ETV Bharat / state

Punjab budget 2023: 'ਪੰਜਾਬ ਦੀ ਹਾਲਤ ਕਾਂਗਰਸ ਤੇ ਭਾਜਪਾ ਦੇ ਸ਼ਾਸਨ ਵਾਲੇ ਕਈ ਸੂਬਿਆਂ ਤੋਂ ਬਿਹਤਰ' - ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਕਾਂਗਰਸ ਤੇ ਭਾਜਪਾ ਦੇ ਸ਼ਾਸਨ ਵਾਲੇ ਕਈ ਸੂਬਿਆਂ ਨਾਲ ਤੁਲਨਾ ਕਰਨ ਉੱਤੇ ਪੰਜਾਬ ਦੀ ਸਥਿਤੀ ਕਿੱਤੇ ਬਿਹਤਰ ਹੈ।

Punjab Better Many States
Punjab Better Many States
author img

By

Published : Mar 7, 2023, 8:59 PM IST

Updated : Mar 7, 2023, 9:22 PM IST

ਚੰਡੀਗੜ੍ਹ: ਸੂਬੇ ਦੀ ਕਾਨੂੰਨ-ਵਿਵਸਥਾ ਬਾਰੇ ਕਾਂਗਰਸ ਤੇ ਭਾਜਪਾ ਆਗੂਆਂ ਦੇ ਗੁੰਮਰਾਹਕੁਨ ਬਿਆਨਾਂ ਦੀ ਤਿੱਖੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਕਾਂਗਰਸ ਤੇ ਭਾਜਪਾ ਦੇ ਸ਼ਾਸਨ ਵਾਲੇ ਕਈ ਸੂਬਿਆਂ ਨਾਲ ਤੁਲਨਾ ਕਰਨ ਉੱਤੇ ਪੰਜਾਬ ਦੀ ਸਥਿਤੀ ਕਿੱਤੇ ਬਿਹਤਰ ਹੈ।

ਪੰਜਾਬ 6 ਮਹੀਨਿਆਂ ਵਿੱਚ ਵੱਖਰੀ ਪਹਿਚਾਣ ਬਣਾਏਗਾ:- ਇੱਥੇ ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਨੂੰ ਨਿਪਟਾਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਮੁੱਦੇ ਉਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਥਾਂ ਕਾਂਗਰਸ ਤੇ ਭਾਜਪਾ ਆਗੂਆਂ ਨੂੰ ਆਪਣੀਆਂ ਸਰਕਾਰਾਂ ਵਾਲੇ ਸੂਬਿਆਂ ਦੇ ਤੱਥਾਂ ਬਾਰੇ ਪਤਾ ਹੋਣਾ ਚਾਹੀਦਾ ਹੈ ਕਿ ਉਹ ਕਾਨੂੰਨ-ਵਿਵਸਥਾ ਦੇ ਮੁੱਦੇ ਉੱਤੇ ਪੰਜਾਬ ਤੋਂ ਕਿੱਤੇ ਥੱਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖੇਗੀ ਅਤੇ ਕਿਸੇ ਨੂੰ ਵੀ ਇਸ ਨਾਲ ਛੇੜਛਾੜ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਆਸ ਲਗਾਈ ਹੈ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਪੰਜਾਬ ਵਿੱਚ 6 ਮਹੀਨਿਆਂ ਵਿੱਚ ਸੂਬੇ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਏਗਾ।

CM ਮਾਨ ਨੇ ਵਿਰੋਧੀਆਂ ਪਾਰਟੀਆਂ ਨੂੰ ਲੋਕ-ਵਿਰੋਧੀ ਸਟੈਂਡ ਯਾਦ ਕਰਵਾਇਆ:- ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ-ਵਿਰੋਧੀ ਸਟੈਂਡ ਬਾਰੇ ਚੇਤੇ ਕਰਵਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਗੱਦਾਰ ਹਨ, ਜਿਹੜੇ ਕਦੇ ਵੀ ਪੰਜਾਬ ਤੇ ਇਸ ਦੇ ਲੋਕਾਂ ਦੇ ਵਫ਼ਾਦਾਰ ਨਹੀਂ ਰਹੇ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਜਿਨ੍ਹਾਂ ਲੋਕਾਂ ਨੇ SYL ਮੁੱਦੇ ਦੇ ਸਮਝੌਤੇ ਉੱਤੇ ਦਸਤਖ਼ਤ ਕੀਤੇ ਸੀ। ਅੱਜ ਉਨਾਂ ਦੇ ਹਰਿਆਣਾ ਵਿੱਚ ਵੱਡੇ ਹੋਟਲ ਹਨ, ਜਦੋਂ ਕਿ ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੇ ਅੱਜ ਖ਼ੁਦ ਨੂੰ 'ਪਾਣੀਆਂ ਦੇ ਰਾਖੇ' ਅਖਵਾਉਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਖ਼ਾਤਰ ਸੂਬੇ ਦੇ ਹਿੱਤਾਂ ਨੂੰ ਅਣਗੌਲਿਆ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।

CM ਮਾਨ ਕੇਂਦਰੀ ਏਜੰਸੀਆਂ ਤੋਂ ਡਰਨ ਵਾਲੇ ਨਹੀਂ:- ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਉਹ ਲੋਕਾਂ ਦੀ ਭਲਾਈ ਲਈ ਕੁੱਝ ਵੀ ਕਰ ਸਕਦੇ ਹਨ ਅਤੇ ਕੋਈ ਵੀ ਅੜਿੱਕਾ ਉਨ੍ਹਾਂ ਨੂੰ ਇਸ ਨੇਕ ਕਾਰਜ ਨੂੰ ਨੇਪਰੇ ਚੜ੍ਹਾਉਣ ਤੋਂ ਨਹੀਂ ਰੋਕ ਸਕਦਾ। ਉਨਾਂ ਕਿਹਾ ਕਿ ਉਹ ਕੇਂਦਰ ਸਰਕਾਰ ਦੀ ਸੀ.ਬੀ.ਆਈ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਡਰਾਵਿਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਨਿਰਭੈ ਹੋ ਕੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਿਸੇ ਵੀ ਸੂਰਤ ਵਿੱਚ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਸਫ਼ਲ ਨਹੀਂ ਹੋਣ ਦਿੱਤੀ ਜਾਵੇਗੀ।

ਅੰਗਰੇਜ਼ਾਂ ਨਾਲ ਮਿਲੀਭੁਗਤ ਵਾਲੇ ਵਿਰੋਧੀ ਸਵਾਲ ਖੜ੍ਹੇ ਕਰ ਰਹੇ:- ਵਿਰੋਧੀ ਧਿਰ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਆਜ਼ਾਦੀ ਤੋਂ ਪਹਿਲਾਂ ਦੇ ਦੌਰ ਵਿੱਚ ਅੰਗਰੇਜ਼ਾਂ ਨਾਲ ਮਿਲੀਭੁਗਤ ਕਰ ਕੇ ਸੂਬੇ ਦੇ ਬੇਕਸੂਰ ਲੋਕਾਂ ਨੂੰ ਗੋਲੀਆਂ ਨਾਲ ਮਾਰਿਆ ਅਤੇ ਫਿਰ ਆਜ਼ਾਦੀ ਤੋਂ ਬਾਅਦ ਦੇ ਦੌਰ ਵਿੱਚ ਨੌਜਵਾਨਾਂ ਨੂੰ ਨਸ਼ੇ ਦੀਆਂ ਗੋਲੀਆਂ ਨਾਲ ਬਰਬਾਦ ਕੀਤਾ, ਉਹ ਹੁਣ ਉਨ੍ਹਾਂ 'ਤੇ ਸਵਾਲ ਖੜ੍ਹੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਕਿਉਂਕਿ ਇਹ ਪੰਜਾਬ ਦੇ ਦੋਖੀ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੂਬੇ ਦੇ ਲੋਕ ਇਹਨਾਂ ਗਦਾਰਾਂ ਨੂੰ ਕਦੀਂ ਵੀ ਮਾਫ਼ ਨਹੀਂ ਕਰਨਗੇ।

ਵਿਰੋਧੀ ਪਾਰਟੀ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੋਗਲੀ ਨੀਤੀ ਅਪਣਾਈ ਸੀ:- ਮੁੱਖ ਮੰਤਰੀ ਭਗਵੰਤ ਮਾਨ ਨੇ ਵਿਅੰਗ ਕਸਦਿਆਂ ਆਖਿਆ ਕਿ ਇਹ ਲੋਕ ਸੂਬੇ ਅਤੇ ਇਸ ਦੇ ਲੋਕਾਂ ਪ੍ਰਤੀ ਕਦੇ ਵੀ ਸੁਹਿਰਦ ਨਹੀਂ ਰਹੇ ਕਿਉਂਕਿ ਇਨ੍ਹਾਂ ਨੇ ਆਪਣੇ ਹਿੱਤਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਯਾਦ ਦਿਵਾਇਆ ਕਿ ਜਦੋਂ ਕੇਂਦਰ ਸਰਕਾਰ ਨੇ ਕਾਲੇ ਖੇਤੀ ਕਾਨੂੰਨ ਬਣਾਏ ਸਨ ਤਾਂ ਇਸ ਪਰਿਵਾਰ ਨੇ ਇਨ੍ਹਾਂ ਕਾਨੂੰਨਾਂ ਲਈ ਆਪਣੀ ਸਹਿਮਤੀ ਦਿੱਤੀ ਸੀ ਅਤੇ ਇਸ ਪਰਿਵਾਰ ਅਤੇ ਇਸ ਦੀ ਕੇਂਦਰੀ ਮੰਤਰੀ ਇਕ ਮੈਂਬਰ ਨੇ ਵੀਡੀਓ ਸੰਦੇਸ਼ ਰਾਹੀਂ ਇਨ੍ਹਾਂ ਕਾਨੂੰਨਾਂ ਦੀ ਤਾਰੀਫ਼ ਵੀ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਜਦੋਂ ਕਾਲੇ ਕਾਨੂੰਨਾਂ ਖ਼ਿਲਾਫ਼ ਪੂਰਾ ਪੰਜਾਬ ਹੋ ਗਿਆ ਸੀ ਤਾਂ ਇਸ ਪਰਿਵਾਰ ਨੇ ਪੰਜਾਬ ਦੇ ਲੋਕਾਂ ਨੂੰ ਬੁੱਧੂ ਬਣਾਉਣ ਲਈ ਆਪਣਾ ਰਸਤਾ ਬਦਲ ਲਿਆ ਸੀ।

ਰਵਾਇਤੀ ਸਿਆਸੀ ਪਾਰਟੀਆਂ ਈਰਖਾ ਕਰਦੀਆਂ:- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ। ਕਿਉਂਕਿ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਘਰ ਦਾ ਪੁੱਤ ਸੂਬੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਪੈਂਤੜੇ ਕਾਰਨ ਉਨ੍ਹਾਂ ਦਾ ਸਫਾਇਆ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹਨਾਂ ਪਾਰਟੀਆਂ ਦੇ ਲੀਡਰ ਹੁਣ ਲੋਕਾਂ ਨੂੰ ਗੁੰਮਰਾਹ ਕਰਨ ਲਈ ਇੱਕ ਦੂਜੇ ਨਾਲ ਗੱਲਬਾਤ ਕਰ ਰਹੇ ਹਨ।

ਇਹ ਵੀ ਪੜੋ:- Punjab budget 2023: ਸੀਐੱਮ ਮਾਨ ਨੇ ਕਿਹਾ ਸੂਬੇ ਦੀ ਖੁਸ਼ਹਾਲੀ ਲਈ ਕਰਾਂਗੇ ਹਰ ਯਤਨ, ਵਿਰੋਧੀਆਂ ਨੂੰ ਮੁੱਖ ਮੰਤਰੀ ਨੇ ਲਿਆ ਲੰਮੇਂ ਹੱਥੀਂ

Last Updated : Mar 7, 2023, 9:22 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.