ETV Bharat / state

ਮਾਲਵੇ 'ਚ ਟਿੱਡੀ ਦਲ ਦੇ ਹਮਲੇ ਤੋਂ ਕੈਪਟਨ ਪਰੇਸ਼ਾਨ, ਮੋਦੀ ਨੂੰ ਚਿੱਠੀ ਲਿਖ ਪਾਕਿ ਕੋਲ ਮੁੱਦਾ ਚੁੱਕਣ ਦੀ ਕੀਤੀ ਮੰਗ

author img

By

Published : Jan 28, 2020, 3:37 PM IST

Updated : Jan 28, 2020, 4:28 PM IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਿੱਡੀ ਦਲਾਂ ਦੀ ਸਮੱਸਿਆ ਉੱਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਹੁਣ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ: ਪੰਜਾਬ ਦੇ ਫ਼ਿਰੋਜ਼ਪੁਰ, ਫਾਜ਼ਿਲਕਾ ਅਤੇ ਕਈ ਹੋਰ ਜ਼ਿਲ੍ਹਿਆਂ ਵਿੱਚ ਟਿੱਡੀ ਦਲ ਦੇ ਹਮਲੇ ਤੋਂ ਬਾਅਦ ਕਿਸਾਨਾਂ ਦੀਆਂ ਨੀਂਦਾਂ ਉੱਡ ਗਈਆਂ ਹਨ। ਕਿਉਂਕਿ ਇਹ ਟਿੱਡੀ ਦਲ ਫ਼ਸਲ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੰਦਾ ਹੈ।

ਦਰਅਸਲ ਇਹ ਟਿੱਡੀ ਦਲ ਰਾਜਸਥਾਨ ਤੋਂ ਪੰਜਾਬ ਵੱਲ ਨੂੰ ਆ ਰਹੇ ਹਨ। ਰਾਜਸਥਾਨ ’ਚ ਇਹ ਫ਼ਸਲ–ਖਾਊ ਟਿੱਡੀਆਂ ਪਾਕਿਸਤਾਨ ਤੋਂ ਆ ਰਹੀਆਂ ਹਨ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਿੱਡੀ ਦਲਾਂ ਦੀ ਇਸ ਸਮੱਸਿਆ ਉੱਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਹੁਣ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਉਹ ਵਿਦੇਸ਼ ਮੰਤਰਾਲੇ ਅਤੇ ਪਾਕਿਸਤਾਨ ਸਥਿਤ ਭਾਰਤੀ ਹਾਈ ਕਮਿਸ਼ਨ ਨੂੰ ਹਦਾਇਤ ਕਰਨ ਕਿ ਉਹ ਇਹ ਮਾਮਲਾ ਤੁਰੰਤ ਪਾਕਿਸਤਾਨ ਸਰਕਾਰ ਕੋਲ ਉਠਾਉਣ।

ਕੈਪਟਨ ਅਮਰਿੰਦਰ ਸਿੰਘ ਨੇ ਇਹ ਬੇਨਤੀ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਕੀਤੀ ਹੈ। ਉਨ੍ਹਾਂ ਇਸ ਚਿੱਠੀ ਵਿੱਚ ਲਿਖਿਆ ਹੈ ਕਿ ਪਿਛਲੇ ਕੁਝ ਸਮੇਂ ਤੋਂ ਰਾਜਸਥਾਨ ਸੂਬੇ ’ਚ ਫ਼ਸਲਾਂ ਉੱਤੇ ਟਿੱਡੀ ਦਲਾਂ ਦਾ ਹਮਲਾ ਲਗਾਤਾਰ ਹੋ ਰਿਹਾ ਹੈ।

ਇਹ ਵੀ ਪੜੋ: ਟਿੱਡੀ ਦਲ ਨੇ ਮਾਨਸਾ ਜ਼ਿਲ੍ਹੇ 'ਚ ਦਿੱਤੀ ਦਸਤਕ, ਕਿਸਾਨ ਚਿੰਤਿਤ

ਮੁੱਖ ਮੰਤਰੀ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਦਫ਼ਤਰ ਨੂੰ ਇਹ ਮਾਮਲਾ ਸਿੱਧਾ ਪਾਕਿਸਤਾਨ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ। ਉਨ੍ਹਾਂ ਸਲਾਹ ਦਿੱਤੀ ਹੈ ਕਿ ਸੰਯੁਕਤ ਰਾਸ਼ਟਰ ਦੇ ‘ਖ਼ੁਰਾਕ ਤੇ ਖੇਤੀਬਾੜੀ ਸੰਗਠਨ ਕੋਲ ਸਮੁੱਚੇ ਵਿਸ਼ਵ ’ਚ ਟਿੱਡੀ ਦਲਾਂ ’ਤੇ ਕਾਬੂ ਪਾਉਣ ਲਈ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਹੈ।

Intro:Body:

Title

Conclusion:
Last Updated : Jan 28, 2020, 4:28 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.