ਚੰਡੀਗੜ੍ਹ: ਭਾਰਤ-ਚੀਨ ਸਰਹੱਦ 'ਤੇ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸਿਪਾਹੀ ਗੁਰਬਿੰਦਰ ਸਿੰਘ ਅਤੇ ਗੁਰਤੇਜ ਸਿੰਘ ਦੀਆਂ ਮ੍ਰਿਤਕ ਦੇਹਾਂ ਚੰਡੀਗੜ੍ਹ ਪਹੁੰਚਣ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਲਾਮੀ ਦਿੱਤੀ ਗਈ।
-
Laying a wreath on the mortal remains of Sepoys Gurbinder Singh from Sangrur, Gurtej Singh from Mansa & Ankush from Hamirpur, HP at Chandigarh. Salute their supreme sacrifice at this young age. The nation is forever indebted. Jai Hind! 🇮🇳 pic.twitter.com/Ou87OZqemi
— Capt.Amarinder Singh (@capt_amarinder) June 19, 2020 " class="align-text-top noRightClick twitterSection" data="
">Laying a wreath on the mortal remains of Sepoys Gurbinder Singh from Sangrur, Gurtej Singh from Mansa & Ankush from Hamirpur, HP at Chandigarh. Salute their supreme sacrifice at this young age. The nation is forever indebted. Jai Hind! 🇮🇳 pic.twitter.com/Ou87OZqemi
— Capt.Amarinder Singh (@capt_amarinder) June 19, 2020Laying a wreath on the mortal remains of Sepoys Gurbinder Singh from Sangrur, Gurtej Singh from Mansa & Ankush from Hamirpur, HP at Chandigarh. Salute their supreme sacrifice at this young age. The nation is forever indebted. Jai Hind! 🇮🇳 pic.twitter.com/Ou87OZqemi
— Capt.Amarinder Singh (@capt_amarinder) June 19, 2020
ਲੱਦਾਖ ਦੀ ਗਲਵਾਨ ਘਾਟੀ ਵਿੱਚ ਸੋਮਵਾਰ ਰਾਤ ਨੂੰ ਭਾਰਤੀ ਫ਼ੌਜ ਦੇ ਜਵਾਨਾਂ ਦੀ ਚੀਨੀ ਫੌਜ ਦੇ ਜਵਾਨਾਂ ਨਾਲ ਹਿੰਸਕ ਝੜਪ ਹੋ ਗਈ ਸੀ, ਜਿਸ ਵਿੱਚ ਭਾਰਤੀ ਫੌਜ ਦੇ 20 ਜਵਾਨ ਸ਼ਹੀਦ ਹੋ ਗਏ ਸਨ, ਇਨ੍ਹਾਂ ਸ਼ਹੀਦ ਹੋਏ ਜਵਾਨਾਂ ਵਿੱਚ 4 ਜਵਾਨ ਪੰਜਾਬ ਦੇ ਵੀ ਸ਼ਾਮਲ ਹਨ।
ਇਨ੍ਹਾਂ ਵਿੱਚੋਂ ਇੱਕ ਗੁਰਬਿੰਦਰ ਸਿੰਘ ਨਾਂਅ ਦਾ ਨੌਜਵਾਨ ਸੰਗਰੂਰ ਜ਼ਿਲ੍ਹੇ ਦੇ ਪਿੰਡ ਤੋਲਾਵਾਲ ਦਾ ਰਹਿਣ ਵਾਲੀ ਸੀ। ਗੁਰਬਿੰਦਰ ਸਿੰਘ ਪਿੰਡ ਦੇ ਕਿਸਾਨ ਲਾਭ ਸਿੰਘ ਦਾ 22 ਵਰ੍ਹਿਆਂ ਦਾ ਇਹ ਨੌਜਵਾਨ ਪੁੱਤਰ 2 ਸਾਲ ਪਹਿਲਾਂ ਭਾਰਤੀ ਫੌਜ ਦੀ ਪੰਜਾਬ ਰੈਜੀਮੈਂਟ ਵਿੱਚ ਭਰਤੀ ਹੋਇਆ ਸੀ। ਉਹ ਆਪਣੇ ਭਰਾ ਤੇ ਭੈਣ ਨਾਲੋਂ ਛੋਟਾ ਸੀ। ਇਸ ਨੌਜਵਾਨ ਦੀ ਮੰਗਣੀ ਹੋ ਚੁੱਕੀ ਸੀ ਤੇ ਇਸ ਸਾਲ ਵਿਆਹ ਹੋਣਾ ਸੀ।
ਉੱਥੇ ਹੀ ਸ਼ਹੀਦ ਹੋਇਆ ਗੁਰਤੇਜ ਸਿੰਘ ਜ਼ਿਲ੍ਹਾ ਮਾਨਸਾ ਦੇ ਹਲਕਾ ਬੁਢਲਾਡਾ ਦੇ ਪਿੰਡ ਬੀਰੇਵਾਲ ਡੋਗਰਾ ਦਾ ਰਹਿਣ ਵਾਲਾ ਸੀ। ਗੁਰਤੇਜ ਸਿੰਘ ਪੌਣੇ ਦੋ ਸਾਲ ਪਹਿਲਾਂ ਹੀ ਫੌਜ ਵਿੱਚ ਭਰਤੀ ਹੋਇਆ ਸੀ।
ਇਹ ਵੀ ਪੜੋ: ਜੰਮੂ ਕਸ਼ਮੀਰ: ਪੁਲਵਾਮਾ ਤੇ ਸ਼ੋਪੀਆਂ 'ਚ ਹੋਏ ਮੁਕਾਬਲੇ ਦੌਰਾਨ 8 ਅੱਤਵਾਦੀ ਢੇਰ
ਦੱਸ ਦੇਈਏ ਕਿ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿੱਚ ਸੋਮਵਾਰ ਦੀ ਰਾਤ ਨੂੰ ਭਾਰਤ ਅਤੇ ਚੀਨ ਦੀਆਂ ਫੌਜਾਂ ਦਰਮਿਆਨ ਹੋਈ ਝੜਪ ਵਿੱਚ ਪੰਜਾਬ ਦੇ ਚਾਰ ਸਪੂਤਾਂ ਨੇ ਸ਼ਹਾਦਤ ਦਾ ਜਾਮ ਪੀਤਾ। ਇਹ ਚਾਰੋ ਸ਼ਹੀਦ ਜਵਾਨ ਪੰਜਾਬ ਦੇ ਸੰਗਰੂਰ, ਗੁਰਦਾਸਪੁਰ, ਪਟਿਆਲਾ ਅਤੇ ਮਾਨਸਾ ਨਾਲ ਸਬੰਧਤ ਹਨ।