ETV Bharat / state

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ - ਚੇਤਨ ਸਿੰਘ ਜੌੜਾਮਾਜਰਾ

Minister Jauramajra meetings with officials: ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਆਪਣੇ ਨਵੇਂ ਮਹਿਕਮੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਜੌੜਾਮਾਜਰਾ ਵਲੋਂ ਅਧਿਕਾਰੀਆਂ ਨਾਲ ਮੀਟਿੰਗ
ਜੌੜਾਮਾਜਰਾ ਵਲੋਂ ਅਧਿਕਾਰੀਆਂ ਨਾਲ ਮੀਟਿੰਗ
author img

By ETV Bharat Punjabi Team

Published : Dec 6, 2023, 8:28 AM IST

ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਨਿਗਰਾਨੀ ਪ੍ਰਣਾਲੀ ਦੀ ਵਧੇਰੇ ਮਜ਼ਬੂਤੀ, ਸੰਪਤੀਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਬਚਾਅ ਕੇ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਦੀਆਂ ਹਦਾਇਤਾਂ ਦਿੱਤੀਆਂ। ਮਾਰਕਫੈਡ ਭਵਨ ਦੇ ਕਮੇਟੀ ਰੂਮ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜੌੜਾਮਾਜਰਾ ਨੇ ਜਿੱਥੇ ਵਿਕਾਸ ਕੰਮਾਂ ਵਿੱਚ ਵਧੇਰੇ ਪਾਰਦਰਸ਼ਤਾ ਉਤੇ ਜ਼ੋਰ ਦਿੱਤਾ, ਉਥੇ ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਸਣੇ ਵਿਭਾਗ ਦੇ ਉਪਕਰਣਾਂ ਦੀ ਖ਼ਰੀਦੋ-ਫ਼ਰੋਖ਼ਤ ਸਮੇਂ ਗੁਣਵੱਤਾ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸੰਪਤੀਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ: ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਕਾਰੀ ਹੋਰ ਪਾਰਦਰਸ਼ਤਾ ਅਤੇ ਤੇਜ਼ੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਅਧਿਕਾਰੀ ਵਿਭਾਗ ਦੀਆਂ ਸੰਪਤੀਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਅਤੇ ਇਨ੍ਹਾਂ ਜਾਇਦਾਦਾਂ ਦੀ ਸਾਂਭ-ਸੰਭਾਲ ਲਈ ਉਪਰਾਲੇ ਕਰਨ ਤਾਂ ਜੋ ਵਿਭਾਗ ਦੀ ਆਮਦਨ ਵਿੱਚ ਵਾਧਾ ਹੋ ਸਕੇ। ਉਨ੍ਹਾਂ ਮਹੀਨੇ ਦੇ ਅੰਦਰ-ਅੰਦਰ ਵਿਭਾਗ ਦੀਆਂ ਸੰਪਤੀਆਂ ਬਾਰੇ ਰਿਪੋਰਣ ਦੇਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਰਕਾਰੀ ਸੰਪਤੀਆਂ 'ਤੇ ਕਬਜ਼ੇ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜਲ ਸਰੋਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਹਿਰੀ ਵਿਭਾਗ ਦੇ ਖਾਲਿਆਂ ਉਪਰ ਹੋਏ ਨਾਜਾਇਜ਼ ਕਬਜ਼ੇ ਹਟਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਅਧਿਕਾਰੀ ਤਜਵੀਜ਼ ਤਿਆਰ ਕਰਕੇ ਹਾੜ੍ਹੀ ਦੇ ਸੀਜ਼ਨ ਦੌਰਾਨ ਜ਼ਮੀਨਾਂ ਖ਼ਾਲੀ ਹੋਣ 'ਤੇ ਇਨ੍ਹਾਂ ਖਾਲਿਆਂ ਨੂੰ ਮੁੜ ਤੋਂ ਚਲਾਉਣ।

ਠੇਕੇਦਾਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ: ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਦੀਆਂ ਖ਼ਾਲੀ ਪਈਆਂ ਜ਼ਮੀਨਾਂ ਨੂੰ ਪਾਣੀ ਰੀਚਾਰਜ ਕਰਨ ਦੇ ਪ੍ਰਾਜੈਕਟਾਂ ਲਈ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਜਲ ਸਰੋਤਾਂ ਦੀ ਸਫ਼ਾਈ ਦੇ ਕੰਮ ਵੱਧ ਤੋਂ ਵੱਧ ਮਨਰੇਗਾ ਅਧੀਨ ਕਰਾਉਣਾ ਯਕੀਨੀ ਬਣਾਉਣ। ਮੰਤਰੀ ਨੇ ਕਿਹਾ ਕਿ ਨਹਿਰਾਂ, ਨਦੀਆਂ ਅਤੇ ਖਾਲਿਆਂ ਦੀ ਸਫ਼ਾਈ ਦੇ ਕੰਮਾਂ ਲਈ ਠੇਕੇਦਾਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਅਧਿਕਾਰੀ ਖ਼ੁਦ ਮੌਕੇ 'ਤੇ ਖੜ੍ਹ ਕੇ ਇਨ੍ਹਾਂ ਕੰਮਾਂ ਨੂੰ ਨੇਪਰੇ ਚਾੜ੍ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਜ਼ਿਆਦਾ ਨੁਕਸਾਨ ਕਰਨ ਵਾਲੀਆਂ ਕੱਚੀਆਂ ਨਦੀਆਂ ਦੀ ਲਾਈਨਿੰਗ ਦੇ ਪ੍ਰਾਜੈਕਟਾਂ ਸਣੇ ਨੀਵੇਂ ਪੁਲਾਂ ਨੂੰ ਉਪਰ ਚੁੱਕਣ ਦੇ ਪ੍ਰਾਜੈਕਟ ਉਲੀਕੇ ਜਾਣ ਤਾਂ ਜੋ ਪਾਣੀ ਦੀ ਡਾਫ ਨਾ ਲੱਗ ਸਕੇ।

ਪੈਂਡਿੰਗ ਪਏ ਕੇਸਾਂ ਦੀ ਸੂਚੀ : ਕੈਬਨਿਟ ਮੰਤਰੀ ਨੇ ਉਚੇਚੇ ਤੌਰ 'ਤੇ ਕਿਹਾ ਕਿ ਸੂਇਆਂ ਵਿੱਚ ਡਾਫ ਲੱਗਣ ਅਤੇ ਲੋੜੀਂਦੀਆਂ ਥਾਵਾਂ' ਤੇ ਸਾਈਫ਼ਨ ਬਣਾਉਣ ਸਬੰਧੀ ਮੰਗਾਂ ਨੂੰ ਖ਼ਾਸ ਤਵੱਜੋ ਦਿੱਤੀ ਜਾਵੇ। ਜੌੜਾਮਾਜਰਾ ਨੇ ਵਿਭਾਗ ਵਿੱਚ ਪੈਂਡਿੰਗ ਪਏ ਕੇਸਾਂ ਦੀ ਸੂਚੀ ਹਫ਼ਤੇ ਦੇ ਅੰਦਰ-ਅੰਦਰ ਸੌਂਪਣ ਦੀ ਹਦਾਇਤ ਕਰਦਿਆਂ ਕੇਸਾਂ ਦਾ ਸਮਾਂਬੱਧ ਨਿਪਟਾਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਰਿਪੋਰਟ ਵਿੱਚ ਉਚੇਚੇ ਤੌਰ 'ਤੇ ਕੇਸ ਪੈਂਡਿੰਗ ਰੱਖਣ ਦਾ ਕਾਰਨ ਦੱਸਿਆ ਜਾਵੇ। ਉਨ੍ਹਾਂ ਭਵਿੱਖ ਵਿੱਚ ਵਿਕਾਸ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਵੀ ਕੀਤੀ।

ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ: ਵਿਭਾਗ ਵਿੱਚ ਕਾਰਗਰ ਨਿਗਰਾਨੀ ਪ੍ਰਣਾਲੀ 'ਤੇ ਜ਼ੋਰ ਦਿੰਦਿਆਂ ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਕਰਨ ਲਈ ਮੌਨੀਟਰਿੰਗ ਸੈੱਲ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਕਾਰੀ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਲਈ ਨਹਿਰਾਂ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਹਰ ਖੇਤ ਅਤੇ ਟੇਲਾਂ ਤੱਕ ਪੁੱਜਦਾ ਕੀਤਾ ਜਾਵੇ ਤਾਂ ਕਿ ਪੰਜਾਬ ਅੰਦਰ ਸਿੰਜਾਈ ਲਈ ਟਿਊਬਵੈਲਾਂ ਉਪਰ ਨਿਰਭਰਤਾ ਘਟਾਈ ਜਾ ਸਕੇ।

ਫੀਲਡ ਵਿੱਚ ਜਾਣ ਦੇ ਸਖ਼ਤ ਨਿਰਦੇਸ਼: ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਮੂਹ ਅਧਿਕਾਰੀਆਂ ਨੂੰ ਫੀਲਡ ਵਿੱਚ ਜਾਣ ਦੇ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਜਲ ਸਰੋਤ ਵਿਭਾਗ ਕੋਲੋਂ ਕੰਮ ਕਰਵਾਉਣ ਸਮੇਂ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਖੇਤਾਂ ਵਿੱਚ ਪਾਣੀ ਲਈ ਲੱਗੇ ਮੋਘੇ ਦੀ ਪੂਰੀ ਵਰਤੋਂ ਯਕੀਨੀ ਬਣਾਈ ਜਾਵੇ। ਮੀਟਿੰਗ ਦੌਰਾਨ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਵਿਭਾਗ ਦੀ ਬਣਤਰ ਅਤੇ ਗਤੀਵਿਧੀਆਂ ਦੀ ਤਫ਼ਸੀਲ ਦਿੱਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਭਾਗ ਉਨ੍ਹਾਂ ਦੀ ਸੋਚ ਨੂੰ ਅਮਲੀਜਾਮਾ ਪਹਿਨਾਉਣ ਲਈ ਦਿਨ-ਰਾਤ ਕੰਮ ਕਰੇਗਾ।

ਸਸਤੇ ਭਾਅ 'ਤੇ ਰੇਤ-ਬਜਰੀ ਮੁਹੱਈਆ : ਖਣਨ ਅਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਵੱਖਰੀ ਮੀਟਿੰਗ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਸੂਬਾ ਵਾਸੀਆਂ ਨੂੰ ਸਸਤੇ ਭਾਅ 'ਤੇ ਰੇਤ-ਬਜਰੀ ਮੁਹੱਈਆ ਕਰਾਉਣ ਲਈ ਨਿਕਾਸੀ ਵਧਾਉਣ ਸਬੰਧੀ ਵਿਉਂਤਬੰਦੀ ਕੀਤੀ ਜਾਵੇ।

ਮਾਈਨਿੰਗ ਸਾਈਟਾਂ 'ਤੇ ਕਾਰਵਾਈਆਂ ਸ਼ੁਰੂ: ਕੈਬਨਿਟ ਮੰਤਰੀ ਨੇ ਜ਼ਿਲ੍ਹਾ ਸਰਵੇਖਣ ਰਿਪੋਰਟਾਂ (ਡੀ.ਐਸ.ਆਰ) ਵਿੱਚ ਹੋਰ ਸੰਭਾਵਿਤ ਸਾਈਟਾਂ ਨੂੰ ਸ਼ਾਮਲ ਕਰਕੇ ਅਤੇ ਸਾਰੀਆਂ ਮਾਈਨਿੰਗ ਸਾਈਟਾਂ 'ਤੇ ਕਾਰਵਾਈਆਂ ਸ਼ੁਰੂ ਕਰਕੇ ਅਤੇ ਖਣਿਜਾਂ ਦੀ ਨਿਕਾਸੀ ਨੂੰ ਵਧਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਕਦਮ ਨਾਲ ਬਾਜ਼ਾਰ ਵਿੱਚ ਰੇਤ ਤੇ ਬਜਰੀ ਦੀ ਉਪਲਬਧਤਾ ਵਧੇਗੀ। ਇਸ ਨਾਲ ਜਿੱਥੇ ਬਾਜ਼ਾਰ ਦੀਆਂ ਕੀਮਤਾਂ ਘਟਾਉਣ ਵਿੱਚ ਮਦਦ ਮਿਲੇਗੀ, ਉਥੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਵੀ ਨੱਥ ਪਾਈ ਜਾ ਸਕੇਗੀ।

ਜ਼ਿਲ੍ਹਾ ਮਾਈਨਿੰਗ ਅਫ਼ਸਰਾਂ ਨੂੰ ਸਖ਼ਤ ਹਦਾਇਤਾਂ: ਵਿਭਾਗ ਦੀ ਕੁਸ਼ਲਤਾ ਵਧਾਉਣ ਅਤੇ ਲੋਕ-ਪੱਖੀ ਸੇਵਾਵਾਂ ਸੁਖਾਲੇ ਢੰਗ ਨਾਲ ਮੁਹੱਈਆ ਕਰਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਮੂਹ ਜ਼ਿਲ੍ਹਾ ਮਾਈਨਿੰਗ ਅਫ਼ਸਰਾਂ ਨੂੰ ਹਦਾਇਤਾਂ ਕੀਤੀ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਹੱਲ ਕਰਨ। ਚੇਤਨ ਸਿੰਘ ਜੌੜਾਮਾਜਰਾ ਨੇ ਸਖ਼ਤ ਲਹਿਜ਼ੇ 'ਚ ਕਿਹਾ ਕਿ ਸਾਰੇ ਜ਼ਿਲ੍ਹਾ ਮਾਈਨਿੰਗ ਅਫ਼ਸਰ ਆਪਣੇ ਫ਼ਰਜ਼ ਪੂਰੀ ਇਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਉਂ ਜੋ ਪੰਜਾਬ ਸਰਕਾਰ ਮਾਈਨਿੰਗ ਸੈਕਟਰ ਅੰਦਰ ਪਾਰਦਰਸ਼ਤਾ ਅਤੇ ਨੈਤਿਕ ਅਭਿਆਸਾਂ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ, ਇਸ ਲਈ ਜੇ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.