ਚੰਡੀਗੜ੍ਹ (ਡੈਸਕ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉਂ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ..ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ।
-
ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉੰ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ..ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ..
— Bhagwant Mann (@BhagwantMann) May 21, 2023 " class="align-text-top noRightClick twitterSection" data="
">ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉੰ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ..ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ..
— Bhagwant Mann (@BhagwantMann) May 21, 2023ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉੰ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ..ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ..
— Bhagwant Mann (@BhagwantMann) May 21, 2023
ਸਰਕਾਰ ਸਾਰੇ ਖਰਚੇ ਚੁੱਕਣ ਲਈ ਤਿਆਰ : ਇਹ ਵੀ ਯਾਦ ਰਹੇ ਕਿ ਪਹਿਲਾਂ ਵੀ ਇਹ ਮੰਗ ਉਠਦੀ ਰਹੀ ਹੈ ਕਿ ਗੁਰਬਾਣੀ ਦਾ ਪ੍ਰਸਾਰਣ ਸਾਰੇ ਹੀ ਚੈਨਲਾਂ ਨੂੰ ਮੁਹੱਈਆ ਹੋਣਾ ਚਾਹੀਦਾ ਹੈ। ਮਾਨ ਸਰਕਾਰ ਵਲੋਂ ਵੀ ਸ਼੍ਰੋਮਣੀ ਕਮੇਟੀ ਨੂੰ ਇਹ ਅਪੀਲ ਕੀਤੀ ਗਈ ਸੀ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਸਾਰਿਆਂ ਲਈ ਬਰਾਬਰ ਦਾ ਹੱਕ ਹੈ ਅਤੇ ਇਸ ਲਈ ਸੂਬਾ ਸਰਕਾਰ ਸਾਰੇ ਖਰਚੇ ਚੁੱਕਣ ਲਈ ਤਿਆਰ ਹੈ। ਮੁੱਖ ਨੇ ਕਿਹਾ ਕਿ ਇਕ ਖਾਸ ਚੈਨਲ ਕੋਲ ਹੀ ਫਿਲਹਾਲ ਇਹ ਹੱਕ ਰਾਖਵੇਂ ਹਨ ਜਦੋਂ ਕਿ ਇਹ ਸਾਰਿਆਂ ਦਾ ਹੱਕ ਹੈ, ਕਮੇਟੀ ਨੂੰ ਅਪੀਲ ਵੀ ਕੀਤੀ ਗਈ ਕਿ ਸਾਰੇ ਚੈਨਲਾਂ ਨੂੰ ਖੁੱਲ੍ਹ ਹੋਣੀ ਚਾਹੀਦੀ ਹੈ ਕਿ ਉਹ ਗੁਰਬਾਣੀ ਦਾ ਪ੍ਰਸਾਰਣ ਕਰ ਸਕਣ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਇਸ ਸੰਬੰਧੀ ਇਕ ਪੱਤਰ ਵੀ ਲਿਖਿਆ ਸੀ ਕਿ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਲਈ ਪੰਜਾਬ ਸਰਕਾਰ ਨੂੰ ਮਨਜ਼ੂਰੀ ਦਿੱਤੀ ਜਾਵੇ ਅਤੇ ਸਰਕਾਰ ਨੂੰ ਜੇਕਰ ਇਹ ਮਨਜੂਰੀ ਮਿਲਦੀ ਹੈ ਤਾਂ ਸਾਰੇ ਹੀ ਖਰਚੇ ਚੁੱਕੇ ਜਾਣਗੇ। ਮਾਨ ਨੇ ਇਹ ਵੀ ਕਿਹਾ ਕਿ ਸੋਸ਼ਲ ਮੀਡੀਆ ਦੇ ਸਾਰੇ ਹੀ ਪਲੇਟਫਾਰਮਾਂ ਰਾਹੀਂ ਗੁਰਬਾਣੀ ਦਾ ਪ੍ਰਸਾਰ ਹੋਣਾ ਚਾਹੀਦਾ ਹੈ।