ETV Bharat / state

ਸੀਐੱਮ ਮਾਨ ਦਾ ਹੜ੍ਹਾਂ ਦੀ ਸਥਿਤੀ ਉੱਤੇ ਦਾਅਵਾ, ਕਿਹਾ-ਪੰਜਾਬ ਅੰਦਰ ਹਾਲਾਤ ਅੰਡਰ ਕੰਟਰੋਲ, ਸਰਕਾਰ ਲੋਕਾਂ ਦੀ ਮਦਦ ਲਈ ਤਿਆਰ - ਪੰਜਾਬ ਵਿੱਚ ਹੜ੍ਹ ਨਾਲ ਨੁਕਸਾਨ

ਪਹਾੜਾਂ ਵਿੱਚ ਹੋਈ ਬਰਸਾਤ ਤੋਂ ਬਾਅਦ ਪੰਜਾਬ ਨੂੰ ਜੀਵਨ ਦੇਣ ਵਾਲੇ ਡੈਮ ਹੁਣ ਤਬਾਹੀ ਉੱਤੇ ਉਤਾਰੂ ਨੇ ਅਤੇ ਡੈਮਾਂ ਅੰਦਰ ਪਾਣੀ ਸਿਖ਼ਰ ਉੱਤੇ ਪਹੁੰਚਿਆ ਹੋਇਆ ਹੈ, ਜਿਸ ਤੋਂ ਬਾਅਦ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ ਗਏ ਅਤੇ ਪਾਣੀ ਨੇ ਕੰਢੀ ਇਲਾਕਿਆਂ ਵਿੱਚ ਤਬਾਹੀ ਮਚਾਈ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਤਸੱਲੀ ਭਰਿਆ ਸੁਨੇਹਾ ਟਵੀਟ ਰਾਹੀਂ ਦਿੱਤਾ ਹੈ।

Chief Minister Bhagwant Mann has said that the flood situation in Punjab is under control
ਸੀਐੱਮ ਮਾਨ ਦਾ ਹੜ੍ਹਾਂ ਦੀ ਸਥਿਤੀ ਉੱਤੇ ਦਾਅਵਾ, ਕਿਹਾ-ਪੰਜਾਬ ਅੰਦਰ ਹਾਲਾਤ ਅੰਡਰ ਕੰਟਰੋਲ, ਸਰਕਾਰ ਲੋਕਾਂ ਦੀ ਮਦਦ ਲਈ ਤਿਆਰ
author img

By

Published : Aug 16, 2023, 5:21 PM IST

ਚੰਡੀਗੜ੍ਹ ਡੈਸਕ: ਪੰਜਾਬ ਦੇ ਨਾਲ ਲੱਗਦੇ ਹਿਮਾਚਲ-ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਇਲਾਕਿਆਂ ਵਿੱਚ ਹੋਈ ਭਾਰੀ ਬਰਸਾਤ ਤੋਂ ਬਾਅਦ ਭਾਖੜਾ-ਨੰਗਲ ਡੈਮ, ਪੌਂਗ ਡੈਮ ਅਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਵਧਣ ਕਾਰਣ ਪ੍ਰਸ਼ਾਸਨ ਵੱਲੋਂ ਫਲੱਡ ਗੇਟ ਖੋਲ੍ਹੇ ਗਏ, ਜਿਸ ਕਾਰਣ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਹੜ੍ਹ ਜਿਹੀ ਸਥਿਤੀ ਪੈਦਾ ਹੋ ਗਈ ਹੈ।

  • ਪੰਜਾਬ ਵਿੱਚ ਹੜ੍ਹ ਦੀ ਸਥਿਤੀ ਬਿਲਕੁੱਲ ਕੰਟਰੋਲ ਵਿੱਚ ਹੈ ..ਮੈਂ ਖੁਦ ਅਤੇ ਮੇਰੇ ਅਫਸਰ ਹਿਮਾਚਲ ਸਰਕਾਰ ਅਤੇ BBMB ਨਾਲ ਹਰ ਵਕਤ ਸੰਪਰਕ ਵਿੱਚ ਹਾਂ.. ਪੌਂਗ ਅਤੇ ਰਣਜੀਤ ਸਾਗਰ ਡੈਮ ਕੰਟਰੋਲ ਚ ਨੇ..ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨੀ ਸਾਡਾ ਫਰਜ਼ ਹੈ..ਕੁਦਰਤੀ ਆਫ਼ਤ ਹੈ ਸਭ ਮਿਲ ਕੇ ਇਸਦਾ ਸਾਹਮਣਾ ਕਰਾਂਗੇ…ਲੋਕਾਂ ਦੀ ਸਰਕਾਰ ਲੋਕਾਂ ਦੇ ਨਾਲ..

    — Bhagwant Mann (@BhagwantMann) August 16, 2023 " class="align-text-top noRightClick twitterSection" data=" ">

ਮੁੱਖ ਮੰਤਰੀ ਦਾ ਦਾਅਵਾ: ਪੰਜਾਬ ਵਿੱਚ ਮੁੜ ਤੋਂ ਪੈਦਾ ਹੋਏ ਹੜ੍ਹ ਵਰਗੇ ਹਾਲਾਤਾਂ ਉੱਤੇ ਬੋਲਦਿਆਂ ਸੀਐੱਮ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਕੰਟਰੋਲ ਵਿੱਚ ਹੈ। ਉਹ ਖੁਦ ਪੰਜਾਬ ਸਰਕਾਰ ਦੇ ਅਫਸਰਾਂ ਅਤੇ ਭਾਖੜਾ ਬਿਆਸ ਮੈਨਜਮੈਂਟ ਬੋਰਡ ਦੇ ਲਗਾਤਾਰ ਸੰਪਰਕ ਵਿੱਚ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੌਂਗ ਅਤੇ ਰਣਜੀਤ ਸਾਗਰ ਡੈਮ ਉੱਤੇ ਵੀ ਉਨ੍ਹਾਂ ਦੀ ਬਰਾਬਰ ਨਜ਼ਰ ਹੈ। ਲੋਕਾਂ ਦੇ ਜਾਨ-ਮਾਲ ਦੀ ਰਾਖੀ ਦਾ ਸੀਐੱਮ ਮਾਨ ਨੇ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਇਸ ਕੁਦਰਤੀ ਆਫਤ ਦਾ ਸਭ ਨੇ ਮਿਲ ਕੇ ਸਾਹਮਣਾ ਕਰਨਾ ਹੈ। ਸਰਕਾਰ ਹਰ ਸਮੇਂ ਲੋਕਾਂ ਦੇ ਨਾਲ ਖੜ੍ਹੀ ਹੈ।

ਪੰਜਾਬ ਵਿੱਚ ਹੜ੍ਹ ਦੀ ਸਥਿਤੀ ਬਿਲਕੁੱਲ ਕੰਟਰੋਲ ਵਿੱਚ ਹੈ ..ਮੈਂ ਖੁਦ ਅਤੇ ਮੇਰੇ ਅਫਸਰ ਹਿਮਾਚਲ ਸਰਕਾਰ ਅਤੇ BBMB ਨਾਲ ਹਰ ਵਕਤ ਸੰਪਰਕ ਵਿੱਚ ਹਾਂ.. ਪੌਂਗ ਅਤੇ ਰਣਜੀਤ ਸਾਗਰ ਡੈਮ ਕੰਟਰੋਲ ਚ ਨੇ..ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨੀ ਸਾਡਾ ਫਰਜ਼ ਹੈ..ਕੁਦਰਤੀ ਆਫ਼ਤ ਹੈ ਸਭ ਮਿਲ ਕੇ ਇਸਦਾ ਸਾਹਮਣਾ ਕਰਾਂਗੇ…ਲੋਕਾਂ ਦੀ ਸਰਕਾਰ ਲੋਕਾਂ ਦੇ ਨਾਲ..ਭਗਵੰਤ ਸਿੰਘ ਮਾਨ, ਮੁੱਖ ਮੰਤਰੀ

ਲੋਕਾਂ ਘਰ ਛੱਡ ਕੇ ਜਾਣ ਲਈ ਹੋਏ ਮਜਬੂਰ: ਜੇਕਰ ਗੱਲ ਕਰੀਏ ਤਾਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਸਤਲੁਜ ਦਰਿਆ ਵਿੱਚੋਂ ਪਾਣੀ ਨਿਕਲ ਕੇ ਨਾਲ ਦੇ ਪਿੰਡਾਂ ਵਿੱਚ ਦਾਖਿਲ ਹੋਣਾ ਸ਼ੁਰੂ ਹੋ ਗਿਆ ਜਿਸ ਕਾਰਣ ਤਹਿਸੀਲ ਨੰਗਲ ਦੇ ਨਾਲ ਲਗਦੇ ਪਿੰਡ ਭਲਾਣ, ਭਨਾਮ, ਜਿੰਦਵੜੀ, ਧਿਆਨ ਬੇਲਾ, ਭਲੜੀ, ਐਲਗਰਾਂ ਸ਼ਾਹਪੁਰ ਬੇਲਾ, ਨਾਨਗਰਾਂ, ਗੋਲਹਣੀ ਤੋਂ ਇਲਾਵਾ ਹੋਰ ਦਰਜਨਾਂ ਪਿੰਡ ਜੋਕਿ ਸਤਲੁਜ ਦਰਿਆ ਦੇ ਨਜ਼ਦੀਕ ਵਸਦੇ ਹਨ ਇਹ ਸਾਰੇ ਖਤਰੇ ਵਿੱਚ ਹਨ। ਇਹ ਲੋਕ ਪਿੰਡ ਖਾਲੀ ਕਰਕੇ ਆਪਣੇ ਪਰਿਵਾਰ ਦੇ ਨਾਲ-ਨਾਲ ਜ਼ਰੂਰੀ ਘਰੇਲੂ ਸਮਾਨ ਅਤੇ ਦੁਧਾਰੂ ਪਸ਼ੂਆ ਨੂੰ ਨਾਲ ਲੈ ਕੇ ਪਿੰਡ ਤੋਂ ਬਾਹਰ ਆ ਗਏ ਹਨ। ਇਹ ਵੀ ਦੱਸ ਦਈਏ ਕਿ ਪੰਜਾਬ ਵਿੱਚ ਦਰਿਆਵਾਂ ਦੇ ਕੰਢੇ ਵਸ ਰਹੇ ਲੋਕਾਂ ਨੂੰ ਬਹੁਤ ਜ਼ਿਆਦਾ ਮਾਰ ਪੈ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.