ETV Bharat / state

ਦੰਗਾ ਭੜਕਾਉਣ ਦੇ ਦੋਸ਼ 'ਚ ਭਗਵੰਤ ਮਾਨ ਸਣੇ AAP ਦੇ 800 ਵਰਕਰਾਂ ਖ਼ਿਲਾਫ਼ ਕੇਸ ਦਰਜ

author img

By

Published : Jan 12, 2020, 4:58 PM IST

ਚੰਡੀਗੜ੍ਹ ਦੇ ਸੈਕਟਰ 3 ਸਥਿਤ ਐਮਐਲਏ ਹੋਸਟਲ ਦੇ ਬਾਹਰ ਦੰਗਾ ਭੜਕਾਉਣ ਦੇ ਦੋਸ਼ ਵਿੱਚ ਆਮ ਆਦਮੀ ਪਾਰਟੀ ਦੇ 800 ਵਰਕਰਾਂ ਖ਼ਿਲਾਫ ਕੇਸ ਦਰਜ ਕੀਤਾ ਗਿਆ ਹੈ।

A case has been registered against 800 AAP party workers including Bhagwant Mann
ਫ਼ੋਟੋ

ਚੰਡੀਗੜ੍ਹ: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਸਮੇਤ ਪਾਰਟੀ ਦੇ ਕਰੀਬ 800 ਵਰਕਰਾਂ ਖ਼ਿਲਾਫ ਚੰਡੀਗੜ੍ਹ ਦੇ ਸੈਕਟਰ 3 ਸਥਿਤ ਐਮਐਲਏ ਹੋਸਟਲ ਦੇ ਬਾਹਰ ਦੰਗਾ ਭੜਕਾਉਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਹੈ।

ਇਹ ਕੇਸ ਆਮ ਆਦਮੀ ਪਾਰਟੀ ਵੱਲੋਂ ਬਿਜਲੀ ਬਿੱਲਾਂ ਵਿੱਚ ਵਾਧੇ ਖਿਲਾਫ ਚੰਡੀਗੜ੍ਹ ਵਿੱਚ ਕੀਤੇ ਰੋਸ ਮੁਜ਼ਾਹਰੇ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੇ ਮਾਮਲੇ ਵਿੱਚ ਕੀਤਾ ਗਿਆ ਹੈ। ਥਾਣਾ ਸੈਕਟਰ-3 ਦੀ ਪੁਲਿਸ ਨੇ 'ਆਪ' ਪਾਰਟੀ ਵੱਲੋਂ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ, ਸੱਤ ਵਿਧਾਇਕਾਂ ਸਣੇ 800 ਦੇ ਕਰੀਬ ਆਪ ਵਰਕਰਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 147, 149, 332, 353 ਤੇ 188 ਤਹਿਤ ਕੇਸ ਦਰਜ ਕੀਤਾ ਹੈ।

ਜ਼ਿਕਰਯੋਗ ਹੈ ਕਿ ਬਿਜਲੀ ਦਰਾਂ 'ਚ ਵਾਧੇ ਵਿਰੁੱਧ ਰੋਸ ਵਜੋਂ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਦਿੱਤੇ ਧਰਨੇ ਦੌਰਾਨ ਵਰਕਰਾਂ ਨੂੰ ਰੋਕਦੇ ਹੋਏ ਚੰਡੀਗੜ੍ਹ ਪੁਲਿਸ ਦੇ ਡੀਐਸਪੀ, ਇੰਸਪੈਕਟਰ ਸਣੇ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਜਿਸ ਤੋਂ ਬਾਅਦ ਆਪ ਵਿਧਾਇਕਾਂ ਅਤੇ ਵਰਕਰਾਂ 'ਤੇ ਮਾਮਲਾ ਦਰਜ ਕੀਤਾ ਗਿਆ। ਪੁਲਿਸ ਵੱਲੋਂ ਨਾਮਜ਼ਦ ਕੀਤੇ ਗਏ ਵਿਧਾਇਕਾਂ 'ਚ ਹਰਪਾਲ ਸਿੰਘ ਚੀਮਾ, ਮਾਸਟਰ ਬਲਦੇਵ ਸਿੰਘ, ਬਲਜਿੰਦਰ ਕੌਰ, ਮਨਜੀਤ ਸਿੰਘ ਬਿਲਾਸਪੁਰ, ਅਮਨ ਅਰੋੜਾ, ਜੈ ਕਿਸ਼ਨ ਰੋੜੀ, ਸਰਵਜੀਤ ਕੌਰ ਤੇ ਪਾਰਟੀ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਦੇ ਨਾਂ ਸ਼ਾਮਲ ਹਨ। ਇਹ ਮਾਮਲਾ ਕਾਂਸਟੇਬਲ ਮਨਪ੍ਰੀਤ ਕੌਰ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

Intro:Body:

महंगी बिजली के मुद्दे को लेकर चंडीगढ़ में किए गए प्रदर्शन पर पंजाब आम आदमी पार्टी के अध्यक्ष भगवंत मान पर मामला दर्ज किया गया, इस शिकायत में सरबजीत कौर मानूके, हरपाल सिंह चीमा, अमन अरोड़ा समेत कई विधायकों और समर्थकों के नाम भी शामिल हैं

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.