ETV Bharat / state

ਕੈਪਟਨ ਨੇ ਪੰਜਾਬੀ ਗਾਇਕਾਂ ਨੂੰ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਨਾ ਕਰਨ ਦੀ ਕੀਤੀ ਅਪੀਲ - VAT on diesel punjab

ਮੁੱਖ ਮੰਤਰੀ ਨੇ ਕੁਝ ਪੰਜਾਬ ਦੇ ਗਾਇਕਾਂ ਵੱਲੋਂ ਬੰਦੂਕ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਪ੍ਰਸੰਗ ਵਿੱਚ ਮੁੱਖ ਮੰਤਰੀ ਵੱਲੋਂ ਸਮੁੱਚੇ ਗਾਇਕਾਂ ਨੂੰ ਅਜਿਹੇ ਗਾਣੇ ਨਾ ਗਾਉਣ ਅਤੇ ਇਸ ਦੀ ਥਾਂ ਪੰਜਾਬੀ ਸਭਿਆਚਾਰ ਅਤੇ ਸੋਚ ਪ੍ਰਤੀ ਪ੍ਰੇਰਨ ਦੀ ਅਪੀਲ ਕੀਤੀ ਗਈ।

ਕੈਪਟਨ ਨੇ ਪੰਜਾਬੀ ਗਾਇਕਾਂ ਨੂੰ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਨਾ ਕਰਨ ਦੀ ਕੀਤੀ ਅਪੀਲ

author img

By

Published : Aug 2, 2020, 4:21 AM IST

ਚੰਡੀਗੜ੍ਹ: ਹਫ਼ਤਾਵਰੀ ਫੇਸਬੁੱਕ ਪ੍ਰੋਗਰਾਮ 'ਕੈਪਟਨ ਨੂੰ ਸਵਾਲ' ਦੌਰਾਨ ਮੁੱਖ ਮੰਤਰੀ ਨੇ ਕੁਝ ਪੰਜਾਬ ਦੇ ਗਾਇਕਾਂ ਵੱਲੋਂ ਬੰਦੂਕ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਪ੍ਰਸੰਗ ਵਿੱਚ ਮੁੱਖ ਮੰਤਰੀ ਵੱਲੋਂ ਸਮੁੱਚੇ ਗਾਇਕਾਂ ਨੂੰ ਅਜਿਹੇ ਗਾਣੇ ਨਾ ਗਾਉਣ ਅਤੇ ਇਸ ਦੀ ਥਾਂ ਪੰਜਾਬੀ ਸਭਿਆਚਾਰ ਅਤੇ ਸੋਚ ਪ੍ਰਤੀ ਪ੍ਰੇਰਨ ਦੀ ਅਪੀਲ ਕੀਤੀ ਗਈ। ਕੈਪਟਨ ਨੇ ਕਿਹਾ ਕਿ ਗਾਇਕਾਂ ਨੂੰ ਗ੍ਰਿਫਤਾਰ ਕਰਨਾ ਅਸਲ ਵਿੱਚ ਕੋਈ ਹੱਲ ਨਹੀਂ ਅਤੇ ਇਨ੍ਹਾਂ ਲੋਕਾਂ ਨੂੰ ਨੌਜਵਾਨਾਂ ਉੱਪਰ ਅਜਿਹੇ ਗੀਤਾਂ ਦੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਸਮਝਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਇਸ ਪ੍ਰੋਗਰਾਮ ਦੌਰਾਨ ਕੋਵਿਡ ਸੁਰੱਖਿਆ ਨੇਮਾਂ ਦੀ ਉਲੰਘਣਾ ਕਰਕੇ ਪੰਜਾਬੀਆਂ ਦੇ ਜੀਵਨ ਨੂੰ ਜੋਖਮ ਵਿੱਚ ਪਾਉਣ ਵਾਲੇ ਲੋਕਾਂ ਦੇ ਗ਼ੈਰ-ਜ਼ਿੰਮੇਵਾਰੀ ਵਾਲੇ ਵਤੀਰੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲਈ ਖਤਰਨਾਕ ਨਤੀਜਿਆਂ ਤੋਂ ਸਾਵਧਾਨ ਕੀਤਾ ਕਿਉ ਜੋ ਸੂਬੇ ਅੰਦਰ ਪਿਛਲੇ ਕੁਝ ਦਿਨਾਂ ਤੋਂ ਕੋਵਿਡ ਕੇਸਾਂ ਦਾ ਵੱਧਦਾ ਅੰਕੜਾ ਸਾਹਮਣੇ ਆ ਰਿਹਾ ਹੈ।

ਇਹ ਦੱਸਿਦਿਆਂ ਕਿ ਪੰਜਾਬ ਅੰਦਰ ਸ਼ੁੱਕਰਵਾਰ ਨੂੰ 665 ਕੇਸ ਰਿਪੋਰਟ ਹੋਏ ਅਤੇ ਵੱਖ-ਵੱਖ ਉਲੰਘਣਾ ਲਈ 4900 ਚਲਾਨ ਜਾਰੀ ਕੀਤੇ ਗਏ, ਕੈਪਟਨ ਅਮਰਿੰਦਰ ਸਿੰਘ ਨੇ ਪੁੱਛਿਆ ਕਿ ਮਾਸਕ ਪਹਿਨਣਾ, ਹੱਥ ਧੋਣਾ ਅਤੇ ਸੜਕਾਂ ‘ਤੇ ਨਾ ਥੁੱਕਣਾ ਏਨਾ ਔਖਾ ਕਿਉ ਹੈ? ਮੁੱਖ ਮੰਤਰੀ ਵੱਲੋਂ ਉਨਾਂ ਲੋਕਾਂ ਨੂੰ, ਜੋ ਸੁਰੱਖਿਆ ਉਪਾਵਾਂ ਨੂੰ ਅਪਣਾਉਣ ਲਈ ਉਨਾਂ ਵੱਲੋਂ ਕੀਤੀਆਂ ਲਗਾਤਾਰ ਅਪੀਲਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ, ਨੂੰ ਪੁੱਛਿਆ ਗਿਆ ਕਿ,‘ਕੀ ਤੁਹਾਨੂੰ ਆਪਣੇ ਪੰਜਾਬੀ ਭੈਣ-ਭਰਾਵਾਂ ਦਾ ਕੋਈ ਫਿਕਰ ਨਹੀਂ।

ਇਹ ਪੁੱਛੇ ਜਾਣ ’ਤੇ ਕਿ ਕੀ ਪੰਜਾਬ ਵੀ ਦਿੱਲੀ ਵਾਂਗ ਡੀਜ਼ਲ ’ਤੇ ਵੈਟ ਘਟਾਏਗਾ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵੈਟ ਪਹਿਲਾਂ ਹੀ ਦਿੱਲੀ ਨਾਲੋਂ ਘੱਟ ਹੈ ਅਤੇ ਵਿੱਤੀ ਹਾਲਾਤ ਕਾਰਨ ਵੈਟ ਹੋਰ ਘਟਾਉਣਾ ਸੰਭਵ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਮਾਲੀਆ ਵਧਾਉਣ ਅਤੇ ਹੋਰ ਢੰਗ-ਤਰੀਕੇ ਤਲਾਸ਼ਣ ਦੀ ਲੋੜ ਹੈ ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਵੈਟ ਵਿੱਚ ਹੋਰ ਇਜ਼ਾਫਾ ਕੀਤਾ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.