ਚੰਡੀਗੜ੍ਹ: ਪੂਰੇ ਦੇਸ਼ ਜਿੱਥੇ ਕੋਰੋਨਾ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ਉੱਥੇ ਹੀ ਚੰਡੀਗੜ੍ਹ ਵੀ ਕੋਰੋਨਾ ਦਾ ਗੜ੍ਹ ਬਣਦਾ ਜਾ ਰਿਹਾ ਹੈ। ਚੰਡੀਗੜ ਪੁਲਿਸ ਹੈੱਡਕੁਆਟਰ ਨੂੰ ਸੈਨੇਟਾਈਜ਼ ਕਰਨ ਲਈ ਦੋ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਦੇ ਦਫ਼ਤਰ 'ਚ ਕੰਮ ਕਰਨ ਵਾਲਾ ਇੱਕ ਵਿਅਕਤੀ ਕੋਰੋਨਾ ਪੀੜਤ ਪਾਇਆ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਹੈੱਡਕੁਆਟਰ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਚੰਡੀਗੜ੍ਹ ਪੁਲਿਸ ਹੈੱਡਕੁਆਟਰ ਅਤੇ ਸਿੱਖਿਆ ਵਿਭਾਗ ਦਾ ਦਫ਼ਤਰ ਸੈਕਟਰ-9 'ਚ ਇੱਕ ਦੂਜੇ ਦੇ ਨਾਲ ਲੱਗਦੇ ਹਨ। ਜਿਸ ਕਾਰਨ ਹੁਣ ਪੁਲਿਸ ਹੈੱਡਕੁਆਟਰ 'ਚ ਵੀ ਸੈਨੇਟਾਈਜ਼ੇਸ਼ਨ ਦਾ ਕੰਮ ਜਾਰੀ ਹੈ ਜਿਸ ਦੇ ਮੱਦੇਨਜ਼ਰ ਪੁਲਿਸ ਹੈੱਡਕੁਆਟਰ 2 ਦਿਨਾਂ ਲਈ ਬੰਦ ਕੀਤਾ ਗਿਆ ਹੈ।
ਚੰਡੀਗੜ੍ਹ 'ਚ ਹੁਣ ਤਕ ਕੋਰੋਨਾ ਪੀੜਤ ਦੇ 466 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਐਕਟਿਵ ਮਾਮਲਿਆਂ ਦੀ ਗਿਣਤੀ 65 ਹੈ। 466 'ਚੋਂ 395 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਜਦਕਿ ਸਿਹਤ ਮੰਤਰਾਲਾ ਨੇ 6 ਮੌਤਾਂ ਦੀ ਪੁਸ਼ਟੀ ਕੀਤੀ ਹੈ।