ਚੰਡੀਗੜ੍ਹ: ਸੈਕਟਰ 37 ਸਥਿਤ ਭਾਜਪਾ ਦੇ ਕੌਂਸਲਰ ਅਰੁਣ ਸੂਦ ਅਤੇ ਨਗਰ ਨਿਗਮ ਦੇ ਮੇਅਰ ਰਵੀਕਾਂਤ ਸਣੇ ਚੰਡੀਗੜ੍ਹ ਭਾਜਪਾ ਮਹਿਲਾ ਮੋਰਚੇ ਦੀ ਪ੍ਰਧਾਨ ਸੁਨੀਤਾ ਧਵਨ ਦੇ ਘਰ ਬਾਹਰ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਦੀ ਅਗਵਾਈ ‘ਚ ਪਾਣੀ ਦੇ ਵਧਾਏ ਗਏ ਰੇਟਾਂ ਨੂੰ ਘੱਟ ਕਰਨ ਦੀ ਮੰਗ ਨੂੰ ਲੈ ਕੇ ਚੱਮਚ ਥਾਲੀਆਂ ਵਜਾ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਪੁਲਿਸ ਵੱਲੋਂ ਭਾਜਪਾ ਕੌਂਸਲਰ ਦੇ ਘਰ ਦੇ ਬਾਹਰ ਬੈਰੀਕੇਡਿੰਗ ਕੀਤੀ ਗਈ। ਈਟੀਵੀ ਨੂੰ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਹੀਨੇ ਅੰਦਰ ਹਰ ਇੱਕ ਭਾਜਪਾ ਕਾਉਂਸਲਰ ਨੂੰ ਫੁੱਲ ਅਤੇ ਪਾਣੀ ਦੇ ਵਧੇ ਰੇਟਾਂ ਨੂੰ ਘੱਟ ਕਰਨ ਦਾ ਮੰਗ ਪੱਤਰ ਸੌਂਪਿਆ ਜਾਵੇਗਾ।
ਕਾਂਗਰਸ ਦੀ ਮਹਿਲਾ ਲੀਡਰ ਅਤੇ ਕਾਊਂਸਲਰ ਗੁਰਬਖਸ਼ ਰਾਵਤ ਨੇ ਕਿਹਾ ਕਿ ਜਾਂ ਤਾਂ ਪਾਣੀ ਦੇ ਵਧਾਏ ਗਏ ਰੇਟ ਵਾਪਸ ਲਏ ਜਾਣ ਜਾਂ ਫਿਰ ਭਾਜਪਾ ਦੇ ਕੌਂਸਲਰ ਅਸਤੀਫ਼ਾ ਆਪਣਾ ਦੇਣ। ਧਰਨੇ ‘ਚ ਸ਼ਾਮਲ ਹੋ ਰਹੇ ਚੰਡੀਗੜ੍ਹ ਦੇ ਸੀਨੀਅਰ ਕਾਂਗਰਸੀ ਲੀਡਰ ਬਬਲਾ ਨਾਲ ਭਾਜਪਾ ਵਰਕਰਾਂ ਵੱਲੋਂ ਇਸ ਦੌਰਾਨ ਧੱਕਾ ਮੁੱਕੀ ਕੀਤੀ ਗਈ ਜਿਸ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ।
ਕਾਂਗਰਸ ਵੱਲੋਂ ਭੇਜੇ ਗਏ ਮੰਗ ਪੱਤਰ ਅਤੇ ਫੁੱਲਾਂ ਨੂੰ ਦੇਖ ਤਿਲਮਿਲਾਏ ਭਾਜਪਾ ਦੇ ਕੌਂਸਲਰ ਅਰੁਣ ਸੂਦ ਨੇ ਕਾਂਗਰਸ ਨੂੰ ਧਮਕੀ ਦਿੰਦਿਆਂ ਕਿਹਾ ਕਿ ਅੱਠ ਮਹੀਨੇ ਬਾਅਦ ਹੋਣ ਵਾਲੀ ਨਗਰ ਨਿਗਮ ਦੀ ਚੋਣ ‘ਚ ਕਾਂਗਰਸ ਨੂੰ ਉਨ੍ਹਾਂ ਦੀ ਔਕਾਤ ਯਾਦ ਕਰਵਾ ਦਿੱਤੀ ਜਾਵੇਗੀ, ਪਰ ਕੌਂਸਲਰਾਂ ਦੇ ਘਰ ਬਾਹਰ ਆ ਕੇ ਥਾਲੀਆਂ ਤੇ ਤਾਲੀਆਂ ਵਜਾਉਣ ਨਾਲ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਕੀਤਾ ਜਾ ਰਿਹਾ ਜਿਨ੍ਹਾਂ ਦੇ ਪੇਪਰ ਸ਼ੁਰੂ ਹੋਣ ਵਾਲੇ ਹਨ।
ਇਹ ਵੀ ਪੜ੍ਹੋ:ਕਿਸਾਨ ਅੰਦੋਲਨ: ਰੋਸ ਵਜੋਂ ਸਾਬਕਾ ਫ਼ੌਜੀਆਂ ਨੇ ਰਾਸ਼ਟਰਪਤੀ ਨੂੰ ਭੇਜੇ ਮੈਡਲ