ETV Bharat / state

Central Security Forces in Punjab: ਪੰਜਾਬ 'ਚ ਕੇਂਦਰੀ ਸੁਰੱਖਿਆ ਬਲਾਂ ਦੀਆਂ ਕੰਪਨੀਆਂ ਹੋਣਗੀਆਂ ਤਾਇਨਾਤ, ਜਾਣੋ ਕਿਉਂ ? - ਪੰਜਾਬ ਚ 6 ਮਾਰਚ ਤੋਂ 16 ਮਾਰਚ ਤੱਕ ਕੇਂਦਰੀ ਸੁਰੱਖਿਆ ਬਲ

ਸੂਤਰਾਂ ਤੋਂ ਖ਼ਬਰ ਮਿਲੀ ਹੈ ਕਿ ਪੰਜਾਬ ਵਿੱਚ ਕੇਂਦਰੀ ਸੁਰੱਖਿਆ ਬਲਾਂ ਦੀਆਂ ਕੰਪਨੀਆਂ ਤਾਇਨਾਤ ਹੋਣਗੀਆਂ। ਜੋ ਕਿ ਜੀ-20 ਕਾਨਫਰੰਸ ਅਤੇ ਹੋਲੇ ਮੁਹੱਲੇ ਦੇ ਸਮਾਗਮਾਂ 'ਤੇ ਨਜ਼ਰ ਰੱਖੀ ਜਾਵੇਗੀ। ਇਹ ਕੇਂਦਰੀ ਸੁਰੱਖਿਆ ਬਲ 6 ਮਾਰਚ ਤੋਂ 16 ਮਾਰਚ ਤੱਕ ਪੰਜਾਬ ਵਿੱਚ ਤਾਇਨਾਤ ਰਹਿਣਗੇ।

Central Security Forces in Punjab
Central Security Forces in Punjab
author img

By

Published : Mar 2, 2023, 10:17 PM IST

ਚੰਡੀਗੜ੍ਹ:- ਪੰਜਾਬ ਅੰਦਰ ਮੌਜੂਦਾ ਤਮਾਮ ਮੁਸ਼ਕਿਲਾਂ ਵਿਚਾਲੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੀਟਿਗ ਹੋਈ। ਜਿਸ ਤੋਂ ਬਾਅਦ ਸੂਤਰਾਂ ਤੋਂ ਖ਼ਬਰ ਮਿਲੀ ਕਿ ਪੰਜਾਬ ਵਿੱਚ ਕੇਂਦਰੀ ਸੁਰੱਖਿਆ ਬਲਾਂ ਦੀਆਂ ਕੰਪਨੀਆਂ ਤਾਇਨਾਤ ਹੋਣਗੀਆਂ। ਜੋ ਕਿ ਜੀ-20 ਕਾਨਫਰੰਸ ਅਤੇ ਹੋਲੇ ਮੁਹੱਲੇ ਦੇ ਸਮਾਗਮਾਂ 'ਤੇ ਨਜ਼ਰ ਰੱਖੀ ਜਾਵੇਗੀ। ਇਹ ਕੇਂਦਰੀ ਸੁਰੱਖਿਆ ਬਲ 6 ਮਾਰਚ ਤੋਂ 16 ਮਾਰਚ ਤੱਕ ਪੰਜਾਬ ਵਿੱਚ ਤਾਇਨਾਤ ਰਹਿਣਗੇ।

30 ਤੋਂ 40 ਕੇਂਦਰੀ ਸੁਰੱਖਿਆ ਕੰਪਨੀਆਂ ਹੋਣਗੀਆਂ ਤਾਇਨਾਤ:- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਹੋਲਾ ਮੁਹੱਲਾ ਅਤੇ ਜੀ-20 ਕਾਨਫਰੰਸ ਦੀਆਂ 2 ਮੀਟਿੰਗਾਂ ਅੰਮ੍ਰਿਤਸਰ ਵਿੱਚ ਹੋ ਰਹੀਆਂ ਹਨ। ਇਸ ਤੋਂ ਇਲਾਵਾ ਇਸ ਸਹਿਰ ਨੇੜੇ ਸਰਹੱਦੀ ਖੇਤਰ ਹੋਣ ਕਰਕੇ ਇਸ ਅੰਮ੍ਰਿਤਸਰ ਵਿੱਚ 30 ਤੋਂ 40 ਕੇਂਦਰੀ ਸੁਰੱਖਿਆ ਬਲ ਦੀਆਂ ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ। ਜਿਨ੍ਹਾਂ ਦੀ ਸੁਰੱਖਿਆ ਲਈ ਕੇੇਂਦਰ ਸਰਕਾਰ ਤੋਂ ਕੇਂਦਰੀ ਸੁਰੱਖਿਆ ਦੀ ਮੰਗੀ ਕੀਤੀ ਸੀ। ਜੋ ਕਿ ਅੱਜ ਵੀਰਵਾਰ ਨੂੰ ਕੇਂਦਰ ਸਰਕਾਰ ਨੇ ਮੰਨ ਲਈ ਹੈ।

CM ਭਗਵੰਤ ਸਿੰਘ ਮਾਨ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਕਾਰ ਹੋਈ ਮੁਲਾਕਾਤ:- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਕਾਰ ਸਰਹੱਦ ਦੀ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਗੱਲਬਾਤ ਹੋਈ। ਇਸ ਮੌਕੇ ਮੁਲਾਕਾਤ ਦੌਰਾਨ ਹੋਈ ਗੱਲਬਾਤ ਨੂੰ ਜਨਤਕ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਬਾਰਡਰ ਉੱਤੇ ਆਉਂਦੇ ਡ੍ਰੋਨ ਦੇ ਮਸਲੇ ਉੱਤੇ ਗੰਭੀਰਤਾ ਨਾਲ ਚਰਚਾ ਕੀਤੀ ਗਈ ਅਤੇ ਕਿਸ ਤਰ੍ਹਾਂ ਇਸ ਗੰਭੀਰ ਸਮੱਸਿਆ ਨਾਲ ਨਜਿੱਠਿਆ ਜਾ ਸਕਦਾ ਹੈ ਇਸ ਸਬੰਧੀ ਵੀ ਚਰਚਾ ਹੋਈ। ਸੀਐੱਮ ਮਾਨ ਨੇ ਅੱਗੇ ਇਹ ਵੀ ਲਿਖਿਆ ਕਿ ਇਸ ਤੋਂ ਇਲਾਵਾ ਸਰਹੱਦ ਉੱਤੇ ਕੰਡਿਆਲੀ ਤਾਰ ਨੂੰ ਕਿਸ ਤਰ੍ਹਾਂ ਸ਼ਿਫਟ ਕੀਤਾ ਜਾਵੇ ਇਹ ਮਸਲਾ ਵੀ ਵਿਚਾਰਿਆ ਗਿਆ।

ਸੀਐੱਮ ਮਾਨ ਨੇ ਕੀਤਾ ਟਵੀਟ: ਸੀਐੱਮ ਮਾਨ ਨੇ ਮੁਲਕਾਤ ਤੋਂ ਮਗਰੋਂ ਟਵੀਟ ਕਰਦਿਆਂ ਲਿਖਿਆ ਕਿ,ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਬਾਰਡਰ 'ਤੇ ਆਉਂਦੇ ਡ੍ਰੋਨ ਤੇ ਨਸ਼ੇ ਦੇ ਮਸਲੇ 'ਤੇ ਚਰਚਾ ਕੀਤੀ..ਸਰਹੱਦ 'ਤੇ ਕੰਡਿਆਲੀ ਤਾਰ ਸ਼ਿਫਟ ਕਰਨ ਦਾ ਮਸਲਾ ਵੀ ਵਿਚਾਰਿਆ ਗਿਆ..ਪੰਜਾਬ ਦਾ ਰੁਕਿਆ ਪੇਂਡੂ ਵਿਕਾਸ ਫੰਡ ਵੀ ਜਲਦ ਜਾਰੀ ਕਰਨ ਨੂੰ ਕਿਹਾ..ਕਾਨੂੰਨ ਵਿਵਸਥਾ ਦੇ ਮਸਲੇ 'ਤੇ ਕੇਂਦਰ-ਪੰਜਾਬ ਮਿਲਕੇ ਕੰਮ ਕਰਨਗੇ,'।

ਕਾਨੂੰਨ ਵਿਵਸਥਾ ਉੱਤੇ ਚਰਚਾ: ਪੰਜਾਬ ਅੰਦਰ ਇਸ ਸਮੇਂ ਜਿੱਥੇ ਗੈਂਗਸਟਰਾਂ ਦਾ ਬੋਲਬਾਲਾ ਹੈ ਉੱਥੇ ਹੀ ਹੁਣ ਜੇਲ੍ਹਾਂ ਵੀ ਗੈਂਗਲੈਂਡ ਬਣਦੀਆਂ ਜਾ ਰਹੀਆਂ ਹਨ ਅਤੇ ਬੀਤੇ ਦਿਨੀ ਗੋਇੰਦਵਾਲ ਸਾਹਿਬ ਜੇਲ੍ਹ ਅੰਦਰ ਹੋਈ ਗੈਂਗਵਾਰ ਵਿੱਚ ਦੋ ਕੈਦੀਆਂ ਦੇ ਸਿਰ ਉੱਤੇ ਗੰਭੀਰ ਸੱਟ ਲੱਗਣ ਕਾਰਣ ਜਾਨ ਵੀ ਚਲੀ ਗਈ। ਇਸ ਤੋਂ ਇਲਾਵਾ ਅੰਮ੍ਰਿਤਪਾਲ ਦੇ ਐਕਸ਼ਨ ਨੂੰ ਲੈਕੇ ਵੀ ਪੰਜਾਬ ਦੀਆਂ ਚਰਚਾਵਾਂ ਪੂਰੇ ਦੇਸ਼ ਵਿੱਚ ਹੋ ਰਹੀਆਂ ਨੇ। ਇਸ ਸਭ ਤਣਾਅ ਭਰੇ ਮਾਹੌਲ ਦੇ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕਾਨੂੰਨ ਵਿਵਸਥਾ ਦੇ ਮਸਲੇ ਉੱਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ ਹੈ ਅਤੇ ਹੁਣ ਕੇਂਦਰ ਅਤੇ ਪੰਜਾਬ ਸਰਕਾਰ ਮਸਲੇ ਦੇ ਹੱਲ ਲਈ ਮਿਲ ਕੇ ਕੰਮ ਕਰਨਗੇ।

ਇਹ ਵੀ ਪੜੋ:- CM Bhagwant Maan meeting with Amit Shah: ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੀਐੱਮ ਮਾਨ ਦੀ ਮੀਟਿੰਗ, ਹੋਈ ਇਹ ਚਰਚਾ

For All Latest Updates

ETV Bharat Logo

Copyright © 2025 Ushodaya Enterprises Pvt. Ltd., All Rights Reserved.