤੇ 'ਸਿੱਧੇ'!
ਕੈਪਟਨ-ਸਿੱਧੂ ਮੁੱਦਿਆਂ 'ਤੇ 'ਸਿੱਧੇ'!
author img

By

Published : Jul 27, 2021, 6:41 PM IST

ਚੰਡੀਗੜ੍ਹ: ਸਿੱਧੂ ਦੀ ਤਾਜਪੋਸ਼ੀ ਤੋਂ ਕਈ ਦਿਨ ਬਾਅਦ ਮੰਗਲਾਵਰ ਨੂੰ ਇੱਕ ਵਾਰ ਫੇਰ ਕੈਪਟਨ ਤੇ ਸਿੱਧੂ ਇੱਕ ਵਾਰ ਫੇਰ ਆਹਮੋ-ਸਾਹਮਣੇ ਹੋਏ। ਹਲਾਂਕਿ ਇਸ ਵਾਰ ਸਿੱਧੂ ਖੁੱਦ ਕੈਪਟਨ ਦਰਬਾਰ ਮੁਲਕਾਤ ਲਈ ਪੁੱਜੇ ਸਨ। ਇਹ ਮੁਲਕਾਤ ਕੋਈ ਨਿੱਜੀ ਨਹੀਂ ਸੀ । ਜਾਣਕਾਰੀ ਮੁਤਾਬਕ ਕੈਪਟਨ ਤੇ ਸਿੱਧੂ ਦੀ ਇਹ ਮੀਟਿੰਗ ਸਵਾ ਚਾਰ ਘੰਟੇ ਚੱਲੀ। ਚਾਰੋਂ ਵਰਕਿੰਗ ਪ੍ਰੈਸੀਡੈਂਟ ਵੀ ਇਸ ਸਮੇਂ ਨਵਜੋਤ ਸਿੱਧੂ ਨਾਲ ਮੌਜੂਦ ਸੀ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਸਿੱਧੂ ਨੇ ਟਵੀਟ ਕੀਤਾ ਹੈ, ਜਿਸ 'ਚ ਉਨ੍ਹਾਂ ਵਲੋਂ ਕੈਪਟਨ ਨੂੰ ਦਿੱਤੀ ਗਈ ਚਿੱਠੀ ਪੋਸਟ ਕੀਤੀ ਗਈ ਹੈ। ਆਪਣੀ ਇਸ ਚਿੱਠੀ ਦੇ ਜਰੀਏ ਸਿੱਧੂ ਨੇ ਕੈਪਟਨ ਅੱਗੇ 5 ਮੁੱਦੇ ਰੱਖੇ ਅਤੇ ਇਨ੍ਹਾਂ ਮਸਲਿਆਂ ਨੂੰ ਜਲਦ ਹਲ ਕਰਨ ਦੀ ਮੰਗ ਕੀਤੀ। ਹਲਾਂਕਿ ਸਿੱਧੂ ਦੇ ਇੰਨਾਂ ਸਵਾਲਾਂ ਦੇ ਜੁਆਬ ਕੈਪਟਨ ਵੱਲੋਂ ਇੱਕ ਬਿਆਨ ਜਾਰੀ ਕਰਕੇ ਦਿੱਤੇ ਗਏ।

ਸਿੱਧੂ ਦੇ ਮੁੱਦਿਆਂ 'ਤੇ ਕੈਪਟਨ ਦੇ ਜੁਆਬ

ਸਿੱਧੂ ਦਾ ਮੁੱਦਾ

1. ਪੰਜਾਬ ਦੇ ਲੋਕ ਪੰਜਾਬ ਦੀ ਰੂਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਖੇ ਹੋਈ ਪੁਲਿਸ ਗੋਲੀਬਾਰੀ ਪਿਛਲੇ ਮੁੱਖ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੇ ਰੂਪ ਵਿਚ ਇਨਸਾਫ਼ ਮੰਗ ਰਹੇ ਹਨ।

ਕੈਪਟਨ ਦਾ ਜੁਆਬ

ਪੰਜਾਬ ਸਰਕਾਰ ਨੇ 2107 ਦੇ ਪਾਰਟੀ ਚੋਣ ਮਨੋਰਥ ਪੱਤਰ ਵਿਚ ਲੋਕਾਂ ਨਾਲ ਕੀਤੇ ਬਹੁਤੇ ਵਾਅਦੇ ਪਹਿਲਾਂ ਹੀ ਲਾਗੂ ਕਰ ਦਿੱਤੇ ਹਨ, ਮੁੱਖ ਮੰਤਰੀ ਨੇ ਪਾਰਟੀ ਦੀ ਸੂਬਾਈ ਲੀਡਰਸ਼ਿਪ ਨੂੰ ਦੱਸਿਆ ਕਿ ਬਾਕੀ ਲਟਕਦੇ ਮਸਲਿਆਂ ਦਾ ਵੀ ਹੱਲ ਕੀਤਾ ਜਾ ਰਿਹਾ ਹੈ

ਸਿੱਧੂ ਦਾ ਮੁੱਦਾ

2. ਸਪੈਸ਼ਲ ਟਾਸਕ ਫੋਰਸ (STF) ਦੀ ਰਿਪੋਰਟ ਵਿਚ ਦਰਜ ਨਸ਼ਾ ਤਸਕਰੀ ਪਿਛਲੇ ਵੱਡੇ ਮਗਰਮੱਛਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਵੇ।

ਕੈਪਟਨ ਦਾ ਜੁਆਬ

ਕੈਪਟਨ ਅਮਰਿੰਦਰ ਨੇ ਮੀਟਿੰਗ ਨੂੰ ਸੁਹਿਰਦ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰੇ ਚੋਣ ਵਾਅਦਿਆਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ।

ਸਿੱਧੂ ਦਾ ਮੁੱਦਾ

3. ਖੇਤੀ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ ਅਤੇ ਅਸੀਂ ਸਭ ਕੇਂਦਰ ਦੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਾਂ। ਇਸ ਲਈ ਪੰਜਾਬ ਸਰਕਾਰ ਤਿੰਨ ਕਾਲੇ ਕਾਨੂੰਨਾਂ ਦੀਆਂ ਕੁੱਝ ਧਾਰਾਵਾਂ ਵਿਚ ਸਿਰਫ਼ ਸੋਧਾਂ ਦੀ ਹੀ ਸਿਫ਼ਾਰਸ ਨਾ ਕਰੇ, ਬਲਕਿ ਇਹ ਐਲਾਨਦਿਆਂ ਕਿ ਇਹ ਕਿਸੇ ਵੀ ਕੀਮਤ ਉੱਪਰ ਪੰਜਾਬ ਵਿਚ ਲਾਗੂ ਨਹੀਂ ਹੋਣਗੇ। ਉਹ ਕਾਲੇ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਨਕਾਰੇ। ਜਿਵੇਂ ਅਸੀਂ ਸਤਲੁਜ-ਯਮੁਨਾ ਲਿੰਕ (SYL) ਦੇ ਕੇਸ ਵਿਚ ਕੀਤਾ ਸੀ। ਵਿਧਾਨ ਸਭਾ ਵੱਲੋਂ ਇਸ ਤਰ੍ਹਾਂ ਦੇ ਹੀ ਦਲੇਰੀ ਵਾਲੇ ਹੱਲ ਦੀ ਅੱਜ ਬੇਹੱਦ ਲੋੜ ਹੈ ਅਤੇ ਮੈਂ ਤੁਹਾਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਇਸ ਲਈ ਵਿਧਾਇਕ ਤਿਆਰ ਹਨ।

ਕੈਪਟਨ ਦਾ ਜੁਆਬ

ਮੁੱਖ ਮੰਤਰੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨਾਂ ਨੂੰ ਕਿਹਾ ਕਿ ਤੁਹਾਡੀ ਜਿੱਤ ਮੇਰੀ ਜਿੱਤ ਹੈ ਅਤੇ ਸਾਡੀ ਜਿੱਤ ਪਾਰਟੀ ਦੀ ਜਿੱਤ ਹੈ, ਅਤੇ ਸਾਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ ਹਿੱਤ ਵਿੱਚ ਰਾਜ ਅਤੇ ਇਸ ਦੇ ਲੋਕ। ”

ਸਿੱਧੂ ਦਾ ਮੁੱਦਾ

4. 2017 ਦੀਆਂ ਚੋਣਾਂ ਮੌਕੇ ਨੁਕਸਦਾਰ ਬਿਜਲੀ ਖਰੀਦ ਸਮਝੌਤਿਆਂ (PPAs) ਨੂੰ ਰੱਦ ਕਰਨ ਦੇ ਤੁਹਾਡੇ ਕੀਤੇ ਵਾਅਦਿਆਂ ਨੂੰ ਵੀ ਸਾਡੀ ਸਰਕਾਰ ਨੂੰ ਤੁਰੰਤ ਪੂਰਾ ਕਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਦੇ ਖਜ਼ਾਨੇ ਨੂੰ ਹੋਰ ਖੋਰਾ ਨਾ ਲੱਗੇ।

ਕੈਪਟਨ ਦਾ ਜੁਆਬ

ਕੈਪਟਨ ਅਮਰਿੰਦਰ ਨੇ ਕਿਹਾ ਕਿ ਪਾਰਟੀ ਨੇਤਾਵਾਂ ਅਤੇ ਵਰਕਰਾਂ ਨੂੰ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਅਤੇ ਕਾਰਜਾਂ ਨੂੰ ਜ਼ਮੀਨੀ ਪੱਧਰ ‘ਤੇ ਲਿਜਾਣ ਦੀ ਲੋੜ ਹੈ,

ਸਿੱਧੂ ਦਾ ਮੁੱਦਾ

5. ਅੱਜ, 20 ਤੋਂ ਵੱਧ ਜੱਥੇਬੰਦੀਆਂ (ਅਧਿਆਪਕ, ਡਾਕਟਰ, ਨਰਸਾਂ, ਲਾਇਨਮੈਨ, ਸਫ਼ਾਈ ਕਰਮਚਾਰੀ ਆਦਿ) ਰਾਜ ਭਰ ਵਿਚ ਧਰਨੇ ਦੇ ਰਹੇ ਹਨ। ਇਸ ਲਈ ਸਭ ਦੀ ਸੁਨਣ ਨੂੰ ਤਿਆਰ ਅਤੇ ਸਰਬੱਤ ਦੇ ਭਲੇ ਖ਼ਾਤਰ ਕਦਮ ਚੁੱਕਣ ਵਾਲੀ ਲੀਡਰਸ਼ਿਪ ਦੀ ਲੋੜ ਹੈ। ਲਾਜ਼ਮੀ ਹੈ ਕਿ ਸਰਕਾਰ ਗੱਲਬਾਤ ਅਤੇ ਸਲਾਹ-ਮਸ਼ਵਰੇ ਲਈ ਦਰਵਾਜੇ ਖੋਲ੍ਹੇ ਅਤੇ ਆਪਣੇ ਵਿੱਤੀ ਸਾਧਨਾਂ ਨੂੰ ਧਿਆਨ ‘ਚ ਰੱਖਦਿਆਂ ਤੁਰੰਤ ਕੁੱਝ ਕਰੇ।

ਕੈਪਟਨ ਦਾ ਜੁਆਬ

ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਕਾਂਗਰਸ ਦੇ ਪਿਛਲੇ 4+ ਸਾਲਾਂ ਦੇ ਸਾਰੇ ਸ਼ਾਨਦਾਰ ਕਾਰਜਾਂ ਬਾਰੇ ਜਾਗਰੂਕ ਕੀਤਾ ਜਾ ਸਕੇ । ਸਾਨੂੰ ਸੂਬੇ ਅਤੇ ਲੋਕਾਂ ਦੇ ਹਿੱਤ ਨੂੰ ਦੇਖਦਿਆਂ ਇਕੱਠਿਆਂ ਕੰਮ ਕਰਨ ਦੀ ਲੋੜ ਹੈ।''

ETV Bharat Logo

Copyright © 2024 Ushodaya Enterprises Pvt. Ltd., All Rights Reserved.