ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਅਤੇ ਆਪ ਪ੍ਰਧਾਨ ਭਗਵੰਤ ਮਾਨ ਦੇ ਪ੍ਰੈੱਸਵਾਰਤਾ ਕਰਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਬਿਜਲੀ ਕਾਨੂੰਨ ਦੇ ਜ਼ਰੀਏ ਸੂਬਾ ਸਰਕਾਰਾਂ ਦੇ ਅਧਿਕਾਰਾਂ ਉੱਤੇ ਡਾਕਾ ਮਾਰ ਰਹੀ ਹੈ।
ਜਿਸ ਨੂੰ ਲੈ ਕੇ ਲੋਕ ਸਭਾ ਅਤੇ ਰਾਜ ਸਭਾ ਵਿੱਚ ਇਸ ਦਾ ਵਿਰੋਧ ਆਮ ਆਦਮੀ ਪਾਰਟੀ ਵੱਲੋਂ ਕੀਤਾ ਜਾਵੇਗਾ। ਸੂਬਾ ਸਰਕਾਰਾਂ ਨੂੰ ਵਾਧੂ ਕਰਜ਼ਾ ਦੇਣ ਦਾ ਲਾਲਚ ਦੇ ਕੇ ਹੀ ਕਰਜ਼ਾਈ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਕੇਂਦਰ ਨੇ ਜੀਐੱਸਟੀ ਦੇ ਜ਼ਰੀਏ ਸੂਬਾ ਸਰਕਾਰਾਂ ਉੱਤੇ ਕਰਜ਼ਾ ਚੜ੍ਹਵਾ ਦਿੱਤਾ।
ਇਸ ਦੌਰਾਨ ਭਗਵੰਤ ਮਾਨ ਨੇ ਐਸਆਈਟੀ ਦੇ ਸਾਹਮਣੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੇਸ਼ ਹੋਣ ਦੇ ਮਾਮਲੇ ਤੇ ਚੁਟਕੀ ਲੈਂਦਿਆਂ ਕਿਹਾ ਕਿ ਜਦੋਂ ਮਾਇਆਵਤੀ ਨਾਲ ਫੋਨ ਤੇ ਪ੍ਰਕਾਸ਼ ਸਿੰਘ ਬਾਦਲ ਨੇ ਗੱਲ ਕਰਨੀ ਸੀ। ਉਸ ਸਮੇਂ ਸਿਹਤ ਠੀਕ ਸੀ ਅਤੇ ਪ੍ਰਕਾਸ਼ ਸਿੰਘ ਬਾਦਲ ਖੁਸ਼ ਵੀ ਸਨ ਲੇਕਿਨ ਜਦੋਂ ਐਸਆਈਟੀ ਨੇ ਜਾਂਚ ਲਈ ਬੁਲਾਇਆ ਤਾਂ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ।
ਇਨ੍ਹਾਂ ਹੀ ਨਹੀਂ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਬੰਧਨ ਤੇ ਚੁਟਕੀ ਲੈਂਦਿਆਂ ਕਿਹਾ ਕਿ ਡੁੱਬਦੀ ਹੋਈ ਬੇੜੀ ਵਿੱਚ ਲੋਕ ਕੁਛ ਨਹੀਂ ਚੜ੍ਹਾਉਂਦੇ ਲੇਕਿਨ ਅਕਾਲੀ ਦਲ ਨੇ ਪੂਰਾ ਹਾਥੀ ਚੜ੍ਹਾ ਲਿਆ।
ਇਸ ਦੌਰਾਨ ਭਗਵੰਤ ਮਾਨ ਨੂੰ ਇਹ ਵੀ ਸਵਾਲ ਕੀਤਾ ਗਿਆ ਕਿ 2017 ਦੇ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਜਿਸ ਤਰੀਕੇ ਦੀ ਹਵਾ ਸੀ ਉਹ ਹੁਣ 2022 ਤੋਂ ਪਹਿਲਾਂ ਨਹੀਂ ਦਿਖ ਰਹੀ। ਇਸ ਸਵਾਲ ਉੱਤਰ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਪਹਿਲਾਂ ਵਾਲੀ ਆਮ ਆਦਮੀ ਪਾਰਟੀ ਦੀ ਵੇਵ ਦਿਸੇਗੀ ਕਿਉਂਕਿ ਸੁਸਾਇਟੀ ਦਾ ਹਰ ਇੱਕ ਚੰਗਾ ਆਦਮੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਿਹਾ ਹੈ।
ਇਹ ਵੀ ਪੜ੍ਹੋ:ਕੋਟਕਪੂਰਾ ਗੋਲੀਕਾਡ: ਪ੍ਰਕਾਸ਼ ਸਿੰਘ ਬਾਦਲ SIT ਅੱਗੇ ਨਹੀਂ ਹੋਣਗੇ ਪੇਸ਼
ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਮੁੱਦੇ ਤੇ ਕਿਹਾ ਕਿ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੱਲ੍ਹ ਤੋਂ ਕਾਂਗਰਸ ਸਰਕਾਰ ਖ਼ਿਲਾਫ਼ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ।