ਚੰਡੀਗੜ੍ਹ: ਪੰਜਾਬ 'ਚ ਨਵੀਂ ਬਣੀ ਸਰਕਾਰ ਵੱਲੋਂ ਕੀਤੇ ਗਏ 300 ਯੂਨਿਟ ਮੁਫਤ ਬਿਜਲੀ ਦੇ ਵਾਅਦੇ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਕਿਹਾ ਗਿਆ ਹੈ ਕਿ ਉਸ ਆਪਣੇ ਸੂਬੇ ਵਿੱਚ 3 ਮਹੀਨਿਆਂ ਦੇ ਅੰਦਰ ਬਿਜਲੀ ਦੇ ਪ੍ਰੀਪੇਡ ਮੀਟਰ ਲਗਵਾਉਣ। ਨਾਲ ਹੀ ਬਿਜਲੀ ਸੁਧਾਰ ਲਈ ਕੇਂਦਰ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਫੰਡ ਰੋਕਣ ਦੀ ਚਿਤਾਵਨੀ ਵੀ ਦਿੱਤੀ ਗਈ ਹੈ।
ਦੱਸ ਦਈਏ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਪ੍ਰੀਪੇਡ ਮੀਟਰ ਲਗਾਏ ਜਾਂਦੇ ਹਨ ਤਾਂ ਉਪਭੋਗਤਾਵਾਂ ਨੂੰ ਬਿਜਲੀ ਦੀ ਵਰਤੋ ਤੋਂ ਪਹਿਲਾਂ ਹੀ ਪੈਸੇ ਦੇਣੇ ਪੈਣਗੇ। ਇਸ ਦੇ ਚੱਲਦੇ 300 ਯੂਨਿਟ ਮੁਫਤ ਬਿਜਲੀ ਦਾ ਪੰਜਾਬੀਆਂ ਦਾ ਸੁਪਨਾ ਟੁੱਟ ਸਕਦਾ ਹੈ। ਕੇਂਦਰ ਸਰਕਾਰ ਪਹਿਲਾਂ ਵੀ ਪੰਜਾਬ ਸਰਕਾਰ ਨੂੰ ਪ੍ਰੀਪੇਡ ਬਿਜਲੀ ਦੇ ਮੀਟਰ ਲਗਾਉਣ ਦੇ ਨਿਰਦੇਸ਼ ਦੇ ਚੁਕੀ ਸੀ, ਪਰ ਇਸ 'ਤੇ ਕੰਮ ਬਹੁਤ ਹੋਲੀ ਚੱਲ ਰਿਹਾ ਸੀ। ਹੁਣ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਹਨ।
ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਲੋਕਾਂ ਨੂੰ ਆਸ ਸੀ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਮੁਫਟ ਬਿਜਲੀ ਮਿਲੇਗੀ। ਆਮ ਆਦਮੀ ਪਾਰਟੀ ਨੇ ਵੀ ਚੌਣ ਮੁਹਿੰਮ ਦੌਰਾਨ ਮੁਫਤ ਬਿਜਲੀ ਦੀ ਗਾਰੰਟੀ ਦਿੱਤੀ ਸੀ। ਕੇਂਦਰ ਸਰਕਾਰ ਦੇ ਨਿਰਦੇਸ਼ ਤੋਂ ਬਾਅਦ ਇਹ ਮੁਸ਼ਕਲ ਹੋ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ ਹਿਮਾਚਲ ਸਰਹੱਦ ’ਤੇ ਚੱਲੀਆਂ ਗੋਲੀਆਂ, ਇੱਕ ਦੀ ਮੌਤ, ਇੱਕ ਜ਼ਖਮੀ