ETV Bharat / state

Punjab Budget: ਬਜਟ ਦਾ ਵਿਰੋਧ ਕਰਨ ਵਾਲਿਆਂ ਨੂੰ ਮੁੱਖ ਮੰਤਰੀ ਮਾਨ ਨੇ ਦਿੱਤਾ ਕਰਾਰਾ ਜਵਾਬ, ਬਿਨ੍ਹਾਂ ਨਾਮ ਲਏ ਸਾਧੇ ਨਿਸ਼ਾਨੇ

ਪੰਜਾਬ ਸਰਕਾਰ ਨੇ ਬਜਟ ਪੇਸ਼ ਕੀਤਾ ਸੀ ਜਿਸ ਤੋਂ ਬਾਅਦ ਵਿਰੋਧੀ ਲਗਾਤਾਰ ਬਜਟ ਵਿੱਚ ਕਮੀਆਂ ਗਿਣਾ ਰਹੇ ਸਨ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਬਿਨ੍ਹਾਂ ਨਾਮ ਲਏ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ...

Punjab Budget 2023
Punjab Budget 2023
author img

By

Published : Mar 11, 2023, 10:10 PM IST

ਚੰਡੀਗੜ੍ਹ : ਸ਼ੁਕਰਵਾਰ ਨੂੰ ਪੰਜਾਬ ਵਿਧਾਨ ਸਭਾ ਬਜਟ ਸ਼ੈਸਨ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕੀਤਾ ਹੈ। ਜਿਸ ਤੋਂ ਬਾਅਦ ਇਸ ਬਜਟ ਦਾ ਵਿਰੋਧ ਹੋ ਰਿਹਾ ਹੈ। ਹਰਪਾਲ ਸਿੰਘ ਚੀਮਾ ਵੱਲੋਂ ਪੇਸ ਕੀਤੇ ਗਏ ਬਜਟ ਦਾ ਵਿਰੋਧ ਕਰਨ ਵਾਲਿਆਂ ਨੂੰ ਮੁੱਖ ਮੰਤਰੀ ਨੇ ਕਰਾਰਾ ਜਵਾਬ ਦਿੱਤਾ ਹੈ।

  • ਪੰਜਾਬ ਦੇ ਖ਼ਜ਼ਾਨੇ ਨੂੰ ‘ਖਾਲੀ ਪੀਪਾ” ਬਣਾ ਕੇ 9 ਵਾਰ ਬਜਟ ਪੇਸ਼ ਕਰਨ ਵਾਲੇ ..ਜਿੰਨਾ ਦੇ ਰਿਸ਼ਤੇਦਾਰਾਂ ਦੇ ਨਾਮ ਉੱਤੇ “ਟੈਕਸ” ਵਸੂਲਿਆ ਜਾਂਦਾ ਰਿਹਾ ..ਨੀਲੀ ਤੋਂ ਪੀਲ਼ੀ..ਪੀਲ਼ੀ ਤੋਂ ਚਿੱਟੀ ਤੇ ਚਿੱਟੀ ਤੋਂ ਭਗਵੀਂ ਪੱਗ ਰੰਗਣ ਵਾਲੇ ਵੀ ਸਾਡੇ ਲੋਕ ਪੱਖੀ ਬਜਟ ਬਾਰੇ ਨੁਕਤਾਚੀਨੀ ਕਰ ਰਹੇ ਨੇ ! ..ਰੱਬ ਪੰਜਾਬ ਤੇ ਮੇਹਰ ਕਰੇ..

    — Bhagwant Mann (@BhagwantMann) March 11, 2023 " class="align-text-top noRightClick twitterSection" data=" ">

ਬਜਟ ਦਾ ਵਿਰੋਧ ਕਰਨ ਵਾਲਿਆਂ ਉਤੇ ਹਮਲੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿਟ ਕੀਤਾ ਹੈ। ਉਨ੍ਹਾਂ ਟਵਿਟ ਵਿੱਚ ਲਿਖਿਆ ''ਪੰਜਾਬ ਦੇ ਖ਼ਜ਼ਾਨੇ ਨੂੰ ‘ਖਾਲੀ ਪੀਪਾ” ਬਣਾ ਕੇ 9 ਵਾਰ ਬਜਟ ਪੇਸ਼ ਕਰਨ ਵਾਲੇ ..ਜਿੰਨਾ ਦੇ ਰਿਸ਼ਤੇਦਾਰਾਂ ਦੇ ਨਾਮ ਉੱਤੇ “ਟੈਕਸ” ਵਸੂਲਿਆ ਜਾਂਦਾ ਰਿਹਾ ..ਨੀਲੀ ਤੋਂ ਪੀਲ਼ੀ..ਪੀਲ਼ੀ ਤੋਂ ਚਿੱਟੀ ਤੇ ਚਿੱਟੀ ਤੋਂ ਭਗਵੀਂ ਪੱਗ ਰੰਗਣ ਵਾਲੇ ਵੀ ਸਾਡੇ ਲੋਕ ਪੱਖੀ ਬਜਟ ਬਾਰੇ ਨੁਕਤਾਚੀਨੀ ਕਰ ਰਹੇ ਨੇ ! ..ਰੱਬ ਪੰਜਾਬ ਤੇ ਮੇਹਰ ਕਰੇ..

ਵੜਿੰਗ ਨੇ ਬਜਟ ਨੂੰ ਦੱਸਿਆ ਅਸਫਲ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਜਟ ’ਤੇ ਬੋਲਦਿਆਂ ਕਿਹਾ ਸੀ ਭਗਵੰਤ ਸਰਕਾਰ ਦੀ ਬਜਟ ਫੇਲ੍ਹ ਬਜਟ ਹੈ। ਬਜਟ ਉਤੇ ਚਰਚਾ ਵੀ ਨਹੀ ਕੀਤੀ ਗਈ। ਬਜਟ ਸ਼ੈਸ਼ਨ ਉਤੇ ਚਰਚਾ ਕਰਨ ਲਈ ਬਹੁਤ ਘੱਟ ਸਮਾਂ ਰੱਖਿਆ ਗਿਆ ਸੀ। ਵੜਿੰਗ ਨੇ ਟਿੱਪਣੀ ਕਰਦਿਆਂ ਕਿਹਾ ਕਿ ਬਜਟ 2023-24 ‘ਆਪ’ ਸਰਕਾਰ ਦੀਆਂ ਅਸਫਲਤਾਵਾਂ ਦਾ ਸਬੂਤ ਹੈ। ਬਜਟ ਦੀਆਂ ਕਮੀਆਂ ਨੂੰ ਲਕੋਨ ਲਈ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਲੁਕ ਆਉਟ ਨੋਟਿਸ ਜਾਰੀ ਕਰ ਦਿੱਤਾ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਹੈ ਕਿ ਵਿਧਾਨ ਸਭਾ ਵਿਚ ਪੇਸ਼ ਹੋਏ ਆਪ ਸਰਕਾਰ ਦੇ ਬਜਟ ਵਿਚ ਪੰਜਾਬ ਦੀਆਂ ਮਾਵਾਂ-ਭੈਣਾਂ ਨਾਲ ਧੋਖਾ ਹੋਇਆ ਹੈ। ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਉਹ ਬਜਟ ਵਿੱਚ ਪੂਰਾ ਨਹੀਂ ਹੋਇਆ। 2 ਲੱਖ 81 ਹਜ਼ਾਰ ਕਾਂਗਰਸ ਨੇ ਪੰਜਾਬ 'ਤੇ ਕਰਜ਼ਾ ਛੱਡਿਆ ਸੀ। ਇੱਕ ਸਾਲ ਵਿੱਚ ਪੰਜਾਬ ਸਰਕਾਰ 31 ਹਜ਼ਾਰ ਕਰੋੜ ਦਾ ਕਰਜ਼ਾ ਲੈ ਚੁੱਕੀ ਹੈ, ਹੁਣ 35 ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲਿਆ ਜਾਵੇਗਾ। ਬਜਟ ਦੇ ਨਾਂ 'ਤੇ ਜਨਤਾ ਨਾਲ ਧੋਖਾ ਕੀਤਾ ਗਿਆ ਹੈ।

ਸੁਖਬੀਰ ਬਾਦਲ ਨੇ ਵੀ ਚੁੱਕੇ ਸੀ ਸਵਾਲ : ਬਾਦਲ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਸੂਬੇ ਸਿਰ ਕਰਜ਼ਾ 42181 ਕਰੋੜ ਰੁਪਏ ਹੋਰ ਵਧ ਕੇ 3.47 ਲੱਖ ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਰਜ਼ਾ ਜੀ. ਐੱਸ. ਡੀ. ਪੀ. ਦਾ 46.81 ਫੀਸਦੀ ਬਣਦਾ ਹੈ, ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਸੂਬਾ ਆਰਥਿਕ ਕੰਗਾਲੀ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਦੂਜਾ ਬਜਟ ਪੇਸ਼ ਕੀਤਾ ਹੈ ਪਰ ਹਾਲੇ ਤੱਕ ਇਸ ਨੇ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਕੀਤਾ ਵਾਅਦਾ ਨਹੀਂ ਨਿਭਾਇਆ। ਉਨ੍ਹਾਂ ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ ਵਾਸਤੇ ਵੀ ਕੋਈ ਪੈਸਾ ਨਹੀਂ ਰੱਖਿਆ ਗਿਆ

ਅਸ਼ਵਨੀ ਸ਼ਰਮਾ ਨੇ ਬਜਟ 'ਤੇ ਘੇਰੀ ਸਰਕਾਰ: ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵਿੱਤ ਮੰਤਰੀ ਵੱਲੋਂ ਪੇਸ਼ ਕੀਤਾ ਗਿਆ ਬਜਟ ਪੂਰੀ ਤਰ੍ਹਾਂ ਨਿਰਾਸ਼ ਕਰਨ ਵਾਲਾ ਬਜਟ ਹੈ। ਬਜਟ ਵਿਚ ਕਿਸਾਨ, ਮਜ਼ਦੂਰ ਅਤੇ ਵਪਾਰੀ ਦੇ ਹੱਥ ਨਿਰਾਸ਼ਾ ਲੱਗੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਔਰਤਾਂ ਨੂੰ ਵੀ ਪੂਰੀ ਤਰ੍ਹਾਂ ਨਿਰਾਸ਼ ਕਰਨ ਵਾਲਾ ਇਹ ਬਜਟ ਸੀ, ਕਿਉਂਕਿ ਇਸ ਬਜਟ ਵਿਚ ਔਰਤਾਂ ਨੂੰ ਦਿੱਤੇ ਜਾਣ ਵਾਲੇ 1000 ਰੁਪਏ ਦਾ ਕਿਤੇ ਵੀ ਜ਼ਿਕਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਬਜਟ ਪੇਸ਼ ਹੋਣ ਨੂੰ ਲੈ ਕੇ ਪੰਜਾਬ ਦੀਆਂ ਔਰਤਾਂ 11 ਵਜੇ ਤੋਂ ਟੀ. ਵੀ. ਵੇਖ ਰਹੀਆਂ ਸਨ ਪਰ ਬਜਟ ਵਿਚ ਵਿੱਤ ਮੰਤਰੀ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੀ ਦਿੱਤੀ ਜਾਣ ਵਾਲੀ ਗਾਰੰਟੀ ਦਾ ਜ਼ਿਕਰ ਕਰਨਾ ਭੁੱਲ ਗਏ। ਉਨ੍ਹਾਂ ਨੇ ਪੰਜਾਬ ਦੀਆਂ ਔਰਤਾਂ ਨਾਲ ਮਜ਼ਾਕ ਕੀਤਾ ਹੈ।

ਇਹ ਵੀ ਪੜ੍ਹੋ:- Punjab Budget: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਜਾਰੀ, ਪ੍ਰਤਾਪ ਬਾਜਵਾ ਤੇ ਰਾਜਾ ਵੜਿੰਗ ਨੇ ਕਿਹਾ- ਸਰਕਾਰ ਨੇ ਲੋਕਾਂ ਨੂੰ ਲਾਇਆ ਚੂਨਾ

ETV Bharat Logo

Copyright © 2024 Ushodaya Enterprises Pvt. Ltd., All Rights Reserved.