ETV Bharat / state

New industrial policy: ਸੀਐੱਮ ਭਗਵੰਤ ਮਾਨ ਵੱਲੋਂ ਅਧਿਕਾਰੀਆਂ ਨੂੰ ਉਦਯੋਗਾਂ ਲਈ ਨਵੀਂ ਉਦਯੋਗਿਕ ਨੀਤੀ ਛੇਤੀ ਤਿਆਰ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ - ਭਗਵੰਤ ਮਾਨ ਵੱਲੋਂ ਨਵੀਂ ਉਦਯੋਗਿਕ ਨੀਤੀ 2023

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਧਿਕਾਰੀਆਂ ਨੂੰ ਉਦਯੋਗਾਂ ਲਈ ਨਵੀਂ ਉਦਯੋਗਿਕ ਨੀਤੀ ਛੇਤੀ ਤਿਆਰ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

new industrial policy
new industrial policy
author img

By

Published : Feb 1, 2023, 10:07 PM IST

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਜਾਬ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤਾ ਜਾ ਰਹੇ ਹਨ। ਇਸ ਤਹਿਤ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਬੁੱਧਵਾਰ ਨੂੰ ਅਧਿਕਾਰੀਆਂ ਨੂੰ ਸਨਅਤਾਂ ਲਈ ਨਵੀਂ ਉਦਯੋਗਿਕ ਨੀਤੀ ਛੇਤੀ ਤੋਂ ਛੇਤੀ ਸਮਰਪਿਤ ਕਰਨਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

ਨਵੀਂ ਸਨਅਤੀ ਨੀਤੀ:- ਇੱਥੇ ਆਪਣੇ ਦਫ਼ਤਰ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ (Chief Minister Bhagwant Mann) ਨੇ ਕਿਹਾ ਕਿ ਪੰਜਾਬ ਦੇਸ਼ ਦਾ ਮੋਹਰੀ ਉਦਯੋਗਿਕ ਸੂਬਾ ਬਣਨ ਕੰਢੇ ਹੈ ਅਤੇ ਸੂਬਾ ਸਰਕਾਰ ਵੱਲੋਂ ਤਿਆਰ ਕੀਤੀ ਜਾ ਰਹੀ ਨਵੀਂ ਸਨਅਤੀ ਨੀਤੀ ਇਸ ਲਈ ਧੁਰੇ ਵਜੋਂ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਉਦਯੋਗ ਨੀਤੀ ਬਣਾਉਣ ਲਈ ਸਾਰੀਆਂ ਸਬੰਧਤ ਧਿਰਾਂ ਖ਼ਾਸ ਕਰਕੇ ਉਦਯੋਗਪਤੀਆਂ ਦੇ ਵਿਚਾਰ ਲਏ ਗਏ ਹੋਣ।

ਨਵੀਂ ਨੀਤੀ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਭਰਪੂਰ ਹੁਲਾਰਾ ਦੇਵੇਗੀ:- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਸੂਬੇ ਦੇ ਉਦਯੋਗਪਤੀਆਂ ਦੇ ਸੁਝਾਵਾਂ ਨੂੰ ਇਸ ਨੀਤੀ ਵਿੱਚ ਸ਼ਾਮਲ ਕਰਕੇ ਸਾਕਾਰ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਹੈਦਰਾਬਾਦ, ਚੇਨਈ ਅਤੇ ਮੁੰਬਈ ਦੇ ਹਾਲੀਆ ਦੌਰਿਆਂ ਦੌਰਾਨ ਉਦਯੋਗਪਤੀਆਂ ਤੋਂ ਪ੍ਰਾਪਤ ਸੁਝਾਵਾਂ ਨੂੰ ਵੀ ਇਸ ਨੀਤੀ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਵੀਂ ਸਨਅਤੀ ਨੀਤੀ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਭਰਪੂਰ ਹੁਲਾਰਾ ਦੇਵੇਗੀ।

ਇਸ ਨੀਤੀ ਨੂੰ ਛੇਤੀ ਤੋਂ ਛੇਤੀ ਅੰਤਿਮ ਰੂਪ ਦਿੱਤਾ ਜਾਵੇ:- ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਇਸ ਨੀਤੀ ਨੂੰ ਛੇਤੀ ਤੋਂ ਛੇਤੀ ਅੰਤਿਮ ਰੂਪ ਦਿੱਤਾ ਜਾਵੇ ਤਾਂ ਜੋ ਇਸ ਨੂੰ ਸੂਬੇ ਵਿੱਚ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਇਹ ਵੀ ਯਕੀਨੀ ਬਣਾਉਣ ਕਿ ਇਹ ਨੀਤੀ ਜਲਦੀ ਤੋਂ ਜਲਦੀ ਉਦਯੋਗਪਤੀਆਂ ਨੂੰ ਸਮਰਪਿਤ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਨੀਤੀ ਸੂਬੇ ਵਿੱਚ ਵੱਡੀ ਪੱਧਰ 'ਤੇ ਉਦਯੋਗਿਕ ਵਿਕਾਸ ਯਕੀਨੀ ਬਣਾਏਗੀ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਇੰਡਸਟਰੀਜ਼ ਦਲੀਪ ਕੁਮਾਰ, ਡਾਇਰੈਕਟਰ ਇੰਡਸਟਰੀਜ਼ ਸਿਬਿਨ ਸੀ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਇਹ ਵੀ ਪੜੋ:- Budget 2023: ਸੀਐਮ ਭਗਵੰਤ ਮਾਨ 'ਦੇਸ਼ ਦੇ ਬਜਟ ਤੋਂ ਨਾ ਖੁਸ਼, 'ਬਦਲਾਖੋਰੀ ਦੀ ਭਾਵਨਾ ਨਾਲ ਚੱਲ ਰਹੀ ਕੇਂਦਰ ਸਰਕਾਰ'

ETV Bharat Logo

Copyright © 2024 Ushodaya Enterprises Pvt. Ltd., All Rights Reserved.