ਚੰਡੀਗੜ੍ਹ: ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ (Further boost industrial development in the state) ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੇਨਈ ਅਤੇ ਹੈਦਰਾਬਾਦ ਦਾ ਦੌਰਾ ਸ਼ੁਰੂ ਕੀਤਾ ਤਾਂ ਜੋ ਸੂਬੇ ਵਿੱਚ ਨਿਵੇਸ਼ ਲਈ ਵੱਡੇ ਸਨਅਤਕਾਰਾਂ ਨੂੰ ਤਿਆਰ ਕੀਤਾ ਜਾ ਸਕੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਹਰ ਤਰ੍ਹਾਂ ਦੇ ਉਦਯੋਗ ਲਈ ਅਨੂਕੁਲ ਸੂਬਾ ਹੈ। ਇਸ ਲਈ ਉਹ ਵੱਡੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਪ੍ਰਾਜੈਕਟ (Entrepreneurs projects in Punjab) ਲਗਾਉਣ ਲਈ ਅਪੀਲ ਕਰ ਰਹੇ ਹਨ।
ਨੌਜਵਾਨਾਂ ਨੂੰ ਰੁਜ਼ਗਾਰ: ਸੀਐੱਮ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਵੱਡੇ ਪ੍ਰਾਜੈਕਟ ਲੱਗਦੇ ਹਨ ਤਾਂ ਆਉਣ ਵਾਲੇ ਸਮੇਂ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ (Youth will get employment) ਮਿਲੇਗਾ। ਉਨ੍ਹਾਂ ਕਿਹਾ ਬੇਰੁਜ਼ਗਾਰ ਹੋਣ ਕਰਕੇ ਨੌਜਵਾਨ ਨਸ਼ੇ ਵਿੱਚ ਗਲਤਾਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨਾਂ ਨੂੰ ਕੰਮ ਮਿਲੇਗਾ ਤਾਂ ਉਹ ਖੁਦ ਹੀ ਨਸ਼ੇ ਅਤੇ ਹੋਰ ਅਲਾਮਤਾਂ ਤੋਂ ਦੂਰ ਰਹਿਣਗੇ।
ਪੰਜਾਬ ਪੰਜਾਬੀਆਂ ਦੇ ਹੱਥ: ਇਸ ਮੌਕੇ ਸੀਐੱਮ ਮਾਨ ਨੇ ਵਿਰੋਧੀਆਂ ਨੂੰ ਨਿਸ਼ਾਨੇ ਉੱਤੇ ਲੈਂਦਿਆਂ ਕਿਹਾ ਕਿ ਹੁਣ ਪੰਜਾਬ ਕਿਸੇ ਪਰਿਵਾਰ ਦੇ ਹੱਥ ਨਹੀਂ (Punjab is not in the hands of any family) ਸਗੋਂ ਪੰਜਾਬੀਆਂ ਦੇ ਹੱਥ ਹੈ। ਇਸ ਲਈ ਉਹ ਵੱਡੇ ਉਦਯੋਗਪਤੀਆਂ ਨੂੰ ਇਹ ਭਰੋਸਾ ਦਿਵਾਉਣਾ ਚਾਹੁੰਦੇ ਹਨ ਕਿ ਉਹ ਖੁੱਲ੍ਹ ਕੇ ਪੰਜਾਬ ਵਿੱਚ ਨਿਵੇਸ਼ ਕਰਨ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਹਰ ਸਹਿਯੋਗ ਸਰਕਾਰ ਵੱਲੋਂ ਪ੍ਰਾਪਤ ਹੋਵੇਗਾ
ਨਿਵੇਸ਼ ਸੰਮੇਲਨ : ਇਸੇ ਦੌਰਾਨ ਮੁੱਖ ਮੰਤਰੀ ਸੂਬਾ ਸਰਕਾਰ ਵੱਲੋਂ 23-24 ਫਰਵਰੀ ਨੂੰ ਐਸਏਐਸ ਨਗਰ, ਮੋਹਾਲੀ ਵਿਖੇ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਲਈ ਸਨਅਤਕਾਰਾਂ ਨੂੰ (Industrialists invited for investment summit) ਸੱਦਾ ਦੇਣਗੇ। ਇਸ ਦੌਰਾਨ ਭਗਵੰਤ ਮਾਨ ਨੇ ਸੂਬੇ ਨੂੰ ਉਦਯੋਗਿਕ ਹੱਬ ਵਜੋਂ ਉਭਰਨ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਉੱਚੇ ਪੱਧਰ 'ਤੇ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਦੇਸ਼ ਦੀਆਂ ਵੱਡੀਆਂ ਉਦਯੋਗਿਕ ਥਾਂਵਾਂ ਦਾ ਦੌਰਾ ਇਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰੇਗਾ, ਉੱਥੇ ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਪੰਜਾਬ ਨੂੰ ਉੱਦਮੀਆਂ ਲਈ ਮੌਕਿਆਂ ਅਤੇ ਵਿਕਾਸ ਦੀ ਧਰਤੀ ਵਜੋਂ ਦਰਸਾਉਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਦੌਰਾ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ।