ਚੰਡੀਗੜ੍ਹ : ਲਗਾਤਾਰ ਵੱਧ ਰਹੀ ਠੰਢ ਅਤੇ ਧੁੰਦ ਕਾਰਨ ਬੱਚਿਆਂ ਲਈ ਸਵੇਰੇ ਸਕੂਲ ਦਾ ਸਮਾਂ ਬਦਲ ਦਿੱਤਾ ਗਿਆ ਸੀ। ਇਸ ਦੌਰਾਨ ਬੱਚਿਆਂ ਨੂੰ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਸੀ। ਫਿਲਹਾਲ ਸਕੂਲ ਦਾ ਸਮਾਂ ਫਿਰ ਤੋਂ ਬਦਲ ਦਿੱਤਾ ਗਿਆ ਹੈ। ਵੱਧਦੀ ਠੰਡ ਤੋਂ ਥੋੜ੍ਹੀ ਰਾਹਤ ਮਿਲਣ ਤੋਂ ਬਾਅਦ ਸਕੂਲ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ।
ਦਰਅਸਲ, 23 ਜਨਵਰੀ 2023 ਯਾਨਿ ਅੱਜ ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਖੁੱਲਿਆ ਕਰਨਗੇ, ਜਦੋਂਕਿ 3 ਵਜੇ ਛੁੱਟੀ ਹੋਇਆ ਕਰੇਗੀ। ਇਸਦੇ ਨਾਲ ਹੀ ਸੈਕੰਡਰੀ ਸਕੂਲ ਸਵੇਰੇ 9 ਵਜੇ ਖੁੱਲਿਆ ਕਰਨਗੇ, ਜਦੋਂਕਿ ਛੁੱਟੀ 3.20 ਵਜੇ ਹੋਇਆ ਕਰੇਗੀ। ਕਾਬਿਲੇਗੌਰ ਹੈ ਕਿ, ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਧੁੰਦ ਦੇ ਕਾਰਨ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰੇ 3:20 ਵਜੇ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਹੁਣ ਖੂਨੀ ਡੋਰ ਵੇਚਣ ਵਾਲਿਆਂ ਦੀ ਨਹੀਂ ਖੈਰ, ਫਰੀਦਕੋਟ ਦੀਆਂ ਸਮਾਜਸੇਵੀ ਸੰਸਥਾਵਾਂ ਨੇ ਲੈ ਲਿਆ ਵੱਡਾ ਫੈਸਲਾ
ਦੱਸਣਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਪੰਜਾਬ 'ਚ ਪੈ ਰਹੀ ਕੜਾਕੇ ਦੀ ਠੰਡ ਤੇ ਸੰਘਣੀ ਧੁੰਦ ਕਰਕੇ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰੇ 3:20 ਵਜੇ ਤੱਕ ਕਰ ਦਿੱਤਾ ਗਿਆ ਸੀ। ਹਾਲਾਂਕਿ ਇਹ ਹੁਕਮ 21 ਜਨਵਰੀ ਤੱਕ ਲਾਗੂ ਸਨ ਜਿਸ ਕਰਕੇ ਹੁਣ ਸਕੂਲ 9 ਵਜੇ ਤੋਂ ਹੀ ਖੁੱਲਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਟਵੀਟ ਕੀਤਾ ਸੀ ਅਤੇ ਕਿਹਾ ਸੀ ਕਿ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਿਹਤ ਤੇ ਜਾਨੀ ਸੁਰੱਖਿਆ ਨੂੰ ਦੇਖਦਿਆਂ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।
ਗੌਰਤਲਬ ਹੈ ਕਿ ਸੂਬੇ 'ਚ ਠੰਡ ਦੀ ਸਥਿਤੀ ਨੂੰ ਦੇਖਦਿਆਂ 21 ਦਸੰਬਰ ਤੋਂ 21 ਜਨਵਰੀ ਤੱਕ ਸਰਕਾਰੀ, ਸਰਕਾਰੀ-ਏਡਿਡ, ਮਾਨਤਾ ਪ੍ਰਾਪਤ ਅਤੇ ਨਿਜੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ ਕਰ ਦਿੱਤਾ ਗਿਆ ਸੀ। ਭਗਵੰਤ ਮਾਨ ਜਾਣਕਾਰੀ ਸਾਂਝੀ ਕਰਦਿਆਂ ਸੂਬੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ..ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ..."