ਉਸੇ ਰਾਤ ਚਰਨਜੀਤ ਸ਼ਰਮਾ ਨੂੰ ਡਿਊਟੀ ਮੈਜਿਸਟ੍ਰੇਟ ਕੋਲ ਪੇਸ਼ ਕਰਕੇ 8 ਦਿਨਾਂ ਦੀ ਰਿਮਾਂਡ 'ਤੇ ਲਿਆ ਸੀ। ਅਜਿਹੀ ਸੰਭਵਨਾ ਪ੍ਰਗਟਾਈ ਜਾ ਰਹੀ ਹੈ ਕਿ ਅੱਜ ਅਦਾਲਤ 'ਚ ਪੇਸ਼ੀ ਦੌਰਾਨ ਐੱਸਆਈਟੀ ਵੱਲੋਂ ਚਰਨਜੀਤ ਦੀ ਰਿਮਾਂਡ 'ਚ ਵਾਧੇ ਦੀ ਮੰਗ ਕੀਤੀ ਜਾ ਸਕਦੀ ਹੈ।
ਦੱਸਣਯੋਗ ਹੈ ਕਿ 14 ਅਕਤੂਬਰ 2015 'ਚ ਬਹਿਬਲ ਕਲਾਂ ਗੋਲੀਕਾਂਡ ਦੀ ਘਟਨਾ ਸਾਹਮਣੇ ਆਈ ਸੀ ਅਤੇ ਇਸ ਦੇ ਦੋ ਦਿਨ ਪਹਿਲਾਂ 12 ਅਕਤੂਬਰ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ।
ਇਸ ਮਾਮਲੇ ਦੀ ਜਾਂਚ ਕਰਦਿਆਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਆਧਾਰ 'ਤੇ 11 ਅਗਸਤ 2018 ਨੂੰ ਮੋਗਾ ਦੇ ਤਤਕਾਲੀਨ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ, ਫਾਜ਼ਿਲਕਾ ਦੇ ਐੱਸਪੀ ਬਿਕਰਮਜੀਤ ਸਿੰਘ, ਮੋਗਾ ਦੇ ਰੀਡਰ ਇੰਸਪੈਕਟਰ ਪ੍ਰਦੀਪ ਸਿੰਘ ਅਤੇ ਥਾਣਾ ਬਾਜਾਖਾਨਾ ਦੇ ਇੰਚਾਰਜ ਅਮਰਜੀਤ ਸਿੰਘ ਕੁਲਾਰ ਨੂੰ ਨਾਮਜ਼ਦ ਕੀਤਾ ਗਿਆ ਸੀ।