ETV Bharat / state

ਸਿੱਧੂ ਖਿਲਾਫ ਸਰਗਰਮ ਹੋਈ 'ਕੈਪਟਨ ਦੀ ਫ਼ੌਜ' - ਸਾਧੂ ਸਿੰਘ ਧਰਮਸੋਤ

ਸਿੱਧੂ ਵੱਲੋਂ ਮੁੱਖ ਮੰਤਰੀ ਨੂੰ ਲਗਾਤਾਰ ਨਿਸ਼ਾਨਾ ਬਣਾਏ ਜਾਣ ਨੂੰ ਘੋਰ ਗੈਰ ਅਨੁਸ਼ਾਸਨ ਅਤੇ ਸੂਬੇ ਦੀ ਕਾਂਗਰਸ ਸਰਕਾਰ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਦੱਸਦੇ ਹੋਏ ਇਨ੍ਹਾਂ ਮੰਤਰੀਆਂ ਨੇ ਕਿਹਾ ਕਿ ਵਿਧਾਇਕ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਸਿੰਘ ਉੱਤੇ ਨਿੱਜੀ ਕਿਸਮ ਦੇ ਹਮਲੇ ਕਰਨਾ ਪਾਰਟੀ ਵਿਰੋਧੀ ਕਾਰਾ ਹੈ, ਜੋ ਕਿ ਤੁਰੰਤ ਹੀ ਅਨੁਸ਼ਾਸਨੀ ਕਾਰਵਾਈ ਦੀ ਮੰਗ ਕਰਦਾ ਹੈ।

ਸਿੱਧੂ ਖਿਲਾਫ ਸਰਗਰਮ ਹੋਈ 'ਕੈਪਟਨ ਦੀ ਫ਼ੌਜ'
ਸਿੱਧੂ ਖਿਲਾਫ ਸਰਗਰਮ ਹੋਈ 'ਕੈਪਟਨ ਦੀ ਫ਼ੌਜ'
author img

By

Published : May 10, 2021, 9:27 PM IST

ਚੰਡੀਗੜ੍ਹ :ਨਵਜੋਤ ਸਿੰਘ ਸਿੱਧੂ ਵੱਲੋਂ ਲਗਾਤਾਰ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ ’ਚ ਸੋਮਵਾਰ ਨੂੰ ‘ਕੈਪਟਨ’ ਲਾਬੀ ਦੇ ‘ਕੈਬਨਿਟ ਮੰਤਰੀ’ ਨੇ ਆਖਿਰ ਸਿੱਧੂ ਖਿਲਾਫ਼ ਕਾਰਵਾਈ ਨੂੰ ਲੈ ਕੇ ਇਕਜੁੱਟ ਹੋ ਗਏ ਹਨ ਅਤੇ ਸਪੱਸ਼ਟ ਹੈ ਕਿ ਅਨੁਸ਼ਾਸਨ ਕਾਰਵਾਈ ਕਿਸੇ ਵੇਲੇ ਵੀ ਹੋ ਸਕਦੀ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ ਵਿੱਚ ਖੁੱਲ੍ਹ ਕੇ ਨਿੱਤਰਦੇ ਹੋਏ ਕਈ ਕੈਬਨਿਟ ਮੰਤਰੀਆਂ ਨੇ ਸੋਮਵਾਰ ਨੂੰ ਕਾਂਗਰਸ ਹਾਈ ਕਮਾਂਡ ਨੂੰ ਸਿੱਧੂ ਖਿਲਾਫ਼ ਐਕਸਨ ਲੈਣ ਲਈ ਚਾਰਾਜੋਈ ਸ਼ੁਰੂ ਕਰ ਦਿੱਤੀ ਹੈ।
ਕੈਪਟਨ ਲਾਬੀ ਦੇ ਕੈਬਨਿਟ ਮੰਤਰੀਆਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਸੁੰਦਰ ਸ਼ਾਮ ਅਰੋੜਾ ਅਤੇ ਸਾਧੂ ਸਿੰਘ ਧਰਮਸੋਤ ਨੇ ਇਕਜੁੱਟ ਹੋ ਕੇ ਨਵਜੋਤ ਸਿੱਧੂ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਕਰੜੇ ਹੱਥੀਂ ਲਿਆ ਅਤੇ ਉਸੇ ਪਾਰਟੀ ਦਾ ਚੁਣਿਆ ਵਿਧਾਇਕ ਹੋਣ ਦੇ ਬਾਵਜੂਦ ਕਾਂਗਰਸੀ ਮੁੱਖ ਮੰਤਰੀ ਦੀ ਖੁੱਲ੍ਹ ਕੇ ਆਲੋਚਨਾ ਕੀਤੇ ਜਾਣ ਦੀ ਕਰੜੀ ਨਿੰਦਾ ਕੀਤੀ।

ਸਿੱਧੂ ਵੱਲੋਂ ਮੁੱਖ ਮੰਤਰੀ ਨੂੰ ਲਗਾਤਾਰ ਨਿਸ਼ਾਨਾ ਬਣਾਏ ਜਾਣ ਨੂੰ ਘੋਰ ਗੈਰ ਅਨੁਸ਼ਾਸਨ ਅਤੇ ਸੂਬੇ ਦੀ ਕਾਂਗਰਸ ਸਰਕਾਰ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਦੱਸਦੇ ਹੋਏ ਇਨ੍ਹਾਂ ਮੰਤਰੀਆਂ ਨੇ ਕਿਹਾ ਕਿ ਵਿਧਾਇਕ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਸਿੰਘ ਉੱਤੇ ਨਿੱਜੀ ਕਿਸਮ ਦੇ ਹਮਲੇ ਕਰਨਾ ਪਾਰਟੀ ਵਿਰੋਧੀ ਕਾਰਾ ਹੈ, ਜੋ ਕਿ ਤੁਰੰਤ ਹੀ ਅਨੁਸ਼ਾਸਨੀ ਕਾਰਵਾਈ ਦੀ ਮੰਗ ਕਰਦਾ ਹੈ।
ਮੰਤਰੀਆਂ ਨੇ ਕਿਹਾ ਕਿ ਸਿੱਧੂ ਵੱਲੋਂ ਮੁੱਖ ਮੰਤਰੀ ਖਿਲਾਫ਼ ਲਗਾਤਾਰ ਕੀਤੀਆਂ ਜਾ ਰਹੀਆਂ ਟਿੱਪਣੀਆਂ ਨੂੰ ਇੱਕ ਲੋਕਤੰਤਰੀ ਸਿਆਸੀ ਦਲ ਦੇ ਨਾਰਾਜ਼ ਮੈਂਬਰ ਦਾ ਗੁੱਸਾ ਕਹਿ ਕੇ ਹੁਣ ਹੋਰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਇਹ ਖੁੱਲ੍ਹੀ ਬਗਾਵਤ ਉਸ ਵੇਲੇ ਕਾਂਗਰਸ ਦੇ ਹਿੱਤਾਂ ਨੂੰ ਢਾਹ ਲਾ ਰਹੀ ਹੈ ਜਦੋਂ ਕਿ ਅਸੈਂਬਲੀ ਚੋਣਾਂ ਵਿੱਚ ਇੱਕ ਸਾਲ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ।

ਇਨ੍ਹਾਂ ਮੰਤਰੀਆਂ ਨੇ ਚਿਤਾਵਨੀ ਦੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਸਿੱਧੂ ਖ਼ਿਲਾਫ਼ ਹੁਣ ਕਾਰਵਾਈ ਨਾ ਕੀਤੀ ਗਈ ਤਾਂ ਇਸ ਨਾਲ ਪਾਰਟੀ ਦੀ ਸੂਬਾ ਇਕਾਈ ਵਿੱਚ ਬਦਅਮਨੀ ਫੈਲ ਜਾਵੇਗੀ ਜੋ ਕਿ ਪਾਰਟੀ ਲਈ ਉਸ ਸਮੇਂ ਬੇਹੱਦ ਘਾਤਕ ਸਿੱਧ ਹੋਵੇਗੀ ਜਦੋਂ ਕਿ ਪੰਜ ਸੂਬਿਆਂ ਦੀਆਂ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਵੱਡਾ ਧੱਕਾ ਲੱਗਿਆ ਹੈ। ਸਿੱਧੂ ਉੱਤੇ ਹਮਲੇ ਕਰਦੇ ਹੋਏ ਇਨ੍ਹਾਂ ਮੰਤਰੀਆਂ ਨੇ ਕਿਹਾ ਕਿ ਇਹ ਹੁਣ ਬਿਲਕੁਲ ਸਾਫ਼ ਹੋ ਚੁੱਕਿਆ ਹੈ ਕਿ ਸਿੱਧੂ ਦੀ ਨੀਅਤ ਠੀਕ ਨਹੀਂ ਹੈ ਅਤੇ ਉਸਨੂੰ ਸਿਰਫ਼ ਆਪਣੇ ਨਿੱਜੀ ਅਤੇ ਸਿਆਸੀ ਹਿੱਤਾਂ ਦੀ ਹੀ ਚਿੰਤਾ ਹੈ ਅਤੇ ਉਹ ਆਪਣੇ ਇਲਜ਼ਾਮਾਂ ਰਾਹੀਂ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਪੰਜਾਬ ਕਾਂਗਰਸ ਵਿੱਚ ਨਾ-ਪੱਖੀ ਮਾਹੌਲ ਸਿਰਜਣਾ ਚਾਹੁੰਦੇ ਹਨ ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਵਿੱਚ ਪਾਰਟੀ ਨੂੰ ਵੱਡੀ ਜਿੱਤ ਦਿਵਾਈ ਅਤੇ ਉਸ ਤੋਂ ਬਾਅਦ ਸੂਬੇ ਵਿੱਚ ਹੋਈ ਹਰ ਵੱਡੀ ਚੋਣ ਵਿੱਚ ਵੀ ਪਾਰਟੀ ਦੀ ਜਿੱਤ ਦਾ ਝੰਡਾ ਬੁਲੰਦ ਕੀਤਾ ਹੈ। ਇਹ ਖੁਲਾਸਾ ਕਰਦੇੇ ਹੋਏ ਕਿ ਮੁੱਖ ਮੰਤਰੀ ਨੇ ਬੀਤੇ ਸਮੇਂ ਦੌਰਾਨ ਸਿੱਧੂ ਨਾਲ ਕਿਸੇ ਵੀ ਕਥਿਤ ਵਖਰੇਵੇਂ ਨੂੰ ਦੂਰ ਕਰਨ ਲਈ ਕਈ ਕੋਸ਼ਿਸ਼ਾਂ ਕੀਤੀਆਂ ਹਨ, ਮੰਤਰੀਆਂ ਨੇ ਕਿਹਾ ਕਿ ਇਹ ਸਾਫ਼ ਹੋ ਚੁੱਕਿਆ ਹੈ ਕਿ ਸਿੱਧੂ ਨਾ-ਮੰਨਣ ਦਾ ਫੈਸਲਾ ਕਰ ਚੁੱਕੇ ਹਨ ਅਤੇ ਆਪਣੇ ਨਿੱਜੀ ਹਿੱਤਾਂ ਲਈ ਸਿਆਸਤ ਖੇਡ ਰਹੇ ਹਨ।

ਮੰਤਰੀਆਂ ਵੱਲੋਂ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੂੰ ਇਹ ਅਪੀਲ ਕੀਤੀ ਗਈ ਕਿ ਇਸ ਬਗਾਵਤ ਨੂੰ ਸਮਾਂ ਰਹਿੰਦਿਆਂ ਹੀ ਠੱਲ੍ਹ ਪਾਈ ਜਾਵੇ ਤਾਂ ਜੋ ਕਾਂਗਰਸ ਪੰਜਾਬ ਵਿਚਲੀ ਮਜ਼ਬੂਤ ਸਥਿਤੀ ਤੋਂ ਤਿਲਕਦੀ ਹੋਈ ਕਿਤੇ ਹਾਰ ਦੇ ਰਾਹ ਨਾ ਪੈ ਜਾਵੇ।ਕਿਓਂਕਿ ਵਿਧਾਨਸਭਾ ਚੌਣਾਂ ਨੂੰ ਮਹਿਜ਼ 8 ਮਹੀਨੇ ਬਾਕੀ ਰਹਿ ਗਏ ਹਨ

ETV Bharat Logo

Copyright © 2025 Ushodaya Enterprises Pvt. Ltd., All Rights Reserved.