ETV Bharat / state

ਮੁੱਖ ਸਕੱਤਰ ਦੀ ਸਪੱਸ਼ਟ ਹਦਾਇਤ, ਕਿਹਾ-ਲੋਕਾਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ, ਬਖਸ਼ੇ ਨਹੀਂ ਜਾਣਗੇ ਮਿਲਾਵਟਖੋਰ - ਖਾਣ ਵਾਲੀਆਂ ਚੀਜਾਂ ਵਿਚ ਮਿਲਾਵਟਖੋਰੀ

ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਦੌਰਾਨ ਉਨ੍ਹਾਂ ਵਲੋਂ ਕਿਹਾ ਗਿਆ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Chief Secretary Vijay Kumar Janjua instructed to provide healthy food
ਮੁੱਖ ਸਕੱਤਰ ਦੀ ਸਪਸ਼ਟ ਹਦਾਇਤ, ਕਿਹਾ-ਲੋਕਾਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ, ਬਖਸ਼ੇ ਨਹੀਂ ਜਾਣਗੇ ਮਿਲਾਵਟਖੋਰ
author img

By

Published : May 5, 2023, 4:06 PM IST

ਚੰਡੀਗੜ੍ਹ : ਸੂਬਾ ਵਾਸੀਆਂ ਨੂੰ ਪੌਸ਼ਟਿਕ ਅਤੇ ਮਿਲਾਵਟ ਰਹਿਤ ਖੁਰਾਕ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਤੇ ਮਿਲਾਵਟਖੋਰਾਂ ਖਿਲਾਫ ਹੋਰ ਸਖਤੀ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸਬੰਧਤ ਧਿਰਾਂ ਨੂੰ ਸਖਤ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਹਨ। ਮੁੱਖ ਸਕੱਤਰ ਨੇ ਇਹ ਗੱਲ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਬਾਰੇ ਸੂਬਾ ਪੱਧਰੀ ਸਲਾਹਕਾਰ ਕਮੇਟੀ ਦੀ ਤੀਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ।

ਸਿਹਤ ਨਾਲ ਕੋਈ ਸਮਝੌਤਾ ਨਹੀਂ : ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਖ਼ਤ ਹਦਾਇਤਾਂ ਹਨ ਕਿ ਗੁਣਵੱਤਾ ਅਤੇ ਲੋਕਾਂ ਦੀ ਸਿਹਤ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਮਿਲਵਾਟਖੋਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਮਿਲਾਵਟਖੋਰੀ ਰੋਕਣ ਲਈ ਜਾਗਰੂਕਤਾ ਦੇ ਨਾਲ ਚੈਕਿੰਗ, ਲੈਬ ਟੈਸਟਿੰਗ ਆਦਿ ਕਾਰਗਾਰ ਕਦਮ ਵੀ ਚੁੱਕੇ ਜਾਣ ਕਿਉਂਕਿ ਇਹ ਲੋਕਾਂ ਦੀ ਸਿਹਤ ਨਾਲ ਜੁੜਿਆ ਮਾਮਲਾ ਹੈ। ਸੂਬਾ ਸਰਕਾਰ ਸਿਹਤ ਦੇ ਮਾਮਲਿਆਂ ਨੂੰ ਲੈ ਕੇ ਬਹੁਤ ਗੰਭੀਰ ਹੈ।

ਵਧਾਈਆਂ ਜਾਣ ਟੈਸਟਿੰਗ ਲੈਬਾਰਟਰੀਆਂ : ਉਨ੍ਹਾਂ ਕਿਹਾ ਕਿ ਸਬਜ਼ੀਆਂ ਅਤੇ ਫਲਾਂ ਨੂੰ ਗੈਰ ਕੁਦਰਤੀ ਤਰੀਕਿਆਂ ਨਾਲ ਪਕਾਉਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਮੁੱਖ ਸਕੱਤਰ ਨੇ ਕਿਹਾ ਕਿ ਇਸ ਵਰਤਾਰੇ ਨੂੰ ਰੋਕਣ ਲਈ ਚੈਕਿੰਗ ਕੀਤੀ ਜਾਵੇ। ਫੂਡ ਸੇਫਟੀ ਮੋਬਾਈਲ ਵਾਹਨਾਂ ਅਤੇ ਟੈਸਟਿੰਗ ਵਾਲੀਆਂ ਲੈਬਜ਼ ਨੂੰ ਵਧਾਇਆ ਜਾਵੇ। ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਵੇਰ ਦੀਆਂ ਪ੍ਰਾਥਨਾ ਸਭਾਵਾਂ ਵਿੱਚ ਵਿਦਿਆਰਥੀਆਂ ਨੂੰ ਮਿਲਾਵਟਕੋਰੀ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਇਸ ਸਬੰਧੀ ਵਿਦਿਆਰਥੀਆਂ ਦੇ ਮੁਕਾਬਲੇ ਵੀ ਕਰਵਾਏ ਜਾਣ। ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਲਈ ਲਾਇਸੈਂਸਿੰਗ ਅਤੇ ਰਜਿਸਟ੍ਰੇਸ਼ਨ ਲਾਜ਼ਮੀ ਕਰਾਰ ਦਿੰਦਿਆਂ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਖਾਧ ਸਮੱਗਰੀ ਬਿਨਾਂ ਇਸ ਦੇ ਨਾ ਵੇਚੀ ਜਾਵੇ।

ਮਿਲਾਵਟ ਕਰਨ ਵਾਲਿਆਂ 'ਤੇ ਸਖਤੀ : ਜੰਜੂਆ ਨੇ ਖੁਰਾਕ ਤੇ ਡਰੱਗ ਪ੍ਰਬੰਧਨ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਉਤੇ ਜ਼ੋਰ ਦਿੰਦਿਆਂ ਸਟਾਫ ਦੀ ਭਰਤੀ, ਨਿਗਰਾਨੀ ਟੀਮਾਂ ਲਈ ਵਾਹਨਾਂ ਦੀ ਵਿਵਸਥਾ ਅਤੇ ਸੂਬੇ ਭਰ ਵਿੱਚ ਹੋਰ ਨਵੀਆਂ ਲੈਬ ਸਥਾਪਤ ਕਰਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਚੈਕਿੰਗ ਟੀਮਾਂ ਦੁੱਧ ਤੋਂ ਤਿਆਰ ਹੋਣ ਵਾਲੇ ਉਤਪਾਦਾਂ ਜਿਵੇਂ ਕਿ ਮੱਖਣ, ਪਨੀਰ ਤੇ ਦੇਸੀ ਘਿਓ ਦੀ ਮਿਲਾਵਟ ਕਰਨ ਵਾਲਿਆਂ ਉਤੇ ਸਖਤੀ ਕਰਦਿਆਂ ਛਾਪੇਮਾਰੀ ਕੀਤੀ ਜਾਵੇ। ਨਿਗਰਾਨ ਟੀਮਾਂ ਦੀ ਗਿਣਤੀ ਵਧਾਈ ਜਾਵੇ।

ਇਹ ਵੀ ਪੜ੍ਹੋ : ਦੁਕਾਨਦਾਰ ਦਾ ਕਤਲ ਕਰਨ ਵਾਲੇ ਹਮਲਾਵਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਾਰੋਬਾਰ ਵਿੱਚ ਨੁਕਸਾਨ ਹੋਣ ਤੋਂ ਬਾਅਦ ਮੁਲਜ਼ਮ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ ਨੇ ਈਟ ਰਾਈਟ ਮੁਹਿੰਮ ਤਹਿਤ ਸਰਕਾਰੀ ਅਦਾਰਿਆਂ ਨੂੰ ਵਿਸ਼ੇਸ਼ ਕਰਕੇ ਮੈਡੀਕਲ ਕਾਲਜ, ਨਰਸਿੰਗ ਕਾਲਜ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਸਰਟੀਫਿਕੇਸ਼ਨ ਕਰਵਾਉਣ ਲਈ ਕਿਹਾ। ਖੁਰਾਕ ਅਤੇ ਡਰੱਗ ਪ੍ਰਬੰਧਨ (ਐਫ.ਡੀ.ਏ.) ਦੇ ਕਮਿਸ਼ਨਰ ਡਾ. ਅਭਿਨਵ ਤ੍ਰਿਖਾ ਨੇ ਮੁੱਖ ਸਕੱਤਰ ਨੂੰ ਫੂਡ ਸੇਫਟੀ ਵਿੰਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। (ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.