ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹਰ ਸਮੇਂ ਵਿਵਾਦਾਂ ਵਿੱਚ ਰਹਿੰਦਾ ਹੈ, ਜਿੱਥੇ ਪਿਛਲੇ ਦਿਨਾਂ ਏ.ਕੇ-47 ਤੋਂ ਫਾਇਰ ਕਰਨ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ। ਜਿਸ ਨੂੰ ਲੈ ਕੇ ਸਿੱਧੂ ਵਿਰੁੱਧ ਕਰਫ਼ਿਊ ਦੀ ਉਲੰਘਣਾ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ।
ਇਸ ਵੀਡੀਓ ਦੇ ਵਾਈਰਲ ਹੋਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੂੰ ਵੀ ਸਸਪੈਂਡ ਕੀਤਾ ਗਿਆ ਹੈ। ਹੁਣ ਇਸ ਮਾਮਲੇ ਵਿਰੁੱਧ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਰਵੀ ਜੋਸ਼ੀ ਵੱਲੋਂ ਇੱਕ ਰਿਪ੍ਰੈਜ਼ੈਂਟੇਸ਼ਨ ਹਾਈ ਕੋਰਟ ਦੇ ਮੁੱਖ ਜੱਜ ਨੂੰ ਦਿੱਤੀ ਗਈ ਹੈ। ਜਿਸ ਵਿੱਚ ਇਹ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਉੱਤੇ ਸੂ ਮੋਟੋ ਲਿੱਤਾ ਜਾਵੇ ਤਾਂ ਜੋ ਜਿੰਨੇ ਵੀ ਨੌਜਵਾਨ ਹਨ, ਉਹ ਇਸ ਤਰ੍ਹਾਂ ਦੀ ਵੀਡੀਓ ਦੇ ਨਾਲ ਪ੍ਰਭਾਵਿਤ ਨਾ ਹੋਣ। ਜਿਹੜੇ ਨੌਜਵਾਨ ਕਸੂਰਵਾਰ ਹਨ, ਉਹ ਸਾਹਮਣੇ ਆਉਣ।
ਇਸ ਨੂੰ ਲੈ ਕੇ ਚੰਡੀਗੜ੍ਹ ਦੇ ਇੱਕ ਵਕੀਲ ਰਵੀ ਜੋਸ਼ੀ ਨੇ ਕਿਹਾ ਕਿ ਪੰਜਾਬ ਵਿੱਚ ਕਈ ਵਧੀਆ ਗਾਇਕ ਹਨ, ਉਨ੍ਹਾਂ ਦਾ ਸੰਗੀਤ ਵੀ ਵਧੀਆ ਅਤੇ ਲੋਕਾਂ ਨੂੰ ਉਨ੍ਹਾਂ ਨੂੰ ਪਸੰਦ ਵੀ ਕਰਦੇ ਹਨ। ਜੋਸ਼ੀ ਦਾ ਕਹਿਣਾ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਹਮੇਸ਼ਾ ਹੀ ਹਥਿਆਰਾਂ ਨੂੰ ਪ੍ਰਮੋਟ ਕਰਦੇ ਹਨ, ਜੋ ਕਿ ਨੌਜਵਾਨਾਂ 'ਤੇ ਇੱਕ ਬੁਰਾ ਪ੍ਰਭਾਵ ਪਾਉਂਦੇ ਹਨ।