ETV Bharat / state

Biofertilizer Laboratory ਸ਼ੁਰੂ ਕਰਨ ਵਾਲਾ ਭਾਰਤ ਦਾ ਪਹਿਲਾ ਰਾਜ ਬਣਿਆ ਪੰਜਾਬ'

ਚੇਤਨ ਸਿੰਘ ਜੌੜਾਮਾਜਰਾ ਨੇ ਹੁਸ਼ਿਆਰਪੁਰ ਵਿਖੇ ਬਾਗਬਾਨੀ ਵਿਭਾਗ ਅਧੀਨ ਬਾਇਓਫਰਟੀਲਾਈਜ਼ਰ ਲੈਬਾਰਟਰੀ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਪੰਜਾਬ ਰਾਜ ਭਾਰਤ ਦਾ ਪਹਿਲਾ ਅਜਿਹਾ ਸੂਬਾ ਬਣਿਆ ਹੈ, ਜਿਸ ਵੱਲੋਂ ਰਾਜ ਦੇ ਮਿੱਟੀ, ਪਾਣੀ ਅਤੇ ਹਵਾ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਅਤੇ ਜਿਮੀਦਾਰਾਂ ਦੀ ਆਮਦਨ ਵਧਾਉਣ ਲਈ ਇਸ ਅਤਿ ਆਧੁਨਿਕ ਬਾਇਓਫਰਟੀਲਾਈਜ਼ਰ ਲੈਬਾਰਟਰੀ ਦੀ ਸਥਾਪਨਾ ਕੀਤੀ ਹੈ।

Biofertilizer Laboratory
Biofertilizer Laboratory
author img

By

Published : Feb 4, 2023, 9:06 AM IST

ਚੰਡੀਗੜ੍ਹ: ਬਾਗਬਾਨੀ ਦੀਆਂ ਨਵੀਨਤਮ ਤਕਨੀਕਾਂ ਨੂੰ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾ ਕੇ ਫਸਲੀ ਵਿਭਿੰਨਤਾ ਲਿਆਉਣਾ ਅਤੇ ਬਾਗਬਾਨੀ ਫਸਲਾਂ ਨੂੰ ਕੌਮਾਂਤਰੀ ਪੱਧਰ ਤੇ ਮੁਕਾਬਲੇ ਯੋਗ ਬਣਾਉਣਾ ਲਈ ਚੇਤਨ ਸਿੰਘ ਜੌੜੇਮਾਜਰਾ, ਸੁਤੰਤਰਤਾ ਸੈਨਾਨੀ, ਸੈਨਿਕ ਸੇਵਾਵਾਂ ਤੇ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ, ਪੰਜਾਬ ਵੱਲੋਂ ਅੱਜ ਮਿਤੀ 03-02-2023 ਨੂੰ ਸਿਟਰਸ ਅਸਟੇਟ, ਹੁਸ਼ਿਆਰਪੁਰ ਵਿਖੇ ਬਾਗਬਾਨੀ ਵਿਭਾਗ ਅਧੀਨ ਬਾਇਓਫਰਟੀਲਾਈਜ਼ਰ ਲੈਬਾਰਟਰੀ ਦਾ ਉਦਘਾਟਨ ਕੀਤਾ ਗਿਆ।

2.50 ਕਰੋੜ ਰੁਪਏ ਦੀ ਲਾਗਤ ਨਾਲ ਲੈਬਾਰਟਰੀ ਤਿਆਰ:- ਇਸ ਦੌਰਾਨ ਹੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵੱਲੋਂ ਰਾਜ ਵਿੱਚ ਜਿਮੀਦਾਰਾਂ ਦੇ ਰਸਾਇਣਿਕ ਖਾਦਾਂ ਪ੍ਰਤੀ ਖਰਚਿਆਂ ਨੂੰ ਘਟਾਉਣ ਅਤੇ ਧਰਤੀ ਨੂੰ ਇਨ੍ਹਾਂ ਰਸਾਇਣਾਂ ਤੋਂ ਦੂਸ਼ਿਤ ਹੋਣ ਤੋਂ ਬਚਾਉਣ ਲਈ ਰਾਸ਼ਟਰੀ ਕ੍ਰਿਸ਼ੀ ਵਿਗਿਆਨ ਯੋਜਨਾ ਤਹਿਤ 2.50 ਕਰੋੜ ਰੁਪਏ ਦੀ ਲਾਗਤ ਨਾਲ ਇਸ ਲੈਬਾਰਟਰੀ ਨੂੰ ਤਿਆਰ ਕੀਤਾ ਗਿਆ ਹੈ।

ਲੈਬਾਰਟਰੀ ਵਿੱਚ 10 ਤਰ੍ਹਾਂ ਦੀਆਂ ਜੈਵਿਕ ਖਾਦਾਂ ਤਿਆਰ:- ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਇਸ ਲੈਬਾਰਟਰੀ ਵਿੱਚ ਭਾਰਤ ਸਰਕਾਰ ਦੀ ਸੰਸਥਾ ICAR-IARI ਨਾਲ ਐਮ.ਓ.ਯੂ ਰਾਹੀਂ 10 ਤਰ੍ਹਾਂ ਦੀਆਂ ਜੈਵਿਕ ਖਾਦਾਂ ਜਿਵੇਂ ਕਿ (Azotobacter Carrier based, PSB Carrier Based, Azotobacter liquid formulation, PSB liquid formulation, Potassium solubilizing bacteria, (KSB) liquid formulation, Zinc solubilizing bacteria (ZSB) liquid formulation, NPK providing liquid formulation, AM fungi, IARI Compost inoculant, Trichoderma virdi) ਤਿਆਰ ਕੀਤੀਆਂ ਜਾਣਗੀਆਂ, ਜੋ ਕਿ ਕਿਸਾਨ ਭਾਈਚਾਰੇ ਨੂੰ ਮੰਗ ਅਨੁਸਾਰ ਵਾਜਬ ਰੇਟਾਂ ਤੇ ਜਿਲ੍ਹਾ ਪੱਧਰ ਤੇ ਉਪਲੱਬਧ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਇਨ੍ਹਾਂ ਜੈਵਿਕ ਖਾਦਾਂ ਦੀ ਵਰਤੋਂ ਸਬੰਧੀ ਜਿਮੀਦਾਰਾਂ ਨੂੰ ਲੋੜੀਂਦੀ ਤਕਨੀਕੀ ਜਾਣਕਾਰੀ ਵੀ ਬਾਗਵਾਨੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਲਗਾਕੇ ਮੁਹੱਈਆ ਕਰਵਾਈ ਜਾਵੇਗੀ।

ਰਸਾਇਣਿਕ ਖਾਦਾਂ ਦੀ ਵਰਤੋਂ 15-20% ਘਟਾਈ ਜਾ ਸਕਦੀ:- ਚੇਤਨ ਸਿੰਘ ਜੌੜਾਮਾਜਰਾ ਵੱਲੋਂ ਦੱਸਿਆ ਗਿਆ ਕਿ ਭਾਰਤ ਸਰਕਾਰ ਦੇ ਅਦਾਰੇ ICAR-IARI ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਅਤਿ ਆਧੁਨਿਕ ਲੈਬਾਰਟਰੀ ਤੋਂ ਤਿਆਰ ਜੈਵਿਕ ਖਾਦਾਂ ਦੀ ਵਰਤੋਂ ਨਾਲ ਰਸਾਇਣਿਕ ਖਾਦਾਂ ਦੀ ਵਰਤੋਂ 15-20% ਘਟਾਈ ਜਾ ਸਕਦੀ ਹੈ, ਜਿਸ ਨਾਲ ਜਿਮੀਦਾਰ ਦੀ ਆਮਦਨ ਵਿੱਚ ਸਿੱਧੇ ਤੌਰ ਤੇ ਵਾਧਾ ਹੋਵੇਗਾ।

ਆਧੁਨਿਕ ਬਾਇਓਫਰਟੀਲਾਈਜ਼ਰ ਲੈਬਾਰਟਰੀ ਵਾਲਾ ਪੰਜਾਬ ਪਹਿਲਾ ਸੂਬਾ:- ਚੇਤਨ ਸਿੰਘ ਜੌੜਾਮਾਜਰਾ ਨੇ ਇਹ ਸਪੱਸ਼ਟ ਕੀਤਾ ਕਿ ਪੰਜਾਬ ਰਾਜ ਭਾਰਤ ਦਾ ਪਹਿਲਾ ਅਜਿਹਾ ਸੂਬਾ ਬਣਿਆ ਹੈ, ਜਿਸ ਵੱਲੋਂ ਰਾਜ ਦੇ ਮਿੱਟੀ, ਪਾਣੀ ਅਤੇ ਹਵਾ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਅਤੇ ਜਿਮੀਦਾਰਾਂ ਦੀ ਆਮਦਨ ਵਧਾਉਣ ਲਈ ਇਸ ਅਤਿ ਆਧੁਨਿਕ ਬਾਇਓਫਰਟੀਲਾਈਜ਼ਰ ਲੈਬਾਰਟਰੀ ਦੀ ਸਥਾਪਨਾ ਕੀਤੀ ਹੈ। ਚੇਤਨ ਸਿੰਘ ਜੌੜਾਮਾਜਰਾ ਨੇ ਸਮੁੱਚੇ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਕਿ ਇਸ ਲੈਬਾਰਟਰੀ ਵਿਖੇ ਤਿਆਰ ਕੀਤੀਆਂ ਜਾਣ ਵਾਲੀਆਂ ਜੈਵਿਕ ਖਾਦਾਂ ਨੂੰ ਆਪਣੇ ਖੇਤਾਂ ਵਿੱਚ ਵਰਤੋਂ ਵਿੱਚ ਲਿਆਂਦਾ ਜਾਵੇ ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

ਇਹ ਵੀ ਪੜੋ:- Punjab Cabinet: ਨਿਵੇਸ਼ ਲਈ ਪੰਜਾਬ ਨੂੰ 'Most Favorite Destination' ਬਣਾਉਣ ਤੁਰੀ ਮਾਨ ਸਰਕਾਰ, ਅਹਿਮ ਫੈਸਲਿਆਂ ਉੱਤੇ ਲਾਈਆਂ ਮੋਹਰਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.