ETV Bharat / state

Special Orientation Program: ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕਾਂ ਲਈ ਓਰੀਐਂਟੇਸ਼ਨ ਪ੍ਰੋਗਰਾਮ, ਸੀਐੱਮ ਮਾਨ ਨੇ ਵਿਰੋਧੀਆਂ ਨੂੰ ਲਪੇਟਿਆ - ਗਵਰਨਰ ਉੱਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਸੂਬੇ ਦੇ ਵਿਧਾਇਕਾਂ ਲਈ ਕਰਵਾਇਆ ਜਾ ਰਿਹਾ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਆਉਣ ਵਾਲੇ ਸੈਸ਼ਨਾਂ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਮਿਆਰੀ ਬਹਿਸਾਂ ਅਤੇ ਸੰਸਦੀ ਕੰਮਕਾਜ ਲਈ ਰਾਹ ਸੁਖਾਲਾ ਕਰਨ ਦਾ ਕੰਮ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਜੇਕਰ ਸਿਖਲਾਈ ਲੈਕੇ ਹੋਰ ਹੁਨਰਮੰਦ ਬਣਦੇ ਨੇ ਤਾਂ ਕਿਸੇ ਵੀ ਵਿਰੋਧੀ ਨੂੰ ਇਸ ਤੋਂ ਤਕਲੀਫ਼ ਨਹੀਂ ਹੋਣੀ ਚਾਹੀਦੀ।

Chief Minister Bhagwant Mann inaugurated the special training camp for MLAs
Special training: ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕਾਂ ਲਈ ਓਰੀਐਂਟੇਸ਼ਨ ਪ੍ਰੋਗਰਾਮ, ਸੀਐੱਮ ਮਾਨ ਨੇ ਵਿਰੋਧੀਆਂ ਨੂੰ ਲਪੇਟਿਆ
author img

By

Published : Feb 14, 2023, 8:24 PM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਓਰੀਐਂਟੇਸ਼ਨ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਨੇ ਕਿਹਾ ਕਿ ਇਹ ਮਿਸਾਲੀ ਪਹਿਲਕਦਮੀ ਵਿਧਾਨ ਸਭਾ ਦੇ ਕੰਮਕਾਜ ਵਿੱਚ ਸਿਫ਼ਤੀ ਤਬਦੀਲੀ ਲਿਆਏਗੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੱਡੇ ਫ਼ਤਵੇ ਨਾਲ ਵਿਧਾਇਕਾਂ ਨੂੰ ਜਿਤਾਇਆ ਹੈ ਅਤੇ ਉਨ੍ਹਾਂ ਦੀਆਂ ਚੁਣੇ ਹੋਏ ਨੁਮਾਇੰਦਿਆਂ ਤੋਂ ਬਹੁਤ ਆਸਾਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਸਾਂ ਦੀ ਪੂਰਤੀ ਤਾਂ ਹੀ ਹੋ ਸਕਦੀ ਹੈ, ਜੇ ਵਿਧਾਇਕ ਬਹਿਸਾਂ ਉੱਤੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ।

ਇਕਜੁੱਟ ਹੋਣ ਦੀ ਲੋੜ: ਮੁੱਖ ਮੰਤਰੀ ਨੇ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਣੇ ਮਤਭੇਦ ਭੁਲਾ ਕੇ ਸੂਬੇ ਦੇ ਹਿੱਤਾਂ ਦੀ ਰੱਖਿਆ ਲਈ ਇਕ-ਦੂਜੇ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੋਰ ਸੂਬਿਆਂ ਦੀਆਂ ਸਿਆਸੀ ਪਾਰਟੀਆਂ ਅਤੇ ਉਥੋਂ ਦੇ ਲੋਕ ਆਪਣੇ ਸੂਬਿਆਂ ਦੇ ਸਾਂਝੇ ਕੰਮਾਂ ਲਈ ਇਕਜੁੱਟ ਹੁੰਦੇ ਹਨ ਪਰ ਪੰਜਾਬ ਵਿੱਚ ਇਸ ਤਰ੍ਹਾਂ ਦਾ ਏਕਾ ਗਾਇਬ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਮਸਲਿਆਂ ਦਾ ਛੇਤੀ ਹੱਲ ਯਕੀਨੀ ਬਣਾਉਣ ਲਈ ਇਹ ਸਮੇਂ ਦੀ ਮੁੱਖ ਲੋੜ ਹੈ।

ਗਵਰਨਰ ਉੱਤੇ ਨਿਸ਼ਾਨਾ: ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀਅਤ ਵਿੱਚ ਲੋਕ ਸਭ ਤੋਂ ਉੱਪਰ ਹਨ ਅਤੇ ਸਰਕਾਰ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਚਲਾਈ ਜਾ ਰਹੀ ਹੈ। ਉਨ੍ਹਾਂ ਵਿਅੰਗ ਕੱਸਿਆ ਕਿ ਕੇਂਦਰ ਸਰਕਾਰ ਦੇ ਥਾਪੇ ਹੋਏ ਕੁੱਝ ਨੁਮਾਇੰਦੇ ਸੂਬੇ ਦੇ ਮਾਮਲਿਆਂ ਵਿੱਚ ਅੜਿੱਕੇ ਡਾਹ ਰਹੇ ਹਨ ਜਿਹੜਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਥਾਪੇ ਹੋਏ ਵਿਅਕਤੀਆਂ ਨੂੰ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦਿਆਂ ਦੇ ਕੰਮ ਵਿੱਚ ਅੜਿੱਕੇ ਡਾਹੁਣ ਦੀ ਥਾਂ ਆਪਣੇ ਅਧਿਕਾਰ ਖੇਤਰ ਵਿੱਚ ਰਹਿਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆਂ ਭਰ ਵਿੱਚੋਂ ਪੰਜਾਬ ਹੀ ਅਜਿਹਾ ਇਕੋ-ਇਕ ਸੂਬਾ ਹੈ, ਜਿਸ ਦੀਆਂ ਜੜ੍ਹਾਂ ਦੁਨੀਆ ਭਰ ਵਿੱਚ ਫੈਲੀਆਂ ਹੋਈਆਂ ਹਨ ਕਿਉਂਕਿ ਪੰਜਾਬੀ ਹਰੇਕ ਮੁਲਕ ਵਿੱਚ ਛਾਏ ਹੋਏ ਹਨ। ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿੱਚ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਸਿੱਧਾ ਪ੍ਰਸਾਰਨ ਹੁੰਦਾ ਹੈ, ਜਿਸ ਕਾਰਨ ਵਿਧਾਇਕਾਂ ਉੱਤੇ ਵੱਡੀ ਜ਼ਿੰਮੇਵਾਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਰਾ ਵਿਸ਼ਵ ਸਾਡੇ ਵੱਲ ਵੇਖ ਰਿਹਾ ਹੈ ਅਤੇ ਸਾਰੇ ਮੈਂਬਰਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵਿਧਾਨ ਸਭਾ ਵਿੱਚ ਬਹਿਸਾਂ ਦੌਰਾਨ ਜ਼ਾਬਤਾ ਬਣਾ ਕੇ ਰੱਖਣ।

ਇਹ ਵੀ ਪੜ੍ਹੋ: CM Bhagwant MAAN : ਪਹਿਲਾਂ ਟਵੀਟ ਤੇ ਹੁਣ CM ਮਾਨ ਨੇ ਕਰ 'ਤੀ ਰਾਜਪਾਲ ਦੇ ਨਾਂ ਇਕ ਚਿੱਠੀ ਪੋਸਟ, ਪੜ੍ਹੋ ਚਿੱਠੀ ਵਿੱਚ ਕੀ ਕੁੱਝ ਲਿਖਿਆ

ਅਸਰਦਾਰ ਢੰਗ ਨਾਲ ਬਹਿਸ: ਮੁੱਖ ਮੰਤਰੀ ਨੇ ਕਿਹਾ ਕਿ ਵਿਧਾਇਕਾਂ ਵੱਲੋਂ ਅਸਰਦਾਰ ਢੰਗ ਨਾਲ ਬਹਿਸ ਕਰਨ ਲਈ ਤਿਆਰੀ ਕਰਨੀ ਬਹੁਤ ਜ਼ਰੂਰੀ ਹੈ ਅਤੇ ਸਾਰੇ ਵਿਧਾਇਕਾਂ ਨੂੰ ਸਦਨ ਵਿਚ ਪੂਰੀ ਤਿਆਰੀ ਨਾਲ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਵਿਧਾਇਕਾਂ ਨੂੰ ਇਕ ਗੱਲ ਹਮੇਸ਼ਾ ਯਾਦ ਰੱਖਣੀ ਚਾਹੀਦੀ ਹੈ ਕਿ ਜਿਨ੍ਹਾਂ ਕੁਰਸੀਆਂ ਉਤੇ ਅੱਜ ਉਹ ਬੈਠੇ ਹੋਏ ਹਨ, ਇਨ੍ਹਾਂ ਕੁਰਸੀਆਂ ਉਤੇ ਉਹ ਮਹਾਨ ਸ਼ਖਸੀਅਤਾਂ ਵੀ ਬੈਠਿਆਂ ਕਰਦੀਆਂ ਸਨ, ਜਿਨ੍ਹਾਂ ਨੇ ਸੂਬੇ ਦੀ ਤਕਦੀਰ ਬਦਲ ਕੇ ਰੱਖ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਵਿਧਾਇਕਾਂ ਨੂੰ ਨਵੀਂ ਦਿੱਲੀ ਵਿਚ ਸੰਸਦ ਮਿਊਜ਼ੀਅਮ ਦਾ ਦੌਰਾ ਕਰਕੇ ਜਮਹੂਰੀਅਤ ਦੇ ਮਹਾਨ ਵਿਰਸੇ ਬਾਰੇ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.