ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਸਕੂਲਾਂ ਦੇ ਖੁੱਲਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ।
ਸਵੇਰੇ 8 ਵਜੇ ਖੋਲ੍ਹਿਆ ਕਰਨਗੇ ਸਕੂਲ: ਉਨ੍ਹਾਂ ਦੱਸਿਆ ਕਿ ਰਾਜ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 1 ਅਪ੍ਰੈਲ 2023 ਤੋਂ 30 ਸਤੰਬਰ 2023 ਤੱਕ ਸਵੇਰੇ 8 ਵਜੇ ਖੋਲ੍ਹੇ ਜਾਣਗੇ। ਉਨ੍ਹਾਂ ਟਵੀਟ ਵਿੱਚ ਕਿਹਾ ਕਿ ਹੁਣ ਸਕੂਲਾਂ ਵਿੱਚ ਦੁਪਹਿਰ 2 ਵਜੇ ਸਕੂਲ ਤੋਂ ਛੁੱਟੀ ਹੋਇਆ ਕਰੇਗੀ। ਦੱਸ ਦੇਈਏ ਕਿ ਪੰਜਾਬ ਵਿੱਚ 27 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। ਇਨ੍ਹਾਂ ਵਿੱਚ 25 ਲੱਖ ਵਿਦਿਆਰਥੀ ਪੜ੍ਹਦੇ ਹਨ। ਸਿੱਖਿਆ ਵਿਭਾਗ ਵੱਲੋਂ ਮਿਡਲ ਪੱਧਰ ਤੱਕ ਦੇ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ਮੁਹੱਈਆ ਕਰਵਾਇਆ ਜਾਂਦਾ ਹੈ। ਦੱਸ ਦੇਇਏ ਕਿ ਵਧ ਰਹੀ ਗਰਮੀ ਕਾਰਨ ਸਕੂਲਾਂ ਦੇ ਸਮੇਂ ਵਿੱਚ ਬਦਲਾਵ ਕੀਤਾ ਗਿਆ ਹੈ।
-
01 ਅਪ੍ਰੈਲ 2023 ਤੋਂ 30 ਸਤੰਬਰ 2023 ਤੱਕ....
— Harjot Singh Bains (@harjotbains) March 31, 2023 " class="align-text-top noRightClick twitterSection" data="
ਸਕੂਲਾਂ ਦੇ ਸਮੇਂ ਵਿੱਚ ਤਬਦੀਲੀ....
ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਸਾਰੀ ਛੁੱਟੀ ਹੋਵੇਗੀ |
">01 ਅਪ੍ਰੈਲ 2023 ਤੋਂ 30 ਸਤੰਬਰ 2023 ਤੱਕ....
— Harjot Singh Bains (@harjotbains) March 31, 2023
ਸਕੂਲਾਂ ਦੇ ਸਮੇਂ ਵਿੱਚ ਤਬਦੀਲੀ....
ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਸਾਰੀ ਛੁੱਟੀ ਹੋਵੇਗੀ |01 ਅਪ੍ਰੈਲ 2023 ਤੋਂ 30 ਸਤੰਬਰ 2023 ਤੱਕ....
— Harjot Singh Bains (@harjotbains) March 31, 2023
ਸਕੂਲਾਂ ਦੇ ਸਮੇਂ ਵਿੱਚ ਤਬਦੀਲੀ....
ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਸਾਰੀ ਛੁੱਟੀ ਹੋਵੇਗੀ |
ਇਹ ਵੀ ਪੜ੍ਹੋ: ਅੰਮ੍ਰਿਤਪਾਲ ਦੀ ਤਲਾਸ਼ ਲਈ ਪੁਲਿਸ ਵੱਲੋਂ ਜੰਗੀ ਪੱਧਰ 'ਤੇ ਸਰਚ ਆਪ੍ਰੇਸ਼ਨ ਜਾਰੀ, ਡਰੋਨਾਂ ਦੀ ਲਈ ਜਾ ਰਹੀ ਮਦਦ
21 ਦਸੰਬਰ, 2022 ਨੂੰ ਬਦਲਿਆ ਗਿਆ ਸੀ ਸਕੂਲ ਦਾ ਸਮਾਂ: ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਦਸੰਬਰ ਮਹੀਨੇ ਵਿੱਚ ਵੀ ਸਕੂਲ ਖੋਲ੍ਹਣ ਅਤੇ ਬੰਦ ਕਰਨ ਦਾ ਸਮਾਂ ਬਦਲ ਦਿੱਤਾ ਸੀ। ਉਸ ਦੌਰਾਨ ਸੰਘਣੀ ਧੁੰਦ ਕਾਰਨ ਵਾਪਰ ਰਹੇ ਸੜਕ ਹਾਦਸਿਆਂ ਕਾਰਨ ਸੂਬਾ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲ ਸਵੇਰੇ 10 ਵਜੇ ਤੋਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਸਨ। ਇਹ ਹੁਕਮ 21 ਦਸੰਬਰ 2022 ਤੋਂ 21 ਜਨਵਰੀ 2023 ਤੱਕ ਜਾਰੀ ਕੀਤੇ ਗਏ ਸਨ।
ਇਹ ਵੀ ਪੜ੍ਹੋ: Punjab Cabinet meeting: ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਦੌਰਾਨ ਕਿਸਾਨਾਂ ਤੇ ਪੀੜਤ ਲੋਕਾਂ ਲਈ ਕੀਤੇ ਵੱਡੇ ਐਲਾਨ