ETV Bharat / state

ਕਣਕ ਦੀ ਖ਼ਰੀਦ ਲਈ ਤੈਅ ਮਾਪਦੰਡਾਂ ਸਬੰਧੀ ਕੈਪਟਨ ਨੇ ਲਿਖੀ ਪ੍ਰਧਾਨ ਮੰਤਰੀ ਨੂੰ ਚਿੱਠੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਮੀਂਹ ਕਾਰਨ ਫ਼ਸਲ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ। ਬੇਮੌਸਮੀ ਮੀਂਹ ਕਾਰਨ ਫ਼ਸਲ ਦੇ ਮਿਆਰ ’ਚ ਹੋਏ ਨੁਕਸਾਨ ਦੇ ਮੁਲਾਂਕਣ ਲਈ ਮਾਹਿਰ ਕਮੇਟੀ ਨੂੰ ਵੀ ਅਪੀਲ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
author img

By

Published : Apr 22, 2019, 8:26 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਮੀਂਹ ਕਾਰਨ ਫ਼ਸਲ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਤੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਕਣਕ ਦੀ ਖਰੀਦ ਲਈ ਤੈਅ ਮਾਪਦੰਡਾਂ ਵਿੱਚ ਢਿੱਲ ਦਿੱਤੇ ਜਾਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ। ਇਸ ਦੇ ਨਾਲ ਹੀ ਬੇਮੌਸਮੇ ਮੀਂਹ ਕਾਰਨ ਕਿਸਾਨਾਂ ਦੀਆਂ ਖਰਾਬ ਹੋਈ ਕਣਕ ਦੀ ਗੁਣਵੱਤਾ ਮੁਲਾਂਕਣ ਕਰਨ ਲਈ ਮਾਹਿਰ ਟੀਮ ਨੂੰ ਅਪੀਲ ਵੀ ਕੀਤੀ ਹੈ।
ਮੁੱਖ ਮੰਤਰੀ ਨੇ ਮਾਹਿਰਾਂ ਦੀ ਇੱਕ ਟੀਮ ਨੂੰ ਪੰਜਾਬ ਦੌਰੇ ’ਤੇ ਭੇਜਣ ਲਈ ਕੇਂਦਰੀ ਖਪਤਕਾਰ ਮਾਮਲੇ ਖੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਮੰਤਰਾਲੇ ਨੂੰ ਨਿਰਦੇਸ਼ ਦੇਣ ਲਈ ਵੀ ਪ੍ਰਧਾਨ ਮੰਤਰੀ ਨੂੰ ਆਖਿਆ ਹੈ, ਤਾਂ ਜੋ ਇਸ ਸਬੰਧ ਵਿੱਚ ਸੋਧੇ ਹੋਏ ਢੁੱਕਵੇਂ ਮਾਪਦੰਡ ਤਿਆਰ ਕੀਤੇ ਜਾ ਸਕਣ।

  • Punjab CM @capt_amarinder writes to PM @narendramodi seeking relaxation in wheat specifications for procurement in state. Also urges him to deputy expert committee to assess crop quality damage due to recent unseasonal rains for revising specifications. pic.twitter.com/ZOLzUoBJWK

    — RaveenMediaAdvPunCM (@RT_MediaAdvPbCM) April 22, 2019 " class="align-text-top noRightClick twitterSection" data=" ">
ਮੁੱਖ ਮੰਤਰੀ ਨੇ ਕੀਮਤ ਵਿੱਚ ਬਿਨਾਂ ਕਿਸੇ ਕਟੌਤੀ ਤੋਂ ਖਰੀਦ ਮਾਪਦੰਡਾਂ ਵਿੱਚ ਢੁਕਵੀਂ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ। ਸੂਬੇ ਵਿੱਚ 16 ਅਪ੍ਰੈਲ ਤੋਂ 18 ਅਪ੍ਰੈਲ 2019 ਤੱਕ ਪਏ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ। ਕੈਪਟਨ ਨੇ ਕਿਹਾ ਕਿ ਪੱਕਣ ’ਤੇ ਆਈ ਖੜੀ ਫ਼ਸਲ ਨੂੰ ਮੀਂਹ ਅਤੇ ਹਵਾਵਾਂ ਕਾਰਨ ਭਾਰੀ ਨੁਕਸਾਨ ਹੋਇਆ ਹੈ। ਇਸ ਦੇ ਨਾਲ ਕਣਕ ਦੀ ਗੁਣਵੱਤਾ ’ਤੇ ਫ਼ਰਕ ਪਿਆ ਹੈ। ਉਨਾਂ ਅੱਗੇ ਕਿਹਾ ਕਿ ਲਗਾਤਾਰ ਮੀਂਹ ਦੇ ਕਾਰਨ ਮਾਰਚ ਮਹੀਨੇ ਦੌਰਾਨ ਸੂਬੇ ਵਿੱਚ ਤਾਪਮਾਨ ਪਹਿਲਾਂ ਹੀ ਘੱਟ ਰਿਹਾ ਜਿਸ ਦੇ ਕਾਰਨ ਕਣਕ ਦੀ ਕਟਾਈ ਵਿੱਚ ਦੇਰੀ ਹੋਈ। ਇਸ ਦੇ ਨਤੀਜੇ ਵੱਜੋਂ ਮੰਡੀਆਂ ਵਿੱਚ ਵੀ ਕਣਕ ਦੇਰੀ ਨਾਲ ਪਹੁੰਚਣੀ ਸ਼ੁਰੂ ਹੋਈ। ਇਸ ਦੀ ਖਰੀਦ 11 ਅਪ੍ਰੈਲ ਤੋਂ ਸ਼ੁਰੂ ਹੋਈ। ਮੰਡੀਆਂ ਵਿੱਚ ਤਕਰੀਬਨ 3 ਲੱਖ ਮੀਟਰਕ ਟਨ ਕਣਕ ਪਹੁੰਚ ਚੁੱਕੀ ਹੈ ਜੋ ਕਿ ਪਿਛਲੇ ਸਮੇਂ ਤੋਂ ਕਾਫੀ ਘੱਟ ਹੈ। ਉਨ੍ਹਾਂ ਲਿਖਿਆ ਕਿ ਆਉਂਦੇ ਦਿਨਾਂ ਵਿੱਚ ਮੰਡੀਆਂ ’ਚ ਕਣਕ ਦੀ ਆਮਦ ਵਧਣ ਦੀ ਸੰਭਾਵਨਾ ਹੈ, ਪਰ ਸੂਬੇ ਦੀਆਂ ਮੰਡੀਆਂ ਵਿੱਚ ਆ ਰਹੀ ਕਣਕ ਦੀ ਗੁਣਵੱਤਾ ਐਫ.ਏ.ਕਿਊ.(ਫੇਅਰ ਐਵਰੇਜ਼ ਕੁਆਲਟੀ) ਦੇ ਮਾਪਦੰਡਾਂ ਦੇ ਅਨੁਕੂਲ ਨਹੀਂ ਹੈ। ਕਣਕ ਦੇ ਰੰਗ ਵਿੱਚ ਤਬਦੀਲੀ ਹੋਣ, ਦਾਣਾ ਟੁੱਟਣ ਅਤੇ ਨਮੀ ਦੀ ਸਮੱਸਿਆ ਹੈ।

Intro:Body:

cm to pm

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.