ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਸ਼ਾਂਤ ਕਿਸ਼ੋਰ ਨੂੰ 2022 ਦੀਆਂ ਚੋਣਾਂ 'ਚ ਲੈ ਕੇ ਆਉਣਗੇ। ਇਸ ਦੇ ਲਈ 55 ਵਿਧਾਇਕਾਂ ਨੇ ਹਾਮੀ ਭਰੀ ਹੈ। ਕੈਪਟਨ ਨੇ ਪੱਤਰਕਾਰਾਂ ਨਾਲ ਇੱਕ ਆਨਲਾਈਨ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ 2017 ਦੀਆਂ ਚੋਣਾਂ ਤੋਂ ਬਾਅਦ ਉਨ੍ਹਾਂ ਦੇ ਦੋਸਤ ਬਣ ਗਏ ਹਨ।
ਪਿਛਲੇ ਦਿਨੀਂ ਹੀ ਉਨ੍ਹਾਂ ਨੇ ਇੱਕ ਮੁਲਾਕਾਤ ਦੌਰਾਨ ਪ੍ਰਸ਼ਾਂਤ ਨੂੰ ਵਾਪਸੀ ਬਾਰੇ ਪੁੱਛਿਆ ਸੀ। ਇਸ ਤੋਂ ਬਾਅਦ ਇੱਕ ਆਨਲਾਈਨ ਮੀਟਿੰਗ ਵਿੱਚ ਜਦੋਂ ਵਿਧਾਇਕਾਂ ਨਾਲ ਇਸ ਬਾਰੇ ਗੱਲਬਾਤ ਕੀਤੀ ਤਾਂ 55 ਵਿਧਾਇਕਾਂ ਨੇ ਇਸ ਨੂੰ ਲੈ ਕੇ ਹਾਮੀ ਭਰੀ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਹੈ ਕਿ ਉਹ ਆਉਣ ਵਾਲੀਆਂ 2022 ਦੀਆਂ ਚੋਣਾਂ ਲੜਨਗੇ।