ਚੰਡੀਗੜ੍ਹ: ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਦਾ ਨਾਮ ਇਸ ਸਮੇਂ ਜ਼ੁਰਮ ਦੀ ਦੁਨੀਆਂ ਵਿੱਚ ਤਾਂ ਸਿਖ਼ਰ ਉੱਤੇ ਹੈ ਪਰ ਉਸ ਦਾ ਨਾਮ ਚੰਡੀਗੜ੍ਹ ਡੀਏਵੀ ਕਾਲਜ ਦੇ ਐਲੂਮਨੀ ਵਿਦਿਆਰਥੀਆਂ ਦੀ ਲਿਸਟ ਵਿੱਚ ਵੀ ਤੀਜੇ ਨੰਬਰ ਉੱਤੇ ਚੱਲ ਰਿਹਾ ਹੈ। ਇਸ ਮੁੱਦੇ ਨੂੰ ਚੁੱਕਦਿਆਂ NSUI ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ (NSUI President Isharpreet Singh) ਨੇ ਸਖ਼ਤ ਵਿਰੋਧ ਕਰਦਿਆਂ ਕਾਲਜ ਨੂੰ ਆਪਣੀ ਲਿਸਟ ਵਿੱਚੋਂ ਲਾਰੈਂਸ ਬਿਸ਼ਨੋਈ ਦਾ ਨਾਮ ਹਟਾਉਣ ਦੀ ਮੰਗ ਕੀਤੀ।
ਕਾਲਜ ਨੇ ਗੂਗਲ ਨੂੰ ਲਿਖੀ ਚਿੱਠੀ: NSUI ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਨੇ ਚੰਡੀਗੜ੍ਹ ਪਹੁੰਚ ਕੇ ਡੀਏਵੀ ਕਾਲਜ ਦੀ ਪ੍ਰਿੰਸੀਪਲ ਨਾਲ ਮੁਲਾਕਾਤ ਕੀਤੀ ਅਤੇ ਇਸ ਸਾਰੇ ਮਾਮਲੇ ਸਬੰਧੀ ਜਾਣਕਾਰੀ ਦਿੱਤੀ। ਈਸ਼ਰਪ੍ਰੀਤ ਸਿੰਘ ਮੁਤਾਬਿਕ ਕਾਲਜ ਪ੍ਰਿੰਸੀਪਲ ਸਮੇਤ ਬਾਕੀ ਪ੍ਰਬੰਧਕ ਵੀ ਇਸ ਮਾਮਲੇ ਨੂੰ ਲੈਕੇ ਹੈਰਾਨ ਨੇ ਅਤੇ ਉਨ੍ਹਾਂ ਨੇ ਲਿਸਟ ਵਿੱਚੋਂ ਨਾਮ ਹਟਾਉਣ ਦੀ ਜੱਦੋ-ਜਹਿਦ ਸ਼ੁਰੂ ਕਰ ਦਿੱਤੀ ਹੈ। ਈਸ਼ਰਪ੍ਰੀਤ ਨੇ ਇਹ ਵੀ ਕਿਹਾ ਕਿ ਇਸ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ ਕਿ ਲਾਰੈਂਸ ਕਿਸੇ ਸਮੇਂ ਡੀਏਵੀ ਕਾਲਜ ਦਾ ਵਿਦਿਆਰਥੀ ਸੀ ਪਰ ਜੇਕਰ ਐਲੂਮਨੀ ਵਿਦਿਆਰਥੀਆਂ ਦੀ ਲਿਸਟ ਵਿੱਚ ਉਸ ਦਾ ਨਾਮ ਆਉਣਾ ਕਾਲਜ ਦੇ ਅਕਸ ਲਈ ਵੀ ਸਹੀ ਨਹੀਂ ਹੈ ਅਤੇ ਨਾ ਹੀ ਨੌਜਵਾਨਾਂ ਨੂੰ ਚੰਗਾ ਸੁਨੇਹਾ ਜਾਵੇਗਾ।
ਕਾਲਜ ਨੇ ਲਿਖੀ ਗੂਗਲ ਨੂੰ ਚਿੱਠੀ: ਦੱਸ ਦਈਏ ਕਾਂਗਰਸ ਆਗੂ ਦੇ ਵਿਰੋਧ ਮਗਰੋਂ ਹੁਣ ਡੀਏਵੀ ਕਾਲਜ ਨੇ ਗੂਗਲ ਨੂੰ ਚਿੱਠੀ ਲਿਖ (DAV Cluj wrote a letter to Google) ਕੇ ਐਲੂਮਨੀ ਲਿਸਟ ਵਿੱਚੋਂ ਲਾਰੈਂਸ ਬਿਸ਼ਨੋਈ ਨਾਮ ਹਟਾਉਣ ਦੀ ਅਪੀਲ ਕੀਤੀ ਹੈ। ਕਾਲਜ ਦੇ ਪ੍ਰਬੰਧਕ ਇਸ ਮਸਲੇ ਨੂੰ ਲੈਕੇ ਲਗਾਤਾਰ ਜੱਦੋ-ਜਹਿਦ ਵਿੱਚ ਜੁਟੇ ਹੋਏ ਹਨ।
- ਵਿਰੋਧੀ ਧਿਰ ਦੇ ਆਗੂ ਪ੍ਰਤਪ ਬਾਜਵਾ ਦਾ I.N.DI.A. ਗਠਜੋੜ 'ਤੇ ਵੱਡਾ ਬਿਆਨ, ਕਿਹਾ-ਪੰਜਾਬ 'ਚ 'ਆਪ' ਨਾਲ ਮਿਲ ਕੇ ਲੋਕ ਸਭਾ ਚੋਣ ਨਹੀਂ ਲੜੇਗੀ ਕਾਂਗਰਸ
- ਕੈਨੇਡਾ ਜਾਣ ਵਾਲਿਆਂ ਲਈ ਮਾੜੀ ਖ਼ਬਰ: ਸਰਕਾਰ ਨੇ ਇੰਟਰਨੈਸ਼ਨਲ ਸਟੂਡੈਂਟਸ ਫੰਡ ਕੀਤਾ ਦੁੱਗਣਾ, ਸਭ ਤੋਂ ਵੱਧ ਪ੍ਰਭਾਵਿਤ ਹੋਣਗੇ ਪੰਜਾਬੀ !
- ਲੁਧਿਆਣਾ ਪੀਏਯੂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੀ ਝੜਪ, ਤੇਜ਼ਧਾਰ ਹਥਿਆਰ ਲੈਕੇ ਪੁੱਜੇ ਵਿਦਿਆਰਥੀ, ਪ੍ਰਿੰਸੀਪਲ ਨੇ ਸੁਰੱਖਿਆ ਦੀ ਕੀਤੀ ਮੰਗ
ਦੱਸ ਦਈਏ ਗੈਂਗਸਟਰ ਲਾਰੈਂਸ ਮੂਲ ਰੂਪ ਤੋਂ ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਉਸ ਨੇ 12ਵੀਂ ਜਮਾਤ ਤੱਕ ਅਬੋਹਰ ਜ਼ਿਲ੍ਹੇ ਵਿੱਚ ਪੜ੍ਹਾਈ ਕੀਤੀ। ਇਸ ਤੋਂ ਬਾਅਦ ਉਹ 2010 ਵਿੱਚ ਕਾਲਜ ਦੀ ਪੜ੍ਹਾਈ ਲਈ ਚੰਡੀਗੜ੍ਹ ਆ ਗਿਆ। ਉਸ ਨੇ ਆਪਣੀ ਅਗਲੀ ਪੜ੍ਹਾਈ ਡੀਏਵੀ ਕਾਲਜ ਚੰਡੀਗੜ੍ਹ ਤੋਂ ਕੀਤੀ ਸੀ। ਆਪਣੀ ਪੜ੍ਹਾਈ ਦੌਰਾਨ ਲਾਰੈਂਸ ਬਿਸ਼ਨੋਈ ਸਾਲ 2011-2012 ਵਿੱਚ ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੰਗਠਨ SOPU ਦਾ ਪ੍ਰਧਾਨ ਰਹਿ ਚੁੱਕਿਆ ਹੈ। ਲਾਰੈਂਸ ਬਿਸ਼ਨੋਈ ਵਿਰੁੱਧ ਪਹਿਲੀ ਐਫਆਈਆਰ ਕਤਲ ਦੀ ਕੋਸ਼ਿਸ਼ ਦੀ ਸੀ। ਇਸ ਤੋਂ ਬਾਅਦ ਅਪਰੈਲ 2010 ਵਿੱਚ ਕਬਜ਼ੇ ਦਾ ਕੇਸ ਅਤੇ ਫਰਵਰੀ 2011 ਵਿੱਚ ਕੁੱਟਮਾਰ ਅਤੇ ਮੋਬਾਈਲ ਫੋਨ ਖੋਹਣ ਦਾ ਕੇਸ ਦਰਜ ਕੀਤਾ ਗਿਆ ਸੀ।