ETV Bharat / state

ਮੁੱਖ ਮੰਤਰੀ ਨੇ ਕੀਤੀ ਖੇਤੀਬਾੜੀ ਵਿਭਾਗ ਦੇ ਯਤਨਾਂ ਦੀ ਸ਼ਲਾਘਾ

ਖੇਤੀਬਾੜੀ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਉੱਦਮ ਪਾਣੀ ਦੀ ਸੰਭਾਲ ਲਈ ਸਹਾਈ ਹੋਣਗੇ ਕਿਉਂਕਿ ਝੋਨਾ ਪਾਣੀ ਦੀ ਖਪਤ ਵਾਲੀ ਫਸਲ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਹੁਕਮ ਸਦਕਾ ਝੋਨਾ ਹੇਠਲਾ ਰਕਬਾ ਵੱਡੀ ਪੱਧਰ 'ਤੇ ਘਟਿਆ ਹੈ।

ਫ਼ੋਟੋ
ਫ਼ੋਟੋ
author img

By

Published : Dec 29, 2019, 11:39 PM IST

ਚੰਡੀਗੜ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਹੁਕਮ ਸਦਕਾ ਝੋਨਾ ਹੇਠਲਾ ਰਕਬਾ ਵੱਡੀ ਪੱਧਰ 'ਤੇ ਘਟਿਆ ਅਤੇ ਸਾਉਣੀ-2019 ਦੌਰਾਨ ਲਗਪਗ 7 ਲੱਖ 50 ਹਜ਼ਾਰ ਏਕੜ ਰਕਬਾ ਝੋਨੇ ਹੇਠੋਂ ਨਿਕਲ ਕੇ ਬਦਲਵੀਆਂ ਫਸਲਾਂ ਹੇਠ ਆ ਗਿਆ। ਜ਼ਿਕਰਯੋਗ ਹੈ ਕਿ ਸਾਉਣੀ-2018 ਦੌਰਾਨ ਗੈਰ-ਬਾਸਮਤੀ ਝੋਨੇ ਹੇਠ 64.80 ਲੱਖ ਏਕੜ ਰਕਬਾ ਸੀ ਜੋ ਇਸ ਵਾਰ ਘਟ ਕੇ 57.27 ਲੱਖ ਏਕੜ ਰਹਿ ਗਿਆ।

ਖੇਤੀਬਾੜੀ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉੱਦਮ ਪਾਣੀ ਦੀ ਸੰਭਾਲ ਲਈ ਸਹਾਈ ਹੋਣਗੇ ਕਿਉਂਕਿ ਝੋਨਾ ਪਾਣੀ ਦੀ ਖਪਤ ਵਾਲੀ ਫਸਲ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਪਾਣੀ ਦੇ ਸਤੰਲੁਨ ਨੂੰ ਬਹਾਲ ਕਰਨ ਲਈ ਸਰਕਾਰ ਵੱਲੋਂ ਅਗਲੇ ਸਾਲ 7 ਲੱਖ ਏਕੜ ਹੋਰ ਰਕਬਾ ਝੋਨੇ ਹੇਠੋਂ ਕੱਢ ਕੇ ਕਪਾਹ, ਮੱਕੀ, ਬਾਸਮਤੀ ਅਤੇ ਫਲ ਤੇ ਸਬਜ਼ੀਆਂ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ ਹੈ। ਇਸ ਸਾਲ ਕਪਾਹ ਹੇਠ 3 ਲੱਖ ਏਕੜ, ਮੱਕੀ ਹੇਠ 1.27 ਲੱਖ ਏਕੜ, ਬਾਸਮਤੀ ਹੇਠ 2.95 ਲੱਖ ਏਕੜ ਅਤੇ ਫਲਾਂ ਤੇ ਸਬਜ਼ੀਆਂ ਹੇਠ 17500 ਏਕੜ ਰਕਬਾ ਵਧਾਇਆ ਗਿਆ।

ਖੇਤੀਬਾੜੀ ਵਿਭਾਗ ਵੱਲੋਂ ਸਾਲ 2019 ਦੌਰਾਨ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਨੇ ਦੱਸਿਆ ਕਿ ਫਸਲੀ ਵੰਨ-ਸੁਵੰਨਤਾ ਤੋਂ ਇਲਾਵਾ ਵਿਭਾਗ ਨੇ ਸਾਉਣੀ-2019 ਵਿੱਚ ਵਿਆਪਕ ਪੱਧਰ 'ਤੇ ਮੁਹਿੰਮ ਚਲਾਈ ਗਈ ਜਿਸ ਤਹਿਤ ਕਿਸਾਨਾਂ ਨੂੰ ਖੇਤੀ ਰਸਾਇਣ ਘਟਾਉਣ ਖਾਸ ਕਰਕੇ 9 ਖੇਤੀ ਰਸਾਇਣਾਂ ਦਾ ਬਾਸਮਤੀ ਦੇ ਦਾਣਿਆਂ ਦੀ ਗੁਣਵੱਤਾ 'ਤੇ ਪੈਂਦੇ ਮਾਰੂ ਪ੍ਰਭਾਵ ਬਾਰੇ ਪ੍ਰੇਰਿਤ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਦੇ ਉਤਸ਼ਾਹਜਨਕ ਨਤੀਜੇ ਨਿਕਲੇ ਕਿਉਂਕਿ ਬਾਸਮਤੀ ਦੀ ਫਸਲ 'ਤੇ ਰਸਾਇਣਾਂ ਦੇ ਛਿੜਕਾਅ ਦਾ ਪੱਧਰ ਘਟਿਆ। ਇਨ੍ਹਾਂ ਉਪਰਾਲਿਆਂ ਸਦਕਾ ਸੂਬੇ ਦੇ ਕਿਸਾਨ ਨੇ ਬਾਸਮਤੀ ਦੀ ਉਚ ਮਿਆਰੀ ਫ਼ਸਲ ਦਾ ਉਤਪਾਦਨ ਕੀਤਾ ਅਤੇ ਪੰਜਾਬ ਦੀ ਬਾਸਮਤੀ ਦੀ ਮੁੱਖ ਮੰਡੀ ਇਰਾਨ ਨੂੰ ਬਰਾਮਦ ਕਰਨ 'ਤੇ ਲੱਗੀਆਂ ਬੰਦਸ਼ਾਂ ਦੇ ਮੱਦੇਨਜ਼ਰ ਕਮਜ਼ੋਰ ਕੌਮਾਂਤਰੀ ਰੁਝਾਨ ਦੇ ਬਾਵਜੂਦ ਕਿਸਾਨਾਂ ਨੂੰ ਫਸਲ ਦਾ ਲਾਹੇਵੰਦ ਭਾਅ ਮਿਲਿਆ।

ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਖਾਦਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਭੌਂ ਦੀ ਸਿਹਤ ਪਰਖ ਤੋਂ ਬਾਅਦ ਕਿਸਾਨਾਂ ਨੂੰ 24.30 ਲੱਖ ਭੌਂ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਦੇ ਆਧਾਰ 'ਤੇ ਲੋੜ ਮੁਤਾਬਕ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ।

ਯੂਰੀਆ ਅਤੇ ਡੀ.ਏ.ਪੀ. ਦੀ ਖਪਤ ਵਿੱਚ ਵੱਡੀ ਕਮੀ ਆਉਣ ਦਾ ਜ਼ਿਕਰ ਕਰਦਿਆਂ ਪੰਨੂੰ ਨੇ ਦੱਸਿਆ ਕਿ ਸਾਲ 2018 ਵਿੱਚ ਯੂਰੀਆ ਦੀ 14.57 ਲੱਖ ਟਨ ਖਪਤ ਹੋਈ ਸੀ ਜੋ ਸਾਲ 2019 ਵਿੱਚ ਘਟ ਕੇ 13.75 ਲੱਖ ਟਨ ਰਹਿ ਗਈ ਜਿਸ ਨਾਲ ਕਿਸਾਨਾਂ ਨੂੰ 49.20 ਕਰੋੜ ਦਾ ਲਾਭ ਪਹੁੰਚਿਆ।

ਸਾਉਣੀ-2019 ਦੌਰਾਨ ਕੀਟਨਾਸ਼ਕਾਂ ਦੀ ਖਪਤ ਬਾਰੇ ਵੇਰਵੇ ਦਿੰਦਿਆਂ ਖੇਤੀਬਾੜੀ ਸਕੱਤਰ ਨੇ ਦੱਸਿਆ ਕਿ ਨਕਲੀ ਬੀਜਾਂ ਅਤੇ ਖੇਤੀ ਰਸਾਇਣਾਂ ਦੀ ਵਿਕਰੀ ਰੋਕਣ ਲਈ ਪੂਰੀ ਮੁਸ਼ਤੈਦੀ ਵਰਤੀ ਗਈ ਜਿਸ ਦੇ ਨਤੀਜੇ ਵਜੋਂ ਫਸਲਾਂ ਦੇ ਉਤਪਾਦਨ ਵਿੱਚ ਪਿਛਲੇ ਸਾਰੇ ਰਿਕਾਰਡ ਟੁੱਟ ਗਏ। ਪੰਨੂੰ ਨੇ ਅੱਗੇ ਦੱਸਿਆ ਕਿ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਕੀਟਨਾਸ਼ਕਾਂ ਦੀ ਵਰਤੋਂ ਵਿੱਚ 675 ਐਮ.ਟੀ. (ਟੈਕਨੀਕਲ ਗ੍ਰੇਡ) ਦੀ ਕਮੀ ਦਰਜ ਕੀਤੀ ਗਈ ਜਿਸ ਨਾਲ ਕਿਸਾਨਾਂ ਨੂੰ 355 ਕਰੋੜ ਰੁਪਏ ਦਾ ਲਾਭ ਹੋਇਆ ਜਦਕਿ ਸਾਉਣੀ-2018 ਦੌਰਾਨ 2000 ਕਰੋੜ ਰੁਪਏ ਦੀ ਲਾਗਤ ਨਾਲ 3838 ਐਮ.ਟੀ. ਕੀਟਨਾਸ਼ਕਾਂ ਦੀ ਵਰਤੋਂ ਕੀਤੀ ਗਈ ਸੀ।

Intro:Body:

navneet

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.