ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਵਿੱਚ ਅੰਗਰੇਜ਼ੀ ਵਿੱਚ ਭਾਸ਼ਣ ਦੇਣ ਦੀ ਸਖ਼ਤ ਨਿਖੇਧੀ ਕੀਤੀ ਹੈ। ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਵਿੱਚ ਬੋਲਣ ਦੀ ਬਜਾਏ ਅੰਗਰੇਜ਼ੀ ਵਿੱਚ ਬੋਲਕੇ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਪੰਜਾਬੀ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਬੋਲੀ ਨੂੰ ਪਿਆਰ ਕਰਨ ਵਾਲੇ ਲੇਖਕ, ਬੁੱਧੀਜੀਵੀਆਂ ਅਤੇ ਪੰਜਾਬ ਵਾਸੀਆਂ ਨੇ ਦਫ਼ਤਰਾਂ ਵਿੱਚ ਪੰਜਾਬੀ ਭਾਸ਼ਾ ਲਾਗੂ ਕਰਾਉਣ ਲਈ ਲੰਬੀ ਲੜਾਈ ਲੜੀ ਜਾ ਰਹੀ ਹੈ।
ਇਹ ਵੀ ਪੜੋ: ਮੁਕਤਸਰ ਸਾਹਿਬ ’ਚ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤਾ ਗਿਆ ਸਫ਼ਾਈ ਅਭਿਆਨ
‘ਅੰਗਰੇਜ਼ੀ ’ਚ ਭਾਸ਼ਣ ਦੇਕੇ ਚੱਲੀ ਚਾਲ’
ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਨੇ ਅੰਗਰੇਜ਼ੀ ਵਿੱਚ ਭਾਸ਼ਣ ਦੇ ਕੇ ਪੰਜਾਬੀ ਮਾਂ ਬੋਲੀ ਦੀ ਬੇਜਤੀ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਇੱਕ ਚਾਲ ਰਹੀ ਹੈ ਕਿ ਪਿਛਲੇ ਸਮੇਂ ਦੌਰਾਨ ਕੋਈ ਕੰਮ ਨਹੀਂ ਕੀਤਾ, ਇਸ ਲਈ ਉਨ੍ਹਾਂ ਅੰਗਰੇਜ਼ੀ ਵਿਚ ਭਾਸ਼ਣ ਦਿੱਤਾ ਤਾਂ ਜੋ ਬਹੁਤ ਲੋਕ ਜੋ ਅੰਗਰੇਜ਼ੀ ਨਹੀਂ ਜਾਣਦੇ ਉਨ੍ਹਾਂ ਨੂੰ ਸਮਝ ਨਾ ਆਵੇ, ਇਸ ਲਈ ਉਨ੍ਹਾਂ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੀਆਂ ਭਾਸ਼ਾਵਾਂ ਦਾ ਸਤਿਕਾਰ ਕਰਦੇ ਹਾਂ, ਪ੍ਰੰਤੂ ਜਿੰਨਾਂ ਲੋਕਾਂ ਬਾਰੇ ਗੱਲ ਕੀਤੀ ਜਾ ਰਹੀ ਹੈ, ਉਨ੍ਹਾਂ ਦੀ ਮਾਂ ਬੋਲੀ ਵਿੱਚ ਗੱਲ ਕਿਉਂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਲੋਕਾਂ ਦੀ ਭਾਸ਼ਾ ਵਿੱਚ ਗੱਲ ਨਹੀਂ ਕਰ ਸਕਦੇ ਤਾਂ ਉਹ ਆਉਣ ਵਾਲੀਆਂ ਚੋਣਾਂ ਵਿੱਚ ਵੀ ਲੋਕਾਂ ਤੋਂ ਅੰਗਰੇਜ਼ੀ ਵਿੱਚ ਹੀ ਵੋਟਾਂ ਮੰਗਣ, ਤਾਂ ਜੋ ਲੋਕ ਉਨ੍ਹਾਂ ਨੂੰ ਦੱਸ ਦੇਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਮਾਂ ਬੋਲੀ ਵਿੱਚ ਬੋਲਣ ਤੋਂ ਸ਼ਰਮ ਮਹਿਸੂਸ ਕਰਨ ਵਾਲਿਆਂ ਨੂੰ ਚੋਣਾਂ ਵਿੱਚ ਸਬਕ ਸਿਖਾਉਣ।