ਚੰਡੀਗੜ੍ਹ: ਆਪ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੇ ਕਾਂਗਰਸ 'ਚ ਸ਼ਾਮਲ ਹੋਣ ਨੂੰ ਲੈ ਕੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਸੰਧੋਆ ਨੇ ਉਨ੍ਹਾਂ ਲੋਕਾਂ ਦਾ ਅਪਮਾਨ ਕੀਤਾ ਹੈ, ਜਿਨ੍ਹਾਂ ਨੇ ਉਸ ਨੂੰ ਵੋਟ ਪਾ ਕੇ ਜਿਤਾਇਆ ਸੀ। ਇਹ ਲੋਕ ਸੰਦੋਆ ਨੂੰ ਕਦੇ ਮੁਆਫ ਨਹੀਂ ਕਰਨਗੇ।
ਸੰਦੋਆ ਨੂੰ ਤੁਰੰਤ ਅਸਤੀਫਾ ਦੇਣ ਅਤੇ ਕਾਂਗਰਸ ਦੀ ਟਿਕਟ ਉੱਤੇ ਚੋਣ ਲੜਣ ਲਈ ਆਖਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਸੰਦੋਆ ਨੂੰ ਬਿਨਾਂ ਕੁਝ ਕੀਤੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਸੀ, ਇਹੀ ਵਜ੍ਹਾ ਹੈ ਕਿ ਉਸ ਨੇ ਆਪਣੇ ਵੋਟਰਾਂ ਨੂੰ ਇਸ ਆਸਾਨੀ ਨਾਲ ਵੇਚ ਦਿੱਤਾ।
ਉਨ੍ਹਾਂ ਕਿਹਾ ਕਿ ਰੋਪੜ ਦੀ ਜਨਤਾ ਹੁਣ ਸੰਦੋਆ ਨੂੰ ਸਬਕ ਸਿਖਾਉਣ ਦਾ ਇੰਤਜ਼ਾਰ ਕਰ ਰਹੀ ਹੈ।